Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 8, 2026

ਤਬਾਦਲਾ ਰੋਕਣ ਬਦਲੇ ₹1.25 ਲੱਖ ਦੀ ਰਿਸ਼ਵਤ ਮੰਗਣ ਵਾਲਾ SDE ਅਗਮਜੋਤ ਸਿੰਘ ₹30 ਹਜ਼ਾਰ ਦੀ ਪਹਿਲੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਕਾਬੂ

ਜਲੰਧਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਵਿੱਚ ਤਾਇਨਾਤ ਸਬ-ਡਿਵੀਜ਼ਨਲ ਇੰਜੀਨੀਅਰ (SDE) ਅਗਮਜੋਤ ਸਿੰਘ ਨੂੰ ₹1,25,000 ਦੀ ਰਿਸ਼ਵਤ ਮੰਗਣ ਅਤੇ ਇਸ ਦੀ ਪਹਿਲੀ ਕਿਸ਼ਤ ਵਜੋਂ ₹30,000 ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਮੁਲਜ਼ਮ ਅਧਿਕਾਰੀ ਖ਼ਿਲਾਫ਼ ਇਹ ਕਾਰਵਾਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸਬ-ਡਿਵੀਜ਼ਨ ਨੰਬਰ-2, ਕਪੂਰਥਲਾ ਵਿੱਚ ਤਾਇਨਾਤ ਇੱਕ ਸਬ-ਡਿਵੀਜ਼ਨਲ ਕਲਰਕ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ।
ਤਬਾਦਲਾ ਰੋਕਣ ਲਈ ਮੰਗੀ ਰਿਸ਼ਵਤ
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਤਬਾਦਲਾ ਮੁਲਜ਼ਮ SDE ਅਗਮਜੋਤ ਸਿੰਘ ਵੱਲੋਂ 5 ਅਕਤੂਬਰ 2024 ਨੂੰ ਪਿੰਡ ਚਕੋਕੀ, ਜ਼ਿਲ੍ਹਾ ਕਪੂਰਥਲਾ ਦੀ ਜਲ ਸਪਲਾਈ ਯੋਜਨਾ ਵਿੱਚ ਕਰ ਦਿੱਤਾ ਗਿਆ ਸੀ। ਤਾਇਨਾਤੀ ਵਾਲੀ ਥਾਂ ਉਸ ਦੇ ਘਰ ਤੋਂ ਕਾਫ਼ੀ ਦੂਰ ਹੋਣ ਕਾਰਨ ਉਸ ਨੇ ਆਪਣਾ ਤਬਾਦਲਾ ਰੱਦ ਜਾਂ ਰੋਕਣ ਲਈ ਮੁਲਜ਼ਮ ਅਧਿਕਾਰੀ ਨੂੰ ਮੌਖਿਕ ਤੌਰ ’ਤੇ ਬੇਨਤੀ ਕੀਤੀ।
ਇਸ ਤੋਂ ਬਾਅਦ ਸ਼ਿਕਾਇਤਕਰਤਾ ਦੇ ਸਾਥੀ ਕਰਮਚਾਰੀ ਅਤੇ ਫਿਟਰ ਹੈਲਪਰ ਅਮਰਿੰਦਰ ਸਿੰਘ ਨੇ ਉਸ ਨੂੰ ਦੱਸਿਆ ਕਿ ਤਬਾਦਲਾ ਰੋਕਣ ਬਦਲੇ ਅਗਮਜੋਤ ਸਿੰਘ ਵੱਲੋਂ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ। ਇਸ ਉਪਰੰਤ ਅਮਰਿੰਦਰ ਸਿੰਘ ਨੇ ਮੁਲਜ਼ਮ ਅਧਿਕਾਰੀ ਨਾਲ ਫੋਨ ’ਤੇ ਸੰਪਰਕ ਕੀਤਾ। ਦੋਸ਼ ਹੈ ਕਿ ਅਗਮਜੋਤ ਸਿੰਘ ਨੇ ਤਬਾਦਲਾ ਰੋਕਣ ਬਦਲੇ ₹1.25 ਲੱਖ ਦੀ ਰਿਸ਼ਵਤ ਮੰਗੀ ਅਤੇ ਇਹ ਰਕਮ ਕਿਸ਼ਤਾਂ ਵਿੱਚ ਦੇਣ ਦੀ ਗੱਲ ਕੀਤੀ।
ਵਿਜੀਲੈਂਸ ਅਨੁਸਾਰ ਰਿਸ਼ਵਤ ਦੀ ਮੰਗ ਸਬੰਧੀ ਮੁਲਜ਼ਮ ਅਤੇ ਅਮਰਿੰਦਰ ਸਿੰਘ ਵਿਚਕਾਰ ਹੋਈ ਗੱਲਬਾਤ ਨੂੰ ਮੋਬਾਈਲ ਫੋਨ ’ਤੇ ਰਿਕਾਰਡ ਵੀ ਕੀਤਾ ਗਿਆ ਸੀ।
₹30 ਹਜ਼ਾਰ ਦੀ ਪਹਿਲੀ ਕਿਸ਼ਤ ਲੈਂਦਿਆਂ ਕਾਬੂ
ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਮਾਮਲੇ ਦੀ ਜਾਣਕਾਰੀ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨੂੰ ਦਿੱਤੀ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ।
ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ SDE ਅਗਮਜੋਤ ਸਿੰਘ ਨੂੰ ਸ਼ਿਕਾਇਤਕਰਤਾ ਤੋਂ ₹30,000 ਦੀ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਟੀਮ ਵੱਲੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ।
ਮੁਲਜ਼ਮ ਅਧਿਕਾਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ (Prevention of Corruption Act) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Vinkmag ad
Share Our Daily Posts

News Desk

Read Previous

ਜਰਨਲਿਸਟ ਪ੍ਰੈੱਸ ਐਸੋਸੀਏਸ਼ਨ ਦੀ ਮੀਟਿੰਗ ਸੁਰਿੰਦਰ ਪਾਲ ਸਿੰਘ ਪਟਨਾ ਨੂੰ ਜੁਆਇੰਟ ਸਕੱਤਰ ਪੰਜਾਬ ਦੀ ਜ਼ਿੰਮੇਵਾਰੀ

Read Next

ਏਸ਼ੀਅਨ ਗੇਮਜ਼ 2026 ਵਿੱਚ LPU ਦਾ ਸ਼ਾਨਦਾਰ ਪ੍ਰਦਰਸ਼ਨ, ਏਸ਼ੀਅਨ ਗੇਮਜ਼ ’ਚ LPU ਦਾ ਦਬਦਬਾ: 32 ਵਿਦਿਆਰਥੀਆਂ ਨੇ ਜਿੱਤੇ 28 ਤਮਗੇ,13 ਸੋਨ, 11 ਚਾਂਦੀ ਤੇ 4 ਕਾਂਸੀ ਦੇ ਤਮਗਿਆਂ ਨਾਲ ਭਾਰਤ ਦੀ ਤਮਗਾ ਮੁਹਿੰਮ ’ਚ ਪਾਇਆ ਵੱਡਾ ਯੋਗਦਾਨ