Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

120 ਫੁੱਟੀ ਰੋਡ ’ਤੇ ਪੈਟਰੋਲ ਪੰਪ ’ਤੇ ਗੁੰਡਾਗਰਦੀ, ਦੋ ਨੌਜਵਾਨਾਂ ’ਤੇ ਹਮਲਾ ਬਿਨਾਂ ਨੰਬਰ ਪਲੇਟ ਵਾਲੀਆਂ ਗੱਡੀਆਂ ’ਚ ਪਹੁੰਚੇ ਨੌਜਵਾਨਾਂ ਨਾਲ ਤੇਲ ਪਵਾਉਣ ਨੂੰ ਲੈ ਕੇ ਹੋਈ ਬਹਿਸ, ਪੁਲਿਸ ਨੇ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ

ਜਲੰਧਰ : ਕੰਵਲਜੀਤ ਸਿੰਘ ਮੱਕੜ – ਵੈਸਟ ਹਲਕੇ ਅਧੀਨ 120 ਫੁੱਟੀ ਰੋਡ ’ਤੇ ਸਥਿਤ ਇੱਕ ਪੈਟਰੋਲ ਪੰਪ ’ਤੇ ਦੇਰ ਰਾਤ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਬਿਨਾਂ ਨੰਬਰ ਪਲੇਟਾਂ ਵਾਲੀਆਂ ਗੱਡੀਆਂ ’ਚ ਆਏ ਕੁਝ ਨੌਜਵਾਨਾਂ ਵੱਲੋਂ ਦੋ ਨੌਜਵਾਨਾਂ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਜਾਣਕਾਰੀ ਅਨੁਸਾਰ ਕੁਝ ਨੌਜਵਾਨ ਬਿਨਾਂ ਨੰਬਰ ਪਲੇਟ ਵਾਲੀਆਂ ਗੱਡੀਆਂ ਵਿੱਚ ਪੈਟਰੋਲ ਪੰਪ ’ਤੇ ਪਹੁੰਚੇ ਸਨ। ਇਸ ਦੌਰਾਨ ਤੇਲ ਪਵਾਉਣ ਨੂੰ ਲੈ ਕੇ ਉਨ੍ਹਾਂ ਦੀ ਪੈਟਰੋਲ ਪੰਪ ’ਤੇ ਮੌਜੂਦ ਨੌਜਵਾਨਾਂ ਨਾਲ ਬਹਿਸ ਹੋ ਗਈ। ਦੇਖਦੇ ਹੀ ਦੇਖਦੇ ਬਹਿਸ ਨੇ ਤਕਰਾਰ ਦਾ ਰੂਪ ਧਾਰ ਲਿਆ ਅਤੇ ਹੰਗਾਮਾ ਸ਼ੁਰੂ ਹੋ ਗਿਆ। ਇਸ ਤੋਂ ਬਾਅਦ ਹਮਲਾਵਰਾਂ ਵੱਲੋਂ ਦੋ ਨੌਜਵਾਨਾਂ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ।
ਮੌਕੇ ’ਤੇ ਮੌਜੂਦ ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਹਮਲਾਵਰਾਂ ਨੇ ਕਿਸੇ ਦੀ ਗੱਲ ਸੁਣਨ ਦੀ ਬਜਾਏ ਨੌਜਵਾਨਾਂ ਨਾਲ ਮਾਰਪੀਟ ਕੀਤੀ। ਕੁਝ ਲੋਕਾਂ ਵੱਲੋਂ ਇਹ ਵੀ ਦਾਅਵਾ ਕੀਤਾ ਗਿਆ ਕਿ ਹਮਲਾਵਰ ਨਸ਼ੇ ਦੀ ਹਾਲਤ ਵਿੱਚ ਸਨ। ਹਾਲਾਂਕਿ ਇਸ ਸਬੰਧੀ ਅਧਿਕਾਰਤ ਤੌਰ ’ਤੇ ਪੁਸ਼ਟੀ ਪੁਲਿਸ ਜਾਂਚ ਤੋਂ ਬਾਅਦ ਹੀ ਹੋਵੇਗੀ।
ਦੋ ਮੁਲਜ਼ਮ ਗ੍ਰਿਫ਼ਤਾਰ
ਘਟਨਾ ਸਬੰਧੀ ਏਡੀਸੀਪੀ ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਵਿੱਚ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਏਡੀਸੀਪੀ ਨੇ ਇਹ ਵੀ ਕਿਹਾ ਕਿ ਬਿਨਾਂ ਨੰਬਰ ਵਾਲੇ ਵਾਹਨਾਂ ਨੂੰ ਪੈਟਰੋਲ ਨਾ ਦੇਣ ਸਬੰਧੀ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਪੁਲਿਸ ਵੱਲੋਂ ਘਟਨਾ ਦੇ ਹੋਰ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਸਮਾਜ ਸੇਵਕ ਲੱਕੀ ਖਾਸਾ ਵੀ ਪਹੁੰਚੇ ਮੌਕੇ ’ਤੇ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਮਾਜ ਸੇਵਕ ਲੱਕੀ ਖਾਸਾ ਵੀ ਮੌਕੇ ’ਤੇ ਪਹੁੰਚੇ ਅਤੇ ਪੀੜਤ ਨੌਜਵਾਨਾਂ ਦਾ ਹਾਲਚਾਲ ਜਾਣਿਆ। ਉਨ੍ਹਾਂ ਸਰੇਆਮ ਹੋਈ ਇਸ ਕਥਿਤ ਗੁੰਡਾਗਰਦੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਆਮ ਲੋਕਾਂ ਅਤੇ ਬੇਕਸੂਰ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।
ਲੱਕੀ ਖਾਸਾ ਨੇ ਕਿਹਾ ਕਿ ਸ਼ਹਿਰ ਵਿੱਚ ਆਏ ਦਿਨ ਹਿੰਸਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਉਨ੍ਹਾਂ ਪੁਲਿਸ ਵਿਭਾਗ ਤੋਂ ਮੰਗ ਕੀਤੀ ਕਿ ਇਸ ਘਟਨਾ ਵਿੱਚ ਸ਼ਾਮਲ ਸਾਰੇ ਅਸਮਾਜਿਕ ਤੱਤਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਘਟਨਾ ਨਾਲ ਸਬੰਧਤ ਹੋਰ ਤੱਥਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

Read Next

ਮਾਂ ਦੇ ਸਰੂਪ ਨਾਲ ਸੋਸ਼ਲ ਮੀਡੀਆ ’ਤੇ ਤਸਵੀਰ ਪਾਉਣ ਦਾ ਮਾਮਲਾ ਗਰਮਾਇਆ, ਸ਼ਿਵਸੈਨਾ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਵਿੱਚ ਮੰਗ ਪੱਤਰ, ਕਾਰਵਾਈ ਦੀ ਕੀਤੀ ਮੰਗ