ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ
ਜਲੰਧਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਵਿਸ਼ੇਸ਼ CASO ਆਪਰੇਸ਼ਨ ਚਲਾਇਆ। ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐੱਸ. ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੇ ਅਧਿਕਾਰ ਖੇਤਰਾਂ ਵਿੱਚ ਕੀਤੀ ਗਈ ਇਸ ਕਾਰਵਾਈ ਦੌਰਾਨ ਪੁਲਿਸ ਨੇ 15 ਮੁਕੱਦਮੇ ਦਰਜ ਕਰਕੇ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਵੱਲੋਂ ਕੀਤੀ ਗਈ ਤਲਾਸ਼ੀ ਅਤੇ ਚੈਕਿੰਗ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 456 ਨਸ਼ੀਲੀਆਂ ਗੋਲੀਆਂ, 515 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ। ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਥਾਵਾਂ ਦੀ ਬਾਰੀਕੀ ਨਾਲ ਜਾਂਚ ਕਰਦਿਆਂ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ, ਸਪਲਾਈ ਅਤੇ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ।
ਇਸ ਵਿਸ਼ੇਸ਼ ਆਪਰੇਸ਼ਨ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਜਲੰਧਰ ਸ. ਵਰਜੀਤ ਵਾਲੀਆ, ਆਈ.ਏ.ਐੱਸ., ਅਤੇ ਐੱਸ.ਪੀ. (ਤਫਤੀਸ਼) ਜਲੰਧਰ ਦਿਹਾਤੀ ਵਿਨੀਤ ਅਲਾਵਤ, ਆਈ.ਪੀ.ਐੱਸ. ਵੀ ਮੌਜੂਦ ਰਹੇ। ਅਧਿਕਾਰੀਆਂ ਵੱਲੋਂ ਪੁਲਿਸ ਟੀਮਾਂ ਦੀ ਕਾਰਵਾਈ ਦੀ ਨਿਗਰਾਨੀ ਕੀਤੀ ਗਈ ਅਤੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ।
15 ਨਸ਼ਾ ਪ੍ਰਭਾਵਿਤ ਹੌਟਸਪੌਟਸ ਦੀ ਪਛਾਣ
ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਤਸਕਰੀ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ 15 ਨਸ਼ਾ ਪ੍ਰਭਾਵਿਤ ਹੌਟਸਪੌਟਸ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਇਲਾਕਿਆਂ ਵਿੱਚ ਪੁਲਿਸ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਇਨ੍ਹਾਂ ਥਾਵਾਂ ’ਤੇ ਵਿਸ਼ੇਸ਼ ਚੈਕਿੰਗ ਅਤੇ ਤਲਾਸ਼ੀ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ।
ਪੁਲਿਸ ਅਧਿਕਾਰੀਆਂ ਅਨੁਸਾਰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਤਸਕਰਾਂ ਅਤੇ ਨਸ਼ਿਆਂ ਦੀ ਸਪਲਾਈ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨਸ਼ਿਆਂ ਦੀ ਵਿਕਰੀ ਅਤੇ ਸਪਲਾਈ ਵਾਲੀਆਂ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਵਧਾਈ ਜਾ ਰਹੀ ਹੈ।
ਇਲਾਜ ਤੇ ਮੁੜ ਵਸੇਬੇ ’ਤੇ ਵੀ ਜ਼ੋਰ
ਐੱਸ.ਐੱਸ.ਪੀ. ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਦਾ ਮਕਸਦ ਸਿਰਫ਼ ਨਸ਼ਾ ਤਸਕਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨਾ ਹੀ ਨਹੀਂ, ਸਗੋਂ ਨਸ਼ਿਆਂ ਤੋਂ ਪ੍ਰਭਾਵਿਤ ਲੋਕਾਂ ਨੂੰ ਇਲਾਜ, ਕਾਊਂਸਲਿੰਗ ਅਤੇ ਮੁੜ ਵਸੇਬੇ ਦੀਆਂ ਸੇਵਾਵਾਂ ਨਾਲ ਜੋੜਨਾ ਵੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵੀ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ। ਆਉਣ ਵਾਲੇ ਦਿਨਾਂ ਵਿੱਚ ਵੀ ਨਸ਼ਿਆਂ ਵਿਰੁੱਧ ਵਿਸ਼ੇਸ਼ ਆਪਰੇਸ਼ਨ, ਚੈਕਿੰਗ ਅਤੇ ਤਲਾਸ਼ੀ ਮੁਹਿੰਮਾਂ ਜਾਰੀ ਰੱਖੀਆਂ ਜਾਣਗੀਆਂ।
ਜਲੰਧਰ ਦਿਹਾਤੀ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ, ਤਾਂ ਜੋ ਨਸ਼ਿਆਂ ਦੀ ਸਪਲਾਈ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਈ ਜਾ ਸਕੇ।
