Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 27, 2026

ਜਲੰਧਰ ਵਿੱਚ ਹਾਕੀ ਦੀ ਛਾਂ ਹੇਠ ਹੋਇਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਸ਼ਾਨਦਾਰ ਸਵਾਗਤ, 27 ਅਕਤੂਬਰ ਤੋਂ ਹੋਵੇਗਾ ਟੂਰਨਾਮੈਂਟ ਦਾ ਆਗਾਜ਼, ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ; ਦਰਸ਼ਕਾਂ ਲਈ ਮੁਫ਼ਤ ਐਂਟਰੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਵਿੱਚ ਪਹਿਲੀ ਵਾਰ ਹੋਣ ਜਾ ਰਹੀ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਨੂੰ ਲੈ ਕੇ ਜਲੰਧਰ ਵਿੱਚ ਉਤਸ਼ਾਹ ਦਾ ਮਾਹੌਲ ਹੈ। 27 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਇਸ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਟਰਾਫੀ ਸੋਮਵਾਰ ਨੂੰ ਜਲੰਧਰ ਪਹੁੰਚੀ, ਜਿੱਥੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਹਾਕੀ ਦੀ ਛਾਂ ਹੇਠ ਟਰਾਫੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਨਿਤਿਨ ਕੋਹਲੀ ਸਮੇਤ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਕਈ ਅਧਿਕਾਰੀ ਮੌਜੂਦ ਰਹੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਟਰਾਫੀ ਜਲੰਧਰ ਪਹੁੰਚ ਚੁੱਕੀ ਹੈ ਅਤੇ 27 ਅਕਤੂਬਰ ਨੂੰ ਦੁਪਹਿਰ 1 ਵਜੇ ਸਟੇਡੀਅਮ ਵਿੱਚ ਟੂਰਨਾਮੈਂਟ ਦਾ ਪਹਿਲਾ ਮੁਕਾਬਲਾ ਖੇਡਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦਾ ਸ਼ਾਨਦਾਰ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਜਾਵੇਗਾ। ਮੁੱਖ ਮੰਤਰੀ ਦੀ ਅਗਵਾਈ ਵਿੱਚ ਰਿਕਾਰਡ ਸਮੇਂ ਵਿੱਚ ਕਰੀਬ ਚਾਰ ਮਹੀਨਿਆਂ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਨਾਲ ਸਟੇਡੀਅਮ ਨੂੰ ਤਿਆਰ ਕੀਤਾ ਗਿਆ ਹੈ। ਉਦਘਾਟਨੀ ਸਮਾਗਮ ਸ਼ਾਮ 5 ਵਜੇ ਸ਼ੁਰੂ ਹੋਵੇਗਾ।
ਦਰਸ਼ਕਾਂ ਲਈ ਮੁਫ਼ਤ ਐਂਟਰੀ
ਡਿਪਟੀ ਕਮਿਸ਼ਨਰ ਨੇ ਜਲੰਧਰ ਵਾਸੀਆਂ ਨੂੰ ਵੱਡੀ ਗਿਣਤੀ ਵਿੱਚ ਸਟੇਡੀਅਮ ਪਹੁੰਚ ਕੇ ਅੰਤਰਰਾਸ਼ਟਰੀ ਹਾਕੀ ਦੇ ਇਸ ਮਹੱਤਵਪੂਰਨ ਮੁਕਾਬਲੇ ਦਾ ਆਨੰਦ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦਰਸ਼ਕਾਂ ਲਈ ਐਂਟਰੀ ਮੁਫ਼ਤ ਰੱਖੀ ਗਈ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੈਚ ਦੇਖਣ ਲਈ ਆਉਣ ਵਾਲੇ ਦਰਸ਼ਕਾਂ ਨੂੰ ਕੋਡ ਜਾਰੀ ਕੀਤਾ ਜਾਵੇਗਾ, ਜਿਸ ਨੂੰ ਸਕੈਨ ਕਰਨ ਤੋਂ ਬਾਅਦ ਸਟੇਡੀਅਮ ਵਿੱਚ ਦਾਖਲਾ ਮਿਲੇਗਾ। ਸੁਰੱਖਿਆ ਅਤੇ ਟ੍ਰੈਫਿਕ ਵਿਵਸਥਾ ਨੂੰ ਲੈ ਕੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸਟੇਡੀਅਮ ਦੇ ਆਲੇ-ਦੁਆਲੇ ਪਾਰਕਿੰਗ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਦਰਸ਼ਕਾਂ ਨੂੰ ਸਟੇਡੀਅਮ ਤੋਂ ਕੁਝ ਦੂਰੀ ਤੱਕ ਵਾਹਨ ਛੱਡ ਕੇ ਪੈਦਲ ਜਾਣਾ ਪੈ ਸਕਦਾ ਹੈ।
ਕਈ ਸਾਲਾਂ ਬਾਅਦ ਪੰਜਾਬ ਵਿੱਚ ਵੱਡਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ
ਅਧਿਕਾਰੀਆਂ ਨੇ ਕਿਹਾ ਕਿ ਕਈ ਸਾਲਾਂ ਬਾਅਦ ਪੰਜਾਬ ਨੂੰ ਅਜਿਹੇ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਟੂਰਨਾਮੈਂਟ ਦੇ ਕੁਝ ਮੁਕਾਬਲੇ ਜਲੰਧਰ ਅਤੇ ਮੁਹਾਲੀ ਵਿੱਚ ਕਰਵਾਏ ਜਾਣਗੇ। ਅਧਿਕਾਰੀਆਂ ਨੇ ਇਸ ਲਈ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਪੰਜਾਬ ਵਿੱਚ ਅੰਤਰਰਾਸ਼ਟਰੀ ਪੱਧਰ ਦੀ ਹਾਕੀ ਨੂੰ ਵੱਡਾ ਮੰਚ ਮਿਲਿਆ ਹੈ।
ਛੇ ਟੀਮਾਂ ਦੇ ਕਪਤਾਨਾਂ ਨੇ ਕਿਹਾ—ਬਿਨਾਂ ਦਬਾਅ ਦੇ ਖੇਡਾਂਗੇ ਆਪਣਾ ਕੁਦਰਤੀ ਖੇਡ
ਟੂਰਨਾਮੈਂਟ ਤੋਂ ਪਹਿਲਾਂ ਹੋਈ ਪ੍ਰੈੱਸ ਕਾਨਫਰੰਸ ਵਿੱਚ ਛੇ ਟੀਮਾਂ ਦੇ ਕਪਤਾਨਾਂ ਨੇ ਹਿੱਸਾ ਲਿਆ। ਕਪਤਾਨਾਂ ਨੇ ਕਿਹਾ ਕਿ ਇਹ ਟੂਰਨਾਮੈਂਟ ਉਨ੍ਹਾਂ ਲਈ ਬੇਹੱਦ ਖਾਸ ਹੈ ਅਤੇ ਸਾਰੇ ਖਿਡਾਰੀ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।
ਟੀਮਾਂ ਵਿੱਚ ਸ਼ਾਮਲ ਨਵੇਂ ਖਿਡਾਰੀਆਂ ਬਾਰੇ ਕਪਤਾਨਾਂ ਨੇ ਕਿਹਾ ਕਿ ਭਾਵੇਂ ਇਨ੍ਹਾਂ ਖਿਡਾਰੀਆਂ ਨੇ ਅਜੇ ਘੱਟ ਅੰਤਰਰਾਸ਼ਟਰੀ ਮੈਚ ਖੇਡੇ ਹਨ, ਪਰ ਉਹ ਟੀਮ ਦੀ ਰਣਨੀਤੀ ਅਤੇ ਖੇਡ ਪ੍ਰਣਾਲੀ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਨਵੇਂ ਖਿਡਾਰੀਆਂ ਨੂੰ ਸਲਾਹ ਦਿੱਤੀ ਗਈ ਕਿ ਉਹ ਕਿਸੇ ਵੀ ਤਰ੍ਹਾਂ ਦਾ ਦਬਾਅ ਨਾ ਲੈਣ ਅਤੇ ਮੈਦਾਨ ਵਿੱਚ ਬਿਨਾਂ ਤਣਾਅ ਦੇ ਆਪਣਾ ਕੁਦਰਤੀ ਖੇਡ ਦਿਖਾਉਣ।
ਪੰਜਾਬ ਵਿੱਚ ਪਹਿਲੀ ਵਾਰ ਖੇਡਣ ਪਹੁੰਚੇ ਕਪਤਾਨਾਂ ਨੇ ਕਿਹਾ ਕਿ ਮੁਕਾਬਲੇ ਵਿੱਚ ਸ਼ਾਮਲ ਹਰ ਟੀਮ ਮਜ਼ਬੂਤ ਹੈ। ਯੂਰਪ ਅਤੇ ਆਸਟ੍ਰੇਲੀਆ ਵਰਗੀਆਂ ਮਜ਼ਬੂਤ ਹਾਕੀ ਟੀਮਾਂ ਦੀ ਮੌਜੂਦਗੀ ਕਾਰਨ ਮੁਕਾਬਲੇ ਸਖ਼ਤ ਅਤੇ ਚੁਣੌਤੀਪੂਰਨ ਰਹਿਣ ਦੀ ਉਮੀਦ ਹੈ।
ਏਸ਼ੀਅਨ ਗੇਮਜ਼ ਵਿੱਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਮਲੇਸ਼ੀਆਈ ਟੀਮ ਦੇ ਕਪਤਾਨ ਨੇ ਆਪਣੀ ਟੀਮ ਦੇ ਪ੍ਰਦਰਸ਼ਨ ’ਤੇ ਮਾਣ ਜ਼ਾਹਰ ਕਰਦਿਆਂ ਕਿਹਾ ਕਿ ਟੀਮ ਇਸ ਟੂਰਨਾਮੈਂਟ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਣ ਲਈ ਤਿਆਰ ਹੈ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਹਾਕੀ ਖਿਡਾਰੀ ਮਨਪ੍ਰੀਤ ਸਿੰਘ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕਰਦਿਆਂ ਉਸ ਨੂੰ ਬੇਹੱਦ ਵਧੀਆ ਖਿਡਾਰੀ ਦੱਸਿਆ।
ਜਲੰਧਰ ਹੁਣ ਸਿਰਫ਼ ਹਾਕੀ ਦੀ ਨਰਸਰੀ ਹੀ ਨਹੀਂ, ਸਗੋਂ ਅੰਤਰਰਾਸ਼ਟਰੀ ਹਾਕੀ ਦੇ ਵੱਡੇ ਮੰਚ ਵਜੋਂ ਵੀ ਆਪਣੀ ਪਛਾਣ ਮਜ਼ਬੂਤ ਕਰਨ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਕੁਲ੍ਹੜ ਪਿਜ਼ਾ ਕਪਲ ਦੇ ਸਹਿਜ ਨੂੰ ਬ੍ਰੇਨ ਟਿਊਮਰ ਨਹੀਂ, ਅਪੈਂਡਿਕਸ ਦੀ ਗੰਭੀਰ ਸਮੱਸਿਆ, ਅਪਰੇਸ਼ਨ ਸਫਲ, ਆਂਤਾਂ ਨੇੜੇ ਟਿਊਮਰ ਹੋਣ ਦੀ ਸਿਰਫ਼ ਆਸ਼ੰਕਾ; ਅਗਲੇ ਟੈਸਟਾਂ ਤੋਂ ਬਾਅਦ ਹੋਵੇਗੀ ਸਥਿਤੀ ਸਪੱਸ਼ਟ

Read Next

ਸਾਂਗ ਢੇਸੀਆਂ ’ਚ ਗੰਨੇ ਦੇ 5 ਖੇਤਾਂ ਨੂੰ ਲੱਗੀ ਭਿਆਨਕ ਅੱਗ, ਕਰੀਬ 5 ਲੱਖ ਦਾ ਨੁਕਸਾਨ