ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ
ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਫਗਵਾੜਾ ਗੇਟ ਇਲਾਕੇ ਵਿੱਚ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸੱਟੇਬਾਜ਼ੀ ਦੇ ਮਾਮਲੇ ਵਿੱਚ ਕਥਿਤ ਤੌਰ ’ਤੇ ਸੱਟੇਬਾਜ਼ ਮੋਨੂ ਦੇ ਘਰ ’ਤੇ ਛਾਪੇਮਾਰੀ ਕੀਤੀ। ਪੁਲਿਸ ਦੀ ਅਚਾਨਕ ਹੋਈ ਇਸ ਕਾਰਵਾਈ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਰੇਡ ਦੌਰਾਨ ਪੁਲਿਸ ਨੇ ਘਰ ਵਿੱਚੋਂ ਕੰਪਿਊਟਰ, ਚਾਰ ਮੋਬਾਈਲ ਫੋਨ, ਦਸਤਾਵੇਜ਼ਾਂ ਸਮੇਤ ਹੋਰ ਸਾਮਾਨ ਕਬਜ਼ੇ ਵਿੱਚ ਲਿਆ ਹੈ।
ਪੁਲਿਸ ਵੱਲੋਂ ਮੌਕੇ ਤੋਂ 14 ਵਿਅਕਤੀਆਂ ਨੂੰ ਰਾਊਂਡਅਪ ਕੀਤਾ ਗਿਆ, ਜਿਨ੍ਹਾਂ ਨੂੰ ਪੁੱਛਗਿੱਛ ਅਤੇ ਅਗਲੀ ਕਾਰਵਾਈ ਲਈ ਥਾਣੇ ਲਿਜਾਇਆ ਗਿਆ। ਸਾਹਮਣੇ ਆਈਆਂ ਤਸਵੀਰਾਂ ਵਿੱਚ ਪੁਲਿਸ ਮੁਲਾਜ਼ਮ ਘਰ ਵਿੱਚ ਜਾਂਚ ਕਰਦੇ ਅਤੇ ਕਥਿਤ ਤੌਰ ’ਤੇ ਰਾਊਂਡਅਪ ਕੀਤੇ ਨੌਜਵਾਨਾਂ ਨੂੰ ਥਾਣੇ ਲਿਜਾਂਦੇ ਨਜ਼ਰ ਆ ਰਹੇ ਹਨ। ਕੁਝ ਨੌਜਵਾਨ ਮੀਡੀਆ ਦੇ ਕੈਮਰਿਆਂ ਤੋਂ ਆਪਣਾ ਚਿਹਰਾ ਲੁਕਾਉਂਦੇ ਵੀ ਦਿਖਾਈ ਦਿੱਤੇ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਗਦੀਸ਼ ਲਾਲ ਨੇ ਦੱਸਿਆ ਕਿ ਪੁਲਿਸ ਵੱਲੋਂ ਸੱਟੇਬਾਜ਼ੀ ਦੇ ਮਾਮਲੇ ਵਿੱਚ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ 14 ਵਿਅਕਤੀਆਂ ਨੂੰ ਰਾਊਂਡਅਪ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਥਾਣੇ ਲਿਜਾਇਆ ਜਾ ਰਿਹਾ ਹੈ।
ਹਾਲਾਂਕਿ, ਰੇਡ ਦੌਰਾਨ ਕੀਤੀ ਜਾ ਰਹੀ ਕਾਰਵਾਈ ਅਤੇ ਰਾਊਂਡਅਪ ਕੀਤੇ ਵਿਅਕਤੀਆਂ ਦੀ ਭੂਮਿਕਾ ਬਾਰੇ ਪੁੱਛੇ ਜਾਣ ’ਤੇ ਜਾਂਚ ਅਧਿਕਾਰੀ ਵੱਲੋਂ ਜਾਂਚ ਦਾ ਹਵਾਲਾ ਦਿੰਦਿਆਂ ਵਿਸਥਾਰ ਨਾਲ ਜਾਣਕਾਰੀ ਦੇਣ ਤੋਂ ਗੁਰੇਜ਼ ਕੀਤਾ ਗਿਆ। ਮੀਡੀਆ ਵੱਲੋਂ ਵਾਰ-ਵਾਰ ਪੁੱਛੇ ਜਾਣ ਤੋਂ ਬਾਅਦ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੌਕੇ ’ਤੇ ਦੜੇ-ਸੱਟੇ ਦੀਆਂ ਪੜਚੀਆਂ ਦਾ ਕਥਿਤ ਕੰਮ ਚੱਲ ਰਿਹਾ ਸੀ।
ਫਿਲਹਾਲ ਪੁਲਿਸ ਵੱਲੋਂ ਬਰਾਮਦ ਕੀਤੇ ਗਏ ਸਾਮਾਨ ਅਤੇ ਰਾਊਂਡਅਪ ਕੀਤੇ ਵਿਅਕਤੀਆਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਅਤੇ ਹੋਰ ਤੱਥ ਸਪੱਸ਼ਟ ਹੋਣ ਦੀ ਉਮੀਦ ਹੈ।
