Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਰਾਓਵਾਲੀ ’ਚ 5.5 ਏਕੜ ਜ਼ਮੀਨ ’ਤੇ ਲੱਗੇਗੀ ਅਸਥਾਈ ਪਟਾਕਾ ਮਾਰਕੀਟ, ਦੀਵਾਲੀ ਨੂੰ ਲੈ ਕੇ ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ, ਸੁਰੱਖਿਆ ਪ੍ਰਬੰਧਾਂ ਦੀਆਂ ਤਿਆਰੀਆਂ ਸ਼ੁਰੂ

ਜਲੰਧਰ : ਕੰਵਲਜੀਤ ਸਿੰਘ ਮੱਕੜ – ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਠਾਨਕੋਟ ਰੋਡ ’ਤੇ ਸਥਿਤ ਪਿੰਡ ਰਾਓਵਾਲੀ, ਅਜੈ ਪਾਰਕ ਨੇੜੇ ਅਸਥਾਈ ਪਟਾਕਾ ਮਾਰਕੀਟ ਲਗਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਵਾਰ ਪਟਾਕਾ ਮਾਰਕੀਟ ਲਈ ਕਰੀਬ 5.5 ਏਕੜ ਜ਼ਮੀਨ ਉਪਲਬਧ ਕਰਵਾਈ ਗਈ ਹੈ। ਮਾਰਕੀਟ ਲਗਾਉਣ ਸਬੰਧੀ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਮੈਦਾਨ ਦੀ ਸਫ਼ਾਈ ਦਾ ਕੰਮ ਵੀ ਚੱਲ ਰਿਹਾ ਹੈ।
ਪ੍ਰਸ਼ਾਸਨ ਵੱਲੋਂ ਪਟਾਕਾ ਮਾਰਕੀਟ ਵਿੱਚ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਤਹਿਤ ਹਰੇਕ ਦੁਕਾਨ ਦੇ ਬਾਹਰ ਘੱਟੋ-ਘੱਟ 4 ਪੋਰਟੇਬਲ ਫਾਇਰ ਐਕਸਟਿੰਗਵਿਸ਼ਰ ਰੱਖਣੇ ਲਾਜ਼ਮੀ ਹੋਣਗੇ। ਇਸ ਤੋਂ ਇਲਾਵਾ ਮਾਰਕੀਟ ਦੇ ਅੰਦਰ 200 ਲੀਟਰ ਪਾਣੀ ਦਾ ਟੈਂਕ ਵੀ ਰੱਖਣਾ ਲਾਜ਼ਮੀ ਹੋਵੇਗਾ, ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਅੱਗ ’ਤੇ ਕਾਬੂ ਪਾਇਆ ਜਾ ਸਕੇ।
ਦੁਕਾਨਾਂ ਵਿਚਕਾਰ 3 ਮੀਟਰ ਦੀ ਦੂਰੀ ਲਾਜ਼ਮੀ
ਸੁਰੱਖਿਆ ਨਿਯਮਾਂ ਤਹਿਤ ਪਟਾਕਾ ਮਾਰਕੀਟ ਵਿੱਚ ਦੁਕਾਨਾਂ ਵਿਚਕਾਰ ਘੱਟੋ-ਘੱਟ 3 ਮੀਟਰ ਦੀ ਦੂਰੀ ਰੱਖਣੀ ਲਾਜ਼ਮੀ ਹੋਵੇਗੀ। ਇਸ ਦੇ ਨਾਲ ਹੀ ਅਸਥਾਈ ਦੁਕਾਨਾਂ ਨੂੰ ਨੈਸ਼ਨਲ ਹਾਈਵੇਅ ਅਤੇ ਰਿਹਾਇਸ਼ੀ ਇਲਾਕਿਆਂ ਤੋਂ ਘੱਟੋ-ਘੱਟ 50 ਮੀਟਰ ਦੀ ਦੂਰੀ ’ਤੇ ਲਗਾਇਆ ਜਾਵੇਗਾ। ਪੈਟਰੋਲ ਪੰਪ ਤੋਂ ਵੀ 50 ਮੀਟਰ ਦੀ ਦੂਰੀ ਰੱਖਣੀ ਹੋਵੇਗੀ, ਜਦਕਿ ਫੈਕਟਰੀਆਂ ਅਤੇ ਪਾਰਕਿੰਗ ਵਾਲੇ ਸਥਾਨਾਂ ਤੋਂ ਦੁਕਾਨਾਂ ਦੀ ਦੂਰੀ ਘੱਟੋ-ਘੱਟ 15 ਮੀਟਰ ਹੋਣੀ ਜ਼ਰੂਰੀ ਹੋਵੇਗੀ।
ਪਿਛਲੀ ਵਾਰ ਪਾਰਕਿੰਗ ਦੀ ਆਈ ਸੀ ਸਮੱਸਿਆ
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਦੇ ਪ੍ਰਧਾਨ ਵਿਕਾਸ ਭੰਡਾਰੀ ਨੇ ਦੱਸਿਆ ਕਿ ਪਿਛਲੀ ਵਾਰ ਪਟਾਕਾ ਮਾਰਕੀਟ ਦੌਰਾਨ ਪਾਰਕਿੰਗ ਦੀ ਕਾਫ਼ੀ ਸਮੱਸਿਆ ਆਈ ਸੀ। ਇਸ ਵਾਰ ਉਨ੍ਹਾਂ ਦਾ ਮੁੱਖ ਉਦੇਸ਼ ਇਹ ਹੈ ਕਿ ਦੁਕਾਨਦਾਰਾਂ ਦੇ ਨਾਲ-ਨਾਲ ਗਾਹਕਾਂ ਨੂੰ ਵੀ ਪਾਰਕਿੰਗ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਦੱਸਿਆ ਕਿ ਇਸ ਵਾਰ ਮਾਰਕੀਟ ਲਈ ਪਿਛਲੇ ਸਾਲ ਦੇ ਮੁਕਾਬਲੇ ਕਾਫ਼ੀ ਵੱਧ ਜਗ੍ਹਾ ਉਪਲਬਧ ਹੈ। ਪਿਛਲੀ ਵਾਰ ਕਰੀਬ 4.5 ਏਕੜ ਜ਼ਮੀਨ ਵਿੱਚ ਮਾਰਕੀਟ ਲਗਾਈ ਗਈ ਸੀ, ਜਦਕਿ ਇਸ ਵਾਰ ਕਰੀਬ 5.5 ਏਕੜ ਜ਼ਮੀਨ ਵਿੱਚ ਪਟਾਕਾ ਮਾਰਕੀਟ ਲਗਾਈ ਜਾ ਰਹੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਵਧੇਰੇ ਜਗ੍ਹਾ ਹੋਣ ਕਾਰਨ ਦੁਕਾਨਦਾਰਾਂ ਅਤੇ ਗਾਹਕਾਂ ਨੂੰ ਵਧੇਰੇ ਸੁਵਿਧਾ ਮਿਲੇਗੀ ਅਤੇ ਪਾਰਕਿੰਗ ਦੀ ਸਮੱਸਿਆ ਵੀ ਘੱਟ ਹੋਵੇਗੀ।
5 ਸਾਲ ਲਈ ਲੀਜ਼ ’ਤੇ ਲਈ ਜਗ੍ਹਾ
ਵਿਕਾਸ ਭੰਡਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਜਗ੍ਹਾ 5 ਸਾਲ ਲਈ ਲੀਜ਼ ’ਤੇ ਲਈ ਗਈ ਹੈ। ਇਸ ਤਹਿਤ ਸਾਲ ਵਿੱਚ ਕਰੀਬ 3 ਮਹੀਨੇ ਪਟਾਕਾ ਮਾਰਕੀਟ ਲਈ ਜਗ੍ਹਾ ਦੀ ਵਰਤੋਂ ਕੀਤੀ ਜਾ ਸਕਦੀ ਹੈ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਅਗਲੇ ਸਾਲਾਂ ਵਿੱਚ ਵੀ ਇੱਥੇ ਪਟਾਕਾ ਮਾਰਕੀਟ ਲਗਾਉਣ ਲਈ ਹਰ ਵਾਰ ਪ੍ਰਸ਼ਾਸਨ ਦੀ ਮਨਜ਼ੂਰੀ ਲੈਣੀ ਜ਼ਰੂਰੀ ਹੋਵੇਗੀ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਮਾਰਕੀਟ ਵਿੱਚ ਲਾਗੂ ਕੀਤੀਆਂ ਗਈਆਂ ਸਾਰੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ। ਫਾਇਰ ਸੇਫਟੀ ਉਪਕਰਨ, ਪਾਣੀ ਦੀ ਵਿਵਸਥਾ, ਦੁਕਾਨਾਂ ਵਿਚਕਾਰ ਨਿਰਧਾਰਤ ਦੂਰੀ ਅਤੇ ਹੋਰ ਸੁਰੱਖਿਆ ਮਾਪਦੰਡਾਂ ਨੂੰ ਯਕੀਨੀ ਬਣਾਉਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ।
ਦੀਵਾਲੀ ਤੋਂ ਪਹਿਲਾਂ ਮਾਰਕੀਟ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਦੁਕਾਨਾਂ ਦੀ ਸਥਾਪਨਾ ਸਮੇਤ ਹੋਰ ਪ੍ਰਬੰਧ ਵੀ ਮੁਕੰਮਲ ਕੀਤੇ ਜਾਣ ਦੀ ਉਮੀਦ ਹੈ।

Vinkmag ad
Share Our Daily Posts

News Desk

Read Previous

ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਬੰਬੇ ਨਗਰ ਪਹੁੰਚੇ ਰਾਜਵੰਤ ਕੌਰ ਥਿਆੜਾ, ਕਲੋਨੀ ਵਾਸੀਆਂ ਨੇ ਰੱਖੀਆਂ ਆਪਣੀਆਂ ਸਮੱਸਿਆਵਾਂ ਤੇ ਸੁਝਾਅ, ਵਿਕਾਸ ਕਾਰਜਾਂ ਸਬੰਧੀ ਵੀ ਹੋਈ ਵਿਚਾਰ-ਚਰਚਾ