Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 19, 2026

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ ਨਾਲ ਜਾਂਚ ਦੀ ਕੀਤੀ ਮੰਗ

ਜਲੰਧਰ (ਵੈੱਬ ਡੈਸਕ) – ਪੰਜਾਬ ‘ਚ ਨਸ਼ੇ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮੁੱਦਾ ਹੁਣ ਕੌਮਾਂਤਰੀ ਪੱਧਰ ‘ਤੇ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸੇ ਦੌਰਾਨ ਅਮਰੀਕੀ ਕਾਂਗਰਸਮੈਨ ਥਾਮਸ ਆਰ ਸੂਓਜ਼ੀ ਨੇ ਅਮਰੀਕਾ ‘ਚ ਭਾਰਤੀ ਰਾਜਦੂਤ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ।

ਅਮਰੀਕੀ ਸੰਸਦ ਮੈਂਬਰ ਨੇ ਆਪਣੇ ਪੱਤਰ ‘ਚ ਲਿਖਿਆ ਕਿ ਪਰਵਿੰਦਰ ਸਿੰਘ ਝੋਟਾ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਤੇ ਨੌਜਵਾਨਾਂ ਨੂੰ ਬਚਾਉਣ ਲਈ ਪੂਰੀ ਲਗਨ ਨਾਲ ਕੰਮ ਕਰ ਰਿਹਾ ਸੀ। ਅਜਿਹੇ ‘ਚ ਉਨ੍ਹਾਂ ਦਾ ਕਤਲ ਲੋਕਾਂ ਅਤੇ ਉਨ੍ਹਾਂ ਦੀ ਸਮਾਜਿਕ ਸੁਰੱਖਿਆ ‘ਤੇ ਇਕ ਵੱਡਾ ਸਵਾਲ ਖੜ੍ਹਾ ਕਰਦਾ ਹੈ। ਉਨ੍ਹਾਂ ਜ਼ੋਰ ਦਿੰਦਿਆ ਕਿਹਾ ਕਿ ਇਸ ਕਤਲ ਪਿੱਛੇ ਲੁਕੇ ਹੋਏ ਸਾਰੇ ਦੋਸ਼ੀਆਂ ਦਾ ਬੇਨਕਾਬ ਹੋਣਾ ਬਹੁਤ ਜ਼ਰੂਰੀ ਹੈ।

ਜ਼ਿਕਰਯੋਗ ਹੈ ਕਿ ਇਸ ਕਤਲ ਕੇਸ ਤੋਂ ਬਾਅਦ ਪੂਰੇ ਪੰਜਾਬ ‘ਚ ਮਾਹੌਲ ਭਖਿਆ ਹੋਇਆ ਹੈ ਤੇ ਬੀਤੇ ਦਿਨ ਪੂਰੇ ਪੰਜਾਬ ‘ਚ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਭਰਵਾਂ ਹੁੰਗਾਰਾ ਮਿਲਿਆ ਸੀ। ਸਭ ਲੋਕ ਪਰਵਿੰਦਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। ਹੁਣ ਅਮਰੀਕੀ ਕਾਂਗਰਸਮੈਨ ਦੇ ਪੱਤਰ ਤੋਂ ਬਾਅਦ ਉਮੀਦ ਹੈ ਕਿ ਇਸ ਮਾਮਲੇ ਦੀ ਕਾਰਵਾਈ ‘ਚ ਹੋਰ ਤੇਜ਼ੀ ਲਿਆਂਦੀ ਜਾਵੇਗੀ।

Vinkmag ad
Share Our Daily Posts

News Desk

Read Previous

ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

Read Next

ਨਸ਼ੇ ’ਚ ਧੁੱਤ ਟਰੱਕ ਚਾਲਕ ਨੇ ਚਾਹ-ਕੋਲਡ ਡਰਿੰਕ ਦੀ ਦੁਕਾਨ ’ਚ ਮਾਰੀ ਟੱਕਰ,ਪਤੀ-ਪਤਨੀ ਨੇ ਭੱਜ ਕੇ ਬਚਾਈ ਜਾਨ, ਕਰੀਬ 2 ਲੱਖ ਰੁਪਏ ਦਾ ਸਾਮਾਨ ਮਲਬੇ ਹੇਠ ਦੱਬਿਆ; ਟਰੱਕ ਚਾਲਕ ਫਰਾਰ