ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ
ਜਲੰਧਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਸ੍ਰੀਮਤੀ ਰਾਜਵੰਤ ਕੌਰ ਥਿਆੜਾ ਸੋਮਵਾਰ ਨੂੰ ਬੰਬੇ ਨਗਰ ਕਲੋਨੀ ਦੇ ਪਾਰਕ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਵੱਲੋਂ ਇਲਾਕਾ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ ਗਿਆ।
ਇਸ ਮੌਕੇ ਬੰਬੇ ਨਗਰ ਨਿਵਾਸੀਆਂ ਵੱਲੋਂ ਸ੍ਰੀਮਤੀ ਰਾਜਵੰਤ ਕੌਰ ਥਿਆੜਾ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਕਲੋਨੀ ਵਾਸੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਇਲਾਕੇ ਦੀਆਂ ਸਮੱਸਿਆਵਾਂ, ਲੋੜਾਂ ਅਤੇ ਵਿਕਾਸ ਕਾਰਜਾਂ ਸਬੰਧੀ ਸੁਝਾਅ ਵੀ ਲਏ।
ਕਲੋਨੀ ਵਾਸੀਆਂ ਵੱਲੋਂ ਖਾਸ ਤੌਰ ’ਤੇ ਨਵੀਆਂ ਸਟਰੀਟ ਲਾਈਟਾਂ ਲਗਾਉਣ, ਪਾਰਕ ਵਿੱਚ ਪਿਲਰ ਲਾਈਟਾਂ ਲਗਾਉਣ ਅਤੇ ਸੜਕਾਂ ਨਾਲ ਸਬੰਧਤ ਕੰਮ ਕਰਵਾਉਣ ਦੀ ਮੰਗ ਰੱਖੀ ਗਈ। ਇਸ ਤੋਂ ਇਲਾਵਾ ਨਿਵਾਸੀਆਂ ਵੱਲੋਂ ਹੋਰ ਸਥਾਨਕ ਸਮੱਸਿਆਵਾਂ ਅਤੇ ਸੁਝਾਅ ਵੀ ਸਾਂਝੇ ਕੀਤੇ ਗਏ।
ਸ੍ਰੀਮਤੀ ਰਾਜਵੰਤ ਕੌਰ ਥਿਆੜਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਜਾ ਰਹੇ ਸੁਝਾਅ ਅਤੇ ਸਥਾਨਕ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।
ਇਸ ਮੌਕੇ ਬੰਬੇ ਨਗਰ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਕਲੋਨੀ ਵਾਸੀਆਂ ਸਮੇਤ ਲੇਡੀਜ਼ ਵੱਲੋਂ ਵੀ ਸ਼ਿਰਕਤ ਕੀਤੀ ਗਈ। ਸਮਾਗਮ ਦੌਰਾਨ ਇਲਾਕਾ ਵਾਸੀਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਆਪਣਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
