Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਮਾਨਸਾ – ਨਸ਼ਾ ਰੋਕੂ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਅੱਜ ਪੂਰਾ ਪੰਜਾਬ ਬੰਦ ਰਹੇਗਾ। ਝੋਟਾ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਅਤੇ ਪੰਜਾਬ ’ਚ ਨਸ਼ਿਆਂ ਦੇ ਖਾਤਮੇ ਦੀ ਮੰਗ ਨੂੰ ਲੈ ਕੇ ਸੰਘਰਸ਼ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਸਾਰੇ ਸਕੂਲ, ਕਾਲਜ, ਦਫ਼ਤਰ, ਬਾਜ਼ਾਰ, ਦੁਕਾਨਾਂ ਆਦਿ ਕੁਝ ਬੰਦ ਰਹੇਗਾ। ਜੇਕਰ ਤੁਸੀਂ ਇਸ ਦੌਰਾਨ ਬਾਹਰ ਨਿਕਲਣ ਦੀ ਯੋਜਨਾ ਬਣਾ ਰਹੇ ਹੋ ਤਾਂ ਸਾਵਧਾਨ ਹੋ ਜਾਵੋ।

ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਹੈ ਕਿ ਬੰਦ ਦੌਰਾਨ ਮੈਡੀਕਲ ਸੇਵਾਵਾਂ ਸਮੇਤ ਹੋਰ ਜ਼ਰੂਰੀ ਐਮਰਜੈਂਸੀ ਸੇਵਾਵਾਂ ਨੂੰ ਚਾਲੂ ਰੱਖਿਆ ਜਾਵੇਗਾ, ਤਾਂ ਜੋ ਆਮ ਲੋਕਾਂ ਅਤੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਸੰਘਰਸ਼ ਕਮੇਟੀ ਵੱਲੋਂ ਇਹ ਬੰਦ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਇਨਸਾਫ ਦੀ ਮੰਗ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਵਿਰੁੱਧ ਰੋਸ ਪ੍ਰਗਟਾਉਣ ਲਈ ਕੀਤਾ ਜਾ ਰਿਹਾ ਹੈ। ਕਮੇਟੀ ਨੇ ਪੰਜਾਬ ਸਰਕਾਰ ਅਤੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਦੇ ਅਸਤੀਫੇ ਦੀ ਮੰਗ ਵੀ ਉਠਾਈ ਹੈ। ਸੰਘਰਸ਼ ਕਮੇਟੀ ਦਾ ਕਹਿਣਾ ਹੈ ਕਿ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ।

ਇਸ ਦੌਰਾਨ ਮ੍ਰਿਤਕ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਫੌਜੀ ਭੀਮ ਸਿੰਘ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਹ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਦੇਣ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਤਕ ਸੀਮਤ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸੂਬੇ ’ਚੋਂ ਨਸ਼ਿਆਂ ਦਾ ਖਾਤਮਾ ਕਰਨ ਨਾਲ ਵੀ ਜੁੜੀ ਹੋਈ ਹੈ। ਭੀਮ ਸਿੰਘ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਿਹਾ ਸੀ ਅਤੇ ਉਸ ਦਾ ਮਕਸਦ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢਣਾ ਸੀ।

ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਣ ਅਤੇ ਇਸ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਇਕਜੁਟ ਹੋਣ ਦੀ ਲੋੜ ਹੈ। ਉਨ੍ਹਾਂ ਦ੍ਰਿੜ੍ਹਤਾ ਨਾਲ ਕਿਹਾ ਕਿ ਜਦੋਂ ਤਕ ਉਹ ਜਿਉਂਦੇ ਹਨ, ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਣਗੇ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਘਰਸ਼ ’ਚ ਸਾਥ ਦੇਣ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਇਕਜੁਟ ਹੋ ਕੇ ਆਵਾਜ਼ ਬੁਲੰਦ ਕਰਨ। ਸੰਘਰਸ਼ ਕਮੇਟੀ ਵੱਲੋਂ ਲੋਕਾਂ ਨੂੰ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਦਾ ਧਿਆਨ ਰੱਖਣ ਦੀ ਵੀ ਅਪੀਲ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਮਾਂ ਦੇ ਸਰੂਪ ਨਾਲ ਸੋਸ਼ਲ ਮੀਡੀਆ ’ਤੇ ਤਸਵੀਰ ਪਾਉਣ ਦਾ ਮਾਮਲਾ ਗਰਮਾਇਆ, ਸ਼ਿਵਸੈਨਾ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਵਿੱਚ ਮੰਗ ਪੱਤਰ, ਕਾਰਵਾਈ ਦੀ ਕੀਤੀ ਮੰਗ

Read Next

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ ਨਾਲ ਜਾਂਚ ਦੀ ਕੀਤੀ ਮੰਗ