15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਜਲੰਧਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਅਤੇ ਵਿਧਾਇਕ ਸਰਦਾਰ ਪਰਗਟ ਸਿੰਘ ਨੇ ਐਤਵਾਰ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਬਾਬਾ ਜੀ ਨਾਲ ਸ਼ਿਸ਼ਟਾਚਾਰ ਭੇਟ ਕਰਦਿਆਂ ਆਸ਼ੀਰਵਾਦ ਪ੍ਰਾਪਤ ਕੀਤਾ।
ਮੁਲਾਕਾਤ ਦੌਰਾਨ ਪਰਗਟ ਸਿੰਘ ਨੇ ਪੰਜਾਬ ਦੇ ਮੌਜੂਦਾ ਸਮਾਜਿਕ ਅਤੇ ਰਾਜਨੀਤਿਕ ਮਾਹੌਲ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਸੂਬੇ ਵਿੱਚ ਅਮਨ-ਸ਼ਾਂਤੀ, ਆਪਸੀ ਭਾਈਚਾਰਾ, ਸਦਭਾਵਨਾ ਅਤੇ ਏਕਤਾ ਨੂੰ ਕਾਇਮ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼ ਅਤੇ ਦੁਨੀਆ ਨੂੰ ਪਿਆਰ, ਆਪਸੀ ਸਾਂਝ, ਮਨੁੱਖਤਾ ਅਤੇ ਭਾਈਚਾਰਕ ਸਦਭਾਵਨਾ ਦਾ ਸੰਦੇਸ਼ ਦਿੱਤਾ ਹੈ। ਇਸ ਮਹਾਨ ਵਿਰਾਸਤ ਨੂੰ ਕਾਇਮ ਰੱਖਣਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਸਰਦਾਰ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਅੱਜ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਨੌਜਵਾਨਾਂ ਦਾ ਭਵਿੱਖ, ਨਸ਼ਿਆਂ ਦੀ ਸਮੱਸਿਆ, ਸਮਾਜਿਕ ਸਦਭਾਵਨਾ ਅਤੇ ਪੰਜਾਬ ਦੀ ਖੁਸ਼ਹਾਲੀ ਵਰਗੇ ਮੁੱਦਿਆਂ ’ਤੇ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਸਕਾਰਾਤਮਕ ਭੂਮਿਕਾ ਨਿਭਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਸਿਰਫ਼ ਸਰਕਾਰੀ ਯਤਨਾਂ ਨਾਲ ਸੰਭਵ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਅਤੇ ਸਾਂਝੀ ਜ਼ਿੰਮੇਵਾਰੀ ਨਾਲ ਹੀ ਸੂਬੇ ਨੂੰ ਤਰੱਕੀ ਦੀ ਰਾਹ ’ਤੇ ਅੱਗੇ ਲਿਜਾਇਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਸੰਤ-ਮਹਾਂਪੁਰਸ਼ਾਂ ਦੀਆਂ ਸਿੱਖਿਆਵਾਂ ਮਨੁੱਖ ਨੂੰ ਸੇਵਾ, ਨਿਮਰਤਾ, ਪਿਆਰ ਅਤੇ ਮਨੁੱਖਤਾ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਹਨ। ਧਾਰਮਿਕ ਅਤੇ ਅਧਿਆਤਮਿਕ ਸੰਸਥਾਵਾਂ ਵੱਲੋਂ ਦਿੱਤਾ ਜਾਣ ਵਾਲਾ ਸੇਵਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਸਮਾਜ ਵਿੱਚ ਆਪਸੀ ਵਿਸ਼ਵਾਸ ਅਤੇ ਏਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।
ਇਸ ਮੌਕੇ ਸਰਦਾਰ ਪਰਗਟ ਸਿੰਘ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦਾ ਆਸ਼ੀਰਵਾਦ ਲੈਂਦਿਆਂ ਪੰਜਾਬ ਦੀ ਸ਼ਾਂਤੀ, ਏਕਤਾ, ਖੁਸ਼ਹਾਲੀ ਅਤੇ ਉਜਵਲ ਭਵਿੱਖ ਲਈ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਮਾਜਿਕ ਏਕਤਾ, ਆਪਸੀ ਭਾਈਚਾਰੇ ਅਤੇ ਸਾਂਝੀ ਵਿਰਾਸਤ ਨੂੰ ਹੋਰ ਮਜ਼ਬੂਤ ਬਣਾਉਣਾ ਹਰ ਪੰਜਾਬੀ ਦਾ ਸਾਂਝਾ ਸੰਕਲਪ ਹੋਣਾ ਚਾਹੀਦਾ ਹੈ।
