Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 24, 2026

ਤੇਹਿੰਗ ਰੋਡ ’ਤੇ ਬ੍ਰਾਹਮਣ ਭਲਾਈ ਬੋਰਡ ਦੇ ਵਾਈਸ ਚੇਅਰਮੈਨ ’ਤੇ ਫਾਇਰਿੰਗ ਬਾਈਕ ਸਵਾਰ ਦੋ ਨੌਜਵਾਨਾਂ ਨੇ ਕਾਰ ਦਾ ਪਿੱਛਾ ਕਰਕੇ ਚਲਾਈਆਂ ਗੋਲੀਆਂ, ਮੌਕੇ ਤੋਂ 3 ਖੋਲ ਬਰਾਮਦ; ਗਨਮੈਨਾਂ ਨੇ ਵੀ ਕੀਤੀ ਹਵਾਈ ਫਾਇਰਿੰਗ

ਜਲੰਧਰ : ਕੰਵਲਜੀਤ ਸਿੰਘ ਮੱਕੜ – ਮਹਾਨਗਰ ਦੇ ਦੇਹਾਤੀ ਇਲਾਕੇ ਵਿੱਚ ਬ੍ਰਾਹਮਣ ਭਲਾਈ ਬੋਰਡ ਪੰਜਾਬ ਦੇ ਵਾਈਸ ਚੇਅਰਮੈਨ ’ਤੇ ਬਾਈਕ ਸਵਾਰ ਹਮਲਾਵਰਾਂ ਵੱਲੋਂ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਹਮਲੇ ਦੀ ਇਹ ਘਟਨਾ ਤੇਹਿੰਗ ਰੋਡ ’ਤੇ ਤੇਹਿੰਗ ਪਿੰਡ ਦੀ ਨਦੀ/ਨਹਿਰ ਨੇੜੇ ਵਾਪਰੀ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ਤੋਂ ਤਿੰਨ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ।
ਮਿਲੀ ਜਾਣਕਾਰੀ ਅਨੁਸਾਰ ਵਾਈਸ ਚੇਅਰਮੈਨ ਆਪਣੇ ਦੋਸਤ ਨੂੰ ਮਿਲਣ ਲਈ ਕਾਰ ਰਾਹੀਂ ਗੋਰਾਇਆ ਵੱਲ ਜਾ ਰਹੇ ਸਨ। ਇਸ ਦੌਰਾਨ ਬਾਈਕ ਸਵਾਰ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ਦਾ ਪਿੱਛਾ ਕੀਤਾ ਅਤੇ ਤੇਹਿੰਗ ਪਿੰਡ ਵਾਲੀ ਨਹਿਰ ਨੇੜੇ ਕਾਰ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੀੜਤ ਮੁਤਾਬਕ ਟਰੈਕ ਸੂਟ ਪਹਿਨੇ ਇੱਕ ਨੌਜਵਾਨ ਨੇ ਆਪਣੇ ਸਾਥੀ ਸਮੇਤ ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਸਿੱਧੀਆਂ ਗੋਲੀਆਂ ਚਲਾਈਆਂ।
ਹਮਲੇ ਦੌਰਾਨ ਵਾਈਸ ਚੇਅਰਮੈਨ ਦੇ ਨਾਲ ਮੌਜੂਦ ਗਨਮੈਨਾਂ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਹਵਾਈ ਫਾਇਰ ਕੀਤੇ। ਇਸ ਕਾਰਨ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸ-ਪਾਸ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਵਾਈਸ ਚੇਅਰਮੈਨ ਨੇ ਦੱਸਿਆ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੋਵੇ। ਉਨ੍ਹਾਂ ਅਨੁਸਾਰ ਪਹਿਲਾਂ ਵੀ ਉਨ੍ਹਾਂ ’ਤੇ ਜਾਨਲੇਵਾ ਹਮਲੇ ਦੀ ਕੋਸ਼ਿਸ਼ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਰੀਬ ਇੱਕ ਸਾਲ ਪਹਿਲਾਂ ਪਿੰਡ ਗੜ੍ਹਾ ਸਥਿਤ ਅਟਵਾਲ ਹਾਊਸ ਕਾਲੋਨੀ ਦੇ ਐੱਮ.ਡੀ. ਮਨਦੀਪ ਸਿੰਘ ਗੋਰਾ ’ਤੇ ਹੋਏ ਹਮਲੇ ਦੇ ਮਾਮਲੇ ਵਿੱਚ ਉਨ੍ਹਾਂ ਵੱਲੋਂ ਗੈਂਗਸਟਰ ਰਿਤੇਸ਼ ਉਰਫ਼ ਰਾਹੁਲ ਪੁੱਤਰ ਪ੍ਰਿਥੀ ਚੰਦ ਵਾਸੀ ਲੱਕੜੀ ਮੰਡੀ, ਫਿਲੌਰ ਸਬੰਧੀ ਮਾਮਲੇ ਨੂੰ ਉਜਾਗਰ ਕੀਤਾ ਗਿਆ ਸੀ।
ਉਨ੍ਹਾਂ ਦੋਸ਼ ਲਗਾਇਆ ਕਿ ਇਸ ਰੰਜਿਸ਼ ਦੇ ਚਲਦਿਆਂ ਰਾਹੁਲ ਦੇ ਪਿਤਾ ਅਤੇ ਉਸ ਦੀ ਭੈਣ ਵੱਲੋਂ ਉਨ੍ਹਾਂ ਦੇ ਘਰ ਦੀ ਕਥਿਤ ਤੌਰ ’ਤੇ ਰੇਕੀ ਕੀਤੀ ਗਈ ਸੀ। ਇਸ ਸਬੰਧੀ ਉਨ੍ਹਾਂ ਨੇ ਥਾਣਾ ਫਿਲੌਰ ਦੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਸੀ, ਜਿਸ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਗਿਆ।
ਵਾਈਸ ਚੇਅਰਮੈਨ ਨੇ ਦੋਸ਼ ਲਗਾਇਆ ਕਿ ਰਾਹੁਲ ਵੱਲੋਂ ਲਗਾਤਾਰ ਉਨ੍ਹਾਂ ਦੀ ਰੇਕੀ ਕੀਤੀ ਜਾਂਦੀ ਰਹੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਰਾਹੁਲ ਦੇ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਨਾਲ ਸਬੰਧ ਹਨ। ਉਨ੍ਹਾਂ ਮੁਤਾਬਕ ਬੀਤੇ ਦਿਨੀਂ ਮਨਦੀਪ ਸਿੰਘ ਗੋਰਾ ਦੇ ਮੋਬਾਈਲ ਫੋਨ ’ਤੇ ਪਾਕਿਸਤਾਨੀ ਨੰਬਰ ਤੋਂ ਧਮਕੀ ਭਰੇ ਸੁਨੇਹੇ ਭੇਜੇ ਗਏ ਸਨ, ਜਿਨ੍ਹਾਂ ਵਿੱਚ ਰਾਹੁਲ ਨਾਲ ਪੰਗਾ ਲੈਣ ਦਾ ਅੰਜਾਮ ਭੁਗਤਣ ਦੀ ਧਮਕੀ ਦਿੱਤੀ ਗਈ ਸੀ। ਸੁਨੇਹੇ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਰਾਹੁਲ ਨੂੰ ਜ਼ਮਾਨਤ ਮਿਲ ਗਈ ਹੈ ਅਤੇ ਹੁਣ ਉਹ ਆਪਣੇ ਅੰਜਾਮ ਲਈ ਤਿਆਰ ਰਹੇ।
ਵਾਈਸ ਚੇਅਰਮੈਨ ਦਾ ਦਾਅਵਾ ਹੈ ਕਿ ਇਨ੍ਹਾਂ ਧਮਕੀ ਭਰੇ ਸੁਨੇਹਿਆਂ ਤੋਂ ਇੱਕ-ਦੋ ਦਿਨ ਬਾਅਦ ਹੀ ਬਾਈਕ ਸਵਾਰ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ’ਤੇ ਫਾਇਰਿੰਗ ਕਰ ਦਿੱਤੀ। ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਵੱਖ-ਵੱਖ ਪਹਿਲੂਆਂ ਤੋਂ ਤਫਤੀਸ਼ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਨਸ਼ੇ ’ਚ ਧੁੱਤ ਟਰੱਕ ਚਾਲਕ ਨੇ ਚਾਹ-ਕੋਲਡ ਡਰਿੰਕ ਦੀ ਦੁਕਾਨ ’ਚ ਮਾਰੀ ਟੱਕਰ,ਪਤੀ-ਪਤਨੀ ਨੇ ਭੱਜ ਕੇ ਬਚਾਈ ਜਾਨ, ਕਰੀਬ 2 ਲੱਖ ਰੁਪਏ ਦਾ ਸਾਮਾਨ ਮਲਬੇ ਹੇਠ ਦੱਬਿਆ; ਟਰੱਕ ਚਾਲਕ ਫਰਾਰ