Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 26, 2026

ਸੁਰਜੀਤ ਹਾਕੀ ਸਟੇਡੀਅਮ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਤਿਆਰ, 27 ਅਕਤੂਬਰ ਨੂੰ ਸ਼ਾਮ 5 ਵਜੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ, ਭਾਰਤ ਦਾ ਪਹਿਲਾ ਮੁਕਾਬਲਾ ਬੰਗਲਾਦੇਸ਼ ਨਾਲ

ਜਲੰਧਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਵਿੱਚ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਣ ਜਾ ਰਹੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਲੰਧਰ ਦੇ ਬਰਲਟਨ ਪਾਰਕ ਸਥਿਤ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਨੂੰ ਪੂਰੀ ਤਰ੍ਹਾਂ ਤਿਆਰ ਕਰ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਯਤਨਾਂ ਸਦਕਾ ਰਿਕਾਰਡ ਚਾਰ ਮਹੀਨਿਆਂ ਵਿੱਚ ਤਿਆਰ ਕੀਤੇ ਗਏ ਇਸ ਵਿਸ਼ਵ ਪੱਧਰੀ ਸਟੇਡੀਅਮ ਦਾ ਉਦਘਾਟਨ 27 ਅਕਤੂਬਰ ਨੂੰ ਸ਼ਾਮ 5 ਵਜੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਕਰਨਗੇ।

ਟੂਰਨਾਮੈਂਟ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਾਕੀ ਪੰਜਾਬ ਦੇ ਪ੍ਰਧਾਨ ਅਤੇ ਹਾਕੀ ਇੰਡੀਆ ਦੇ ਉਪ ਪ੍ਰਧਾਨ ਨਿਤਿਨ ਕੋਹਲੀ, ਡਿਪਟੀ ਕਮਿਸ਼ਨਰ ਵਰਿਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਸਾਂਝੇ ਤੌਰ ’ਤੇ ਸਟੇਡੀਅਮ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪ੍ਰਬੰਧਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
6 ਅੰਤਰਰਾਸ਼ਟਰੀ ਟੀਮਾਂ ਲੈਣਗੀਆਂ ਹਿੱਸਾ
ਇਸ ਵੱਕਾਰੀ ਟੂਰਨਾਮੈਂਟ ਵਿੱਚ ਭਾਰਤ ਸਮੇਤ ਕੁੱਲ 6 ਅੰਤਰਰਾਸ਼ਟਰੀ ਟੀਮਾਂ ਹਿੱਸਾ ਲੈ ਰਹੀਆਂ ਹਨ। ਭਾਰਤ ਆਪਣਾ ਪਹਿਲਾ ਮੁਕਾਬਲਾ 27 ਅਕਤੂਬਰ ਨੂੰ ਸ਼ਾਮ 7 ਵਜੇ ਬੰਗਲਾਦੇਸ਼ ਵਿਰੁੱਧ ਖੇਡੇਗਾ। 27 ਅਕਤੂਬਰ ਨੂੰ ਪਹਿਲਾ ਮੈਚ ਦੁਪਹਿਰ 1 ਵਜੇ ਸ਼ੁਰੂ ਹੋਵੇਗਾ। ਇਸ ਤੋਂ ਬਾਅਦ 29 ਅਕਤੂਬਰ ਤੋਂ ਹੋਣ ਵਾਲੇ ਮੈਚ ਦੁਪਹਿਰ 2:30 ਵਜੇ ਤੋਂ ਸ਼ੁਰੂ ਹੋਣਗੇ, ਜਦਕਿ ਭਾਰਤ ਦਾ ਹਰ ਮੈਚ ਸ਼ਾਮ 7 ਵਜੇ ਖੇਡਿਆ ਜਾਵੇਗਾ।
ਟੂਰਨਾਮੈਂਟ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ ਮੋਹਾਲੀ ਵਿੱਚ ਹੋਣਗੇ। 4 ਦਸੰਬਰ ਨੂੰ ਸੈਮੀਫਾਈਨਲ ਅਤੇ 5 ਦਸੰਬਰ ਨੂੰ ਫਾਈਨਲ ਮੁਕਾਬਲਾ ਖੇਡਿਆ ਜਾਵੇਗਾ। ਸਮਾਪਤੀ ਸਮਾਰੋਹ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਕਰਵਾਇਆ ਜਾਵੇਗਾ।
ਦਰਸ਼ਕਾਂ ਲਈ ਦਾਖਲਾ ਬਿਲਕੁਲ ਮੁਫ਼ਤ
ਪ੍ਰਸ਼ਾਸਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਮੈਚ ਦੇਖਣ ਲਈ ਆਉਣ ਵਾਲੇ ਦਰਸ਼ਕਾਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ। ਦਰਸ਼ਕ ticketjhni.com ’ਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਤੋਂ ਬਾਅਦ ਟਿਕਟ ਜਾਂ ਕਿਊਆਰ ਕੋਡ ਮੋਬਾਈਲ ਫੋਨ ’ਤੇ ਪ੍ਰਾਪਤ ਹੋਵੇਗਾ, ਜਿਸ ਨੂੰ ਗੇਟ ’ਤੇ ਦਿਖਾ ਕੇ ਸਟੇਡੀਅਮ ਵਿੱਚ ਦਾਖਲਾ ਲਿਆ ਜਾ ਸਕੇਗਾ।
ਸਕੂਲੀ ਬੱਚਿਆਂ ਅਤੇ ਪੰਜਾਬ ਭਰ ਦੇ ਹਾਕੀ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਮੈਚ ਦਿਖਾਉਣ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਨੌਜਵਾਨ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਹਾਕੀ ਦੇਖਣ ਦਾ ਮੌਕਾ ਮਿਲ ਸਕੇ ਅਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਪ੍ਰੇਰਣਾ ਮਿਲੇ।
ਡਰੋਨ ਸ਼ੋਅ, ਨਿੰਜਾ ਦੀ ਲਾਈਵ ਪਰਫਾਰਮੈਂਸ ਅਤੇ ਗਿੱਧਾ-ਭੰਗੜਾ ਬਣਨਗੇ ਖਿੱਚ ਦਾ ਕੇਂਦਰ
27 ਅਕਤੂਬਰ ਨੂੰ ਹੋਣ ਵਾਲੇ ਉਦਘਾਟਨੀ ਸਮਾਰੋਹ ਨੂੰ ਸ਼ਾਨਦਾਰ ਬਣਾਉਣ ਲਈ ਲਗਭਗ ਦੋ ਘੰਟਿਆਂ ਦਾ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਦੌਰਾਨ ਹਾਕੀ ਦੇ ਇਤਿਹਾਸ ਨੂੰ ਦਰਸਾਉਂਦਾ ਵਿਸ਼ੇਸ਼ ਡਰੋਨ ਸ਼ੋਅ, ਪ੍ਰਸਿੱਧ ਪੰਜਾਬੀ ਗਾਇਕ ਨਿੰਜਾ ਦੀ ਲਾਈਵ ਪਰਫਾਰਮੈਂਸ ਅਤੇ ਪੰਜਾਬ ਦੀ ਲੋਕ ਕਲਾ ਗਿੱਧਾ ਤੇ ਭੰਗੜਾ ਮੁੱਖ ਆਕਰਸ਼ਣ ਹੋਣਗੇ। ਇਸ ਮੌਕੇ ਟੂਰਨਾਮੈਂਟ ਦੀ ਟਰਾਫੀ ਦਾ ਵੀ ਅਨਾਵਰਣ ਕੀਤਾ ਜਾਵੇਗਾ।
ਟ੍ਰੈਫਿਕ ਤੇ ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ
ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਦਰਸ਼ਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ, ਇਸ ਲਈ ਟ੍ਰੈਫਿਕ ਅਤੇ ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਐਚਐਮਵੀ ਕਾਲਜ ਚੌਕ ਤੋਂ ਡੀਏਵੀ ਕਾਲਜ ਫਲਾਈਓਵਰ ਦੀ ਸਾਈਡ ਲਾਈਨ ਰਾਹੀਂ ਬਰਲਟਨ ਪਾਰਕ ਦੇ ਗੇਟ ਤੱਕ ਆਸਾਨ ਰਸਤਾ ਤਿਆਰ ਕੀਤਾ ਗਿਆ ਹੈ। ਸਟੇਡੀਅਮ ਦੇ ਨੇੜੇ ਹੀ ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ, ਜਿੱਥੋਂ ਦਰਸ਼ਕ ਕਰੀਬ 100 ਤੋਂ 200 ਮੀਟਰ ਪੈਦਲ ਚੱਲ ਕੇ ਸਟੇਡੀਅਮ ਤੱਕ ਪਹੁੰਚ ਸਕਣਗੇ।
ਪ੍ਰਸ਼ਾਸਨ ਨੇ ਦਰਸ਼ਕਾਂ ਨੂੰ ਅਪੀਲ ਕੀਤੀ ਹੈ ਕਿ ਉਦਘਾਟਨ ਸਮਾਰੋਹ ਅਤੇ ਮੈਚਾਂ ਦਾ ਸੁਚੱਜੇ ਢੰਗ ਨਾਲ ਆਨੰਦ ਮਾਣਨ ਲਈ ਉਹ ਨਿਰਧਾਰਤ ਸਮੇਂ ਤੋਂ ਅੱਧਾ ਤੋਂ ਪੌਣਾ ਘੰਟਾ ਪਹਿਲਾਂ ਸਟੇਡੀਅਮ ਪਹੁੰਚਣ।
ਜੀਓ ਹੌਟਸਟਾਰ ’ਤੇ ਹੋਵੇਗੀ ਲਾਈਵ ਕਵਰੇਜ
ਇਸ ਵਾਰ ਹਾਕੀ ਇੰਡੀਆ ਦਾ ਜੀਓ ਹੌਟਸਟਾਰ (JioHotstar) ਨਾਲ ਅਧਿਕਾਰਤ ਟਾਈਅਪ ਹੋਇਆ ਹੈ। ਇਸ ਟੂਰਨਾਮੈਂਟ ਤੋਂ ਬਾਅਦ ਹਾਕੀ ਇੰਡੀਆ ਦੇ ਸਾਰੇ ਅੰਤਰਰਾਸ਼ਟਰੀ ਮੈਚ ਵੀ ਜੀਓ ਹੌਟਸਟਾਰ ’ਤੇ ਲਾਈਵ ਪ੍ਰਸਾਰਿਤ ਕੀਤੇ ਜਾਣਗੇ।

Vinkmag ad
Share Our Daily Posts

News Desk

Read Previous

ਤੇਹਿੰਗ ਰੋਡ ’ਤੇ ਬ੍ਰਾਹਮਣ ਭਲਾਈ ਬੋਰਡ ਦੇ ਵਾਈਸ ਚੇਅਰਮੈਨ ’ਤੇ ਫਾਇਰਿੰਗ ਬਾਈਕ ਸਵਾਰ ਦੋ ਨੌਜਵਾਨਾਂ ਨੇ ਕਾਰ ਦਾ ਪਿੱਛਾ ਕਰਕੇ ਚਲਾਈਆਂ ਗੋਲੀਆਂ, ਮੌਕੇ ਤੋਂ 3 ਖੋਲ ਬਰਾਮਦ; ਗਨਮੈਨਾਂ ਨੇ ਵੀ ਕੀਤੀ ਹਵਾਈ ਫਾਇਰਿੰਗ

Read Next

ਕੁਲ੍ਹੜ ਪਿਜ਼ਾ ਕਪਲ ਦੇ ਸਹਿਜ ਨੂੰ ਬ੍ਰੇਨ ਟਿਊਮਰ ਨਹੀਂ, ਅਪੈਂਡਿਕਸ ਦੀ ਗੰਭੀਰ ਸਮੱਸਿਆ, ਅਪਰੇਸ਼ਨ ਸਫਲ, ਆਂਤਾਂ ਨੇੜੇ ਟਿਊਮਰ ਹੋਣ ਦੀ ਸਿਰਫ਼ ਆਸ਼ੰਕਾ; ਅਗਲੇ ਟੈਸਟਾਂ ਤੋਂ ਬਾਅਦ ਹੋਵੇਗੀ ਸਥਿਤੀ ਸਪੱਸ਼ਟ