15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਜਲੰਧਰ : ਕੰਵਲਜੀਤ ਸਿੰਘ ਮੱਕੜ – ਫਿੱਲੌਰ ਦੇ ਪਿੰਡ ਸਾਂਗ ਢੇਸੀਆਂ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਗੰਨੇ ਦੇ ਪੰਜ ਖੇਤਾਂ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਕਿਸਾਨ ਦੀ ਪੱਕੀ ਖੜ੍ਹੀ ਫਸਲ ਸੜ ਕੇ ਸੁਆਹ ਹੋ ਗਈ, ਜਿਸ ਨਾਲ ਕਰੀਬ 5 ਲੱਖ ਰੁਪਏ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਹਾਲਾਂਕਿ ਘਟਨਾ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਪਿੰਡ ਸਾਂਗ ਢੇਸੀਆਂ ਦੇ ਵਸਨੀਕ ਕਿਸਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਉਸ ਨੂੰ ਇੱਕ ਰਾਹਗੀਰ ਨੇ ਸੂਚਿਤ ਕੀਤਾ ਕਿ ਉਸ ਦੇ ਗੰਨੇ ਦੇ ਖੇਤ ਵਿੱਚ ਅੱਗ ਲੱਗੀ ਹੋਈ ਹੈ। ਸੂਚਨਾ ਮਿਲਦੇ ਹੀ ਉਹ ਤੁਰੰਤ ਖੇਤਾਂ ਵਿੱਚ ਪਹੁੰਚਿਆ ਤਾਂ ਦੇਖਿਆ ਕਿ ਅੱਗ ਨੇ ਗੰਨੇ ਦੇ ਪੰਜ ਖੇਤਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ। ਇਸ ਤੋਂ ਬਾਅਦ ਪਿੰਡ ਵਾਸੀਆਂ ਅਤੇ ਹੋਰ ਲੋਕਾਂ ਨੇ ਮੌਕੇ ’ਤੇ ਪਹੁੰਚ ਕੇ ਕਾਫੀ ਜੱਦੋ-ਜਹਿਦ ਕੀਤੀ ਅਤੇ ਅੱਗ ’ਤੇ ਕਾਬੂ ਪਾਇਆ।
ਕਿਸਾਨ ਨੇ ਦੱਸਿਆ ਕਿ ਘਟਨਾ ਸਮੇਂ ਫਾਇਰ ਬ੍ਰਿਗੇਡ ਨੂੰ ਸੂਚਨਾ ਨਹੀਂ ਦਿੱਤੀ ਗਈ ਅਤੇ ਪਿੰਡ ਵਾਸੀਆਂ ਤੇ ਲੋਕਾਂ ਦੇ ਸਹਿਯੋਗ ਨਾਲ ਹੀ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਅਮਰਜੀਤ ਸਿੰਘ ਅਨੁਸਾਰ ਇੱਕ ਖੇਤ ਵਿੱਚ ਖੜ੍ਹੀ ਗੰਨੇ ਦੀ ਫਸਲ ਦੀ ਕੀਮਤ ਕਰੀਬ 1.25 ਲੱਖ ਰੁਪਏ ਬਣਦੀ ਹੈ। ਇਸ ਤਰ੍ਹਾਂ ਪੰਜ ਖੇਤਾਂ ਵਿੱਚ ਅੱਗ ਲੱਗਣ ਕਾਰਨ ਲਗਭਗ 5 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ।
ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅੱਗ ਕਾਰਨ ਨੁਕਸਾਨੀ ਗਈ ਫਸਲ ਦੀ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।
ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਪ੍ਰਸ਼ਾਸਨ ਦੀ ਟੀਮ ਵੀ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
