Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਮਾਂ ਦੇ ਸਰੂਪ ਨਾਲ ਸੋਸ਼ਲ ਮੀਡੀਆ ’ਤੇ ਤਸਵੀਰ ਪਾਉਣ ਦਾ ਮਾਮਲਾ ਗਰਮਾਇਆ, ਸ਼ਿਵਸੈਨਾ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਵਿੱਚ ਮੰਗ ਪੱਤਰ, ਕਾਰਵਾਈ ਦੀ ਕੀਤੀ ਮੰਗ

ਜਲੰਧਰ : ਕੰਵਲਜੀਤ ਸਿੰਘ ਮੱਕੜ – ਨਵਰਾਤਰਿਆਂ ਦੇ ਪਵਿੱਤਰ ਦਿਨਾਂ ਦੌਰਾਨ ਸੋਸ਼ਲ ਮੀਡੀਆ ’ਤੇ ਮਾਂ ਦੇ ਸਰੂਪ ਨਾਲ ਇੱਕ ਮਹਿਲਾ ਵੱਲੋਂ ਆਪਣੀ ਤਸਵੀਰ ਪਾ ਕੇ ਕਥਿਤ ਤੌਰ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਨੂੰ ਲੈ ਕੇ ਸ਼ਿਵਸੈਨਾ ਦੇ ਆਗੂਆਂ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚ ਕੇ ਡੀ.ਪੀ.ਐੱਸ. ਮਨਪ੍ਰੀਤ ਸਿੰਘ ਢਿੱਲੋਂ ਨੂੰ ਮੰਗ ਪੱਤਰ ਸੌਂਪਿਆ ਗਿਆ ਅਤੇ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਭਾਰੀ ਸੁਨੀਲ ਨੇ ਦੱਸਿਆ ਕਿ ਉਹ ਸੋਸ਼ਲ ਮੀਡੀਆ ਪੇਜ ਚਲਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਨਜ਼ਰ ‘ਰਾਧਾ’ ਨਾਮ ਦੀ ਇੱਕ ਆਈ.ਡੀ. ’ਤੇ ਪਈ, ਜਿਸ ’ਤੇ ਇੱਕ ਮਹਿਲਾ ਵੱਲੋਂ ਮਾਂ ਦਾ ਸਰੂਪ ਧਾਰਨ ਕਰਕੇ ਆਪਣੀ ਤਸਵੀਰ ਸੋਸ਼ਲ ਮੀਡੀਆ ’ਤੇ ਪੋਸਟ ਕੀਤੀ ਗਈ ਸੀ। ਸ਼ਿਵਸੈਨਾ ਆਗੂਆਂ ਨੇ ਦੋਸ਼ ਲਗਾਇਆ ਕਿ ਨਵਰਾਤਰਿਆਂ ਦੇ ਦਿਨਾਂ ਵਿੱਚ ਇਸ ਤਰ੍ਹਾਂ ਦੀ ਪੋਸਟ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੀ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ।
ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਪ੍ਰਸਿੱਧੀ ਹਾਸਲ ਕਰਨ ਲਈ ਧਾਰਮਿਕ ਸਰੂਪਾਂ ਦੀ ਵਰਤੋਂ ਕਰਨਾ ਠੀਕ ਨਹੀਂ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਜਾਂਚ ਕਰਕੇ ਜੇਕਰ ਕੋਈ ਕਾਨੂੰਨ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਬਣਦੀ ਕਾਰਵਾਈ ਕੀਤੀ ਜਾਵੇ।
ਇਸ ਦੌਰਾਨ ਮਹਿਲਾ ਨਾਲ ਹੋਈ ਗੱਲਬਾਤ ਦੀ ਇੱਕ ਰਿਕਾਰਡਿੰਗ ਵੀ ਸਾਹਮਣੇ ਆਈ ਹੈ। ਰਿਕਾਰਡਿੰਗ ਵਿੱਚ ਜਦੋਂ ਮਹਿਲਾ ਤੋਂ ਸੋਸ਼ਲ ਮੀਡੀਆ ’ਤੇ ਮਾਂ ਦੇ ਸਰੂਪ ਨਾਲ ਆਪਣੀ ਤਸਵੀਰ ਲਗਾਉਣ ਸਬੰਧੀ ਪੁੱਛਿਆ ਗਿਆ ਤਾਂ ਉਸ ਨੇ ਕਥਿਤ ਤੌਰ ’ਤੇ ਕਿਹਾ ਕਿ ਉਸ ਨੂੰ ਇਸ ਬਾਰੇ ਪਤਾ ਨਹੀਂ ਸੀ ਅਤੇ ਉਸ ਨੇ ਹੀ ਇਹ ਪੋਸਟ ਬਣਾਈ ਸੀ।
ਗੱਲਬਾਤ ਦੌਰਾਨ ਜਦੋਂ ਮਹਿਲਾ ਨੂੰ ਪੁੱਛਿਆ ਗਿਆ ਕਿ ਕੀ ਉਹ ਆਪਣੀ ਤੁਲਨਾ ਮਾਂ ਦੇ ਸਰੂਪ ਨਾਲ ਕਰ ਰਹੀ ਹੈ ਤਾਂ ਉਸ ਨੇ ਤਸਵੀਰ ਹਟਾਉਣ ਦਾ ਭਰੋਸਾ ਦਿੱਤਾ। ਮਹਿਲਾ ਨੇ ਕਥਿਤ ਤੌਰ ’ਤੇ ਮੰਨਿਆ ਕਿ ਪੋਸਟ ਉਸ ਵੱਲੋਂ ਬਣਾਈ ਗਈ ਸੀ ਅਤੇ ਉਸ ਤੋਂ ਗਲਤੀ ਹੋ ਗਈ ਹੈ। ਉਸ ਨੇ ਪੋਸਟ ਹਟਾਉਣ ਅਤੇ ਇਸ ਸਬੰਧੀ ਮਾਫ਼ੀ ਮੰਗਣ ਦੀ ਗੱਲ ਵੀ ਕਹੀ।
ਦੱਸਿਆ ਜਾ ਰਿਹਾ ਹੈ ਕਿ ਉਕਤ ਮਹਿਲਾ ਜਲੰਧਰ ਦੇ ਬਸਤੀ ਇਲਾਕੇ ਨਾਲ ਸਬੰਧਤ ਹੈ। ਗੱਲਬਾਤ ਦੌਰਾਨ ਜਦੋਂ ਉਸ ਤੋਂ ਇਸ ਸਬੰਧੀ ਪੁੱਛਿਆ ਗਿਆ ਤਾਂ ਉਸ ਨੇ ਕਿਹਾ ਕਿ ਉਹ ਖੁਦ ਵੀ ਮਾਤਾ ਨੂੰ ਮੰਨਦੀ ਹੈ ਅਤੇ ਉਸ ਤੋਂ ਗਲਤੀ ਹੋ ਗਈ ਹੈ। ਮਹਿਲਾ ਵੱਲੋਂ ਫੋਨ ’ਤੇ ਮਾਫ਼ੀ ਮੰਗਣ ਦੀ ਗੱਲ ਵੀ ਸਾਹਮਣੇ ਆਈ ਹੈ।
ਸ਼ਿਵਸੈਨਾ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਧਾਰਮਿਕ ਭਾਵਨਾਵਾਂ ਨਾਲ ਜੁੜੇ ਮਾਮਲਿਆਂ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਨੂੰ ਗੰਭੀਰਤਾ ਨਾਲ ਕਾਰਵਾਈ ਕਰਨੀ ਚਾਹੀਦੀ ਹੈ। ਉਧਰ, ਪ੍ਰਸ਼ਾਸਨ ਵੱਲੋਂ ਮਾਮਲੇ ਨੂੰ ਦੇਖਣ ਅਤੇ ਬਣਦੀ ਕਾਰਵਾਈ ਦਾ ਭਰੋਸਾ ਦਿੱਤੇ ਜਾਣ ਦੀ ਗੱਲ ਸਾਹਮਣੇ ਆਈ ਹੈ।

Vinkmag ad
Share Our Daily Posts

News Desk

Read Previous

120 ਫੁੱਟੀ ਰੋਡ ’ਤੇ ਪੈਟਰੋਲ ਪੰਪ ’ਤੇ ਗੁੰਡਾਗਰਦੀ, ਦੋ ਨੌਜਵਾਨਾਂ ’ਤੇ ਹਮਲਾ ਬਿਨਾਂ ਨੰਬਰ ਪਲੇਟ ਵਾਲੀਆਂ ਗੱਡੀਆਂ ’ਚ ਪਹੁੰਚੇ ਨੌਜਵਾਨਾਂ ਨਾਲ ਤੇਲ ਪਵਾਉਣ ਨੂੰ ਲੈ ਕੇ ਹੋਈ ਬਹਿਸ, ਪੁਲਿਸ ਨੇ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ