Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 26, 2026

ਕੁਲ੍ਹੜ ਪਿਜ਼ਾ ਕਪਲ ਦੇ ਸਹਿਜ ਨੂੰ ਬ੍ਰੇਨ ਟਿਊਮਰ ਨਹੀਂ, ਅਪੈਂਡਿਕਸ ਦੀ ਗੰਭੀਰ ਸਮੱਸਿਆ, ਅਪਰੇਸ਼ਨ ਸਫਲ, ਆਂਤਾਂ ਨੇੜੇ ਟਿਊਮਰ ਹੋਣ ਦੀ ਸਿਰਫ਼ ਆਸ਼ੰਕਾ; ਅਗਲੇ ਟੈਸਟਾਂ ਤੋਂ ਬਾਅਦ ਹੋਵੇਗੀ ਸਥਿਤੀ ਸਪੱਸ਼ਟ

ਜਲੰਧਰ : ਕੰਵਲਜੀਤ ਸਿੰਘ ਮੱਕੜ –  ਸੋਸ਼ਲ ਮੀਡੀਆ ’ਤੇ ਕੁਲ੍ਹੜ ਪਿਜ਼ਾ ਕਪਲ ਵਜੋਂ ਮਸ਼ਹੂਰ ਸਹਿਜ ਦੀ ਸਿਹਤ ਨੂੰ ਲੈ ਕੇ ਬ੍ਰੇਨ ਟਿਊਮਰ ਹੋਣ ਸਬੰਧੀ ਚੱਲ ਰਹੀਆਂ ਖ਼ਬਰਾਂ ਨੂੰ ਉਨ੍ਹਾਂ ਦੇ ਭਰਾ ਨੇ ਅਫਵਾਹ ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਹਿਜ ਨੂੰ ਬ੍ਰੇਨ ਟਿਊਮਰ ਨਹੀਂ ਹੈ। ਉਨ੍ਹਾਂ ਨੂੰ ਪੇਟ ਵਿੱਚ ਅਚਾਨਕ ਤੇਜ਼ ਦਰਦ ਹੋਣ ਤੋਂ ਬਾਅਦ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਸਹਿਜ ਦੇ ਭਰਾ ਅਨੁਸਾਰ ਕਰੀਬ ਦੋ ਦਿਨ ਪਹਿਲਾਂ ਉਨ੍ਹਾਂ ਦੇ ਪੇਟ ਵਿੱਚ ਅਚਾਨਕ ਤੇਜ਼ ਦਰਦ ਹੋਇਆ। ਦਰਦ ਵਧਣ ’ਤੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਤੁਰੰਤ ਹਸਪਤਾਲ ਲੈ ਕੇ ਗਏ। ਡਾਕਟਰਾਂ ਵੱਲੋਂ ਮੁੱਢਲੀਆਂ ਜਾਂਚਾਂ ਦੇ ਨਾਲ ਬਲੱਡ ਟੈਸਟ ਅਤੇ ਪੇਟ ਦਾ ਸੀਟੀ ਸਕੈਨ ਕਰਵਾਇਆ ਗਿਆ। ਜਾਂਚ ਰਿਪੋਰਟਾਂ ਵਿੱਚ ਅਪੈਂਡਿਕਸ ਨਾਲ ਸਬੰਧਤ ਗੰਭੀਰ ਸਮੱਸਿਆ ਸਾਹਮਣੇ ਆਈ, ਜਿਸ ਤੋਂ ਬਾਅਦ ਡਾਕਟਰਾਂ ਨੇ ਤੁਰੰਤ ਅਪਰੇਸ਼ਨ ਕਰਨ ਦਾ ਫੈਸਲਾ ਕੀਤਾ।

ਡਾਕਟਰਾਂ ਨੇ ਸਹਿਜ ਦਾ ਅਪੈਂਡਿਕਸ ਦਾ ਅਪਰੇਸ਼ਨ ਕੀਤਾ, ਜੋ ਸਫਲ ਰਿਹਾ। ਹਾਲਾਂਕਿ ਜਾਂਚ ਦੌਰਾਨ ਆਂਤਾਂ ਦੇ ਨੇੜੇ ਟਿਊਮਰ ਹੋਣ ਦੀ ਆਸ਼ੰਕਾ ਵੀ ਸਾਹਮਣੇ ਆਈ ਹੈ, ਪਰ ਫਿਲਹਾਲ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਅਪਰੇਸ਼ਨ ਤੋਂ ਤੁਰੰਤ ਬਾਅਦ ਇਸ ਸਬੰਧੀ ਹੋਰ ਵਿਸਥਾਰਤ ਜਾਂਚ ਕਰਵਾਉਣਾ ਸੰਭਵ ਨਹੀਂ ਹੈ।

ਡਾਕਟਰਾਂ ਅਨੁਸਾਰ ਸਹਿਜ ਦੀ ਹਾਲਤ ਸਥਿਰ ਹੋਣ ਅਤੇ ਸਿਹਤ ਵਿੱਚ ਸੁਧਾਰ ਆਉਣ ਤੋਂ ਬਾਅਦ ਹੀ ਟਿਊਮਰ ਸਬੰਧੀ ਲੋੜੀਂਦੇ ਟੈਸਟ ਕੀਤੇ ਜਾਣਗੇ। ਉਨ੍ਹਾਂ ਨੂੰ ਪੂਰੀ ਤਰ੍ਹਾਂ ਸਥਿਰ ਹੋਣ ਵਿੱਚ ਦੋ ਤੋਂ ਤਿੰਨ ਦਿਨ ਲੱਗ ਸਕਦੇ ਹਨ। ਇਸ ਤੋਂ ਬਾਅਦ ਹੋਣ ਵਾਲੀਆਂ ਜਾਂਚਾਂ ਦੀਆਂ ਰਿਪੋਰਟਾਂ ਆਉਣ ’ਤੇ ਹੀ ਇਹ ਸਪੱਸ਼ਟ ਹੋਵੇਗਾ ਕਿ ਆਂਤਾਂ ਨੇੜੇ ਟਿਊਮਰ ਦੀ ਆਸ਼ੰਕਾ ਅਸਲ ਵਿੱਚ ਹੈ ਜਾਂ ਨਹੀਂ।

ਸਹਿਜ ਦੇ ਭਰਾ ਨੇ ਪ੍ਰਸ਼ੰਸਕਾਂ ਅਤੇ ਸ਼ੁਭਚਿੰਤਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਅਪੁਸ਼ਟ ਖ਼ਬਰਾਂ ’ਤੇ ਭਰੋਸਾ ਨਾ ਕਰਨ ਅਤੇ ਸਹਿਜ ਦੀ ਸਿਹਤ ਸਬੰਧੀ ਸਹੀ ਜਾਣਕਾਰੀ ਦੀ ਉਡੀਕ ਕਰਨ। ਉਨ੍ਹਾਂ ਲੋਕਾਂ ਨੂੰ ਸਹਿਜ ਦੇ ਜਲਦ ਤੰਦਰੁਸਤ ਹੋਣ ਲਈ ਅਰਦਾਸ ਕਰਨ ਦੀ ਵੀ ਅਪੀਲ ਕੀਤੀ ਹੈ।

Vinkmag ad
Share Our Daily Posts

News Desk

Read Previous

ਸੁਰਜੀਤ ਹਾਕੀ ਸਟੇਡੀਅਮ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਤਿਆਰ, 27 ਅਕਤੂਬਰ ਨੂੰ ਸ਼ਾਮ 5 ਵਜੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ, ਭਾਰਤ ਦਾ ਪਹਿਲਾ ਮੁਕਾਬਲਾ ਬੰਗਲਾਦੇਸ਼ ਨਾਲ