15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਜਲੰਧਰ: ਕੰਵਲਜੀਤ ਸਿੰਘ ਮੱਕੜ – ਜਲੰਧਰ: ਜਲੰਧਰ ਦੇ ਉੱਘੇ ਸਮਾਜ ਸੇਵੀ, ਐਡਵੋਕੇਟ ਅਤੇ ਖੇਡ ਪ੍ਰੇਮੀ ਮਨਮੋਹਨ ਸਿੰਘ ਨੇ 60 ਸਾਲ ਤੋਂ ਵੱਧ ਉਮਰ ਵਿੱਚ ਵੀ ਆਪਣੀ ਖੇਡ ਪ੍ਰਤਿਭਾ ਅਤੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਸਟੇਟ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਦੋ ਸੋਨ ਤਮਗੇ ਜਿੱਤ ਕੇ ਜਲੰਧਰ ਦਾ ਨਾਮ ਰੌਸ਼ਨ ਕੀਤਾ ਹੈ। ਚੰਡੀਗੜ੍ਹ ਵਿਖੇ ਹੋਈ ਇਸ ਚੈਂਪੀਅਨਸ਼ਿਪ ਵਿੱਚ ਉਨ੍ਹਾਂ ਨੇ 100 ਮੀਟਰ ਅਤੇ 200 ਮੀਟਰ ਦੌੜ ਵਿੱਚ ਹਿੱਸਾ ਲਿਆ ਅਤੇ ਦੋਵਾਂ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਆਪਣੇ ਨਾਮ ਕੀਤੇ।
ਲਗਭਗ 60 ਸਾਲ ਤੋਂ ਵੱਧ ਉਮਰ ਦੇ ਐਡਵੋਕੇਟ ਮਨਮੋਹਨ ਸਿੰਘ ਦੀ ਇਹ ਪ੍ਰਾਪਤੀ ਇਸ ਗੱਲ ਦਾ ਪ੍ਰੇਰਣਾਦਾਇਕ ਉਦਾਹਰਨ ਹੈ ਕਿ ਜੇਕਰ ਮਨ ਵਿੱਚ ਜਜ਼ਬਾ, ਸਰੀਰ ਵਿੱਚ ਤੰਦਰੁਸਤੀ ਅਤੇ ਮਿਹਨਤ ਕਰਨ ਦੀ ਲਗਨ ਹੋਵੇ ਤਾਂ ਉਮਰ ਕਦੇ ਵੀ ਸਫਲਤਾ ਦੇ ਰਾਹ ਵਿੱਚ ਰੁਕਾਵਟ ਨਹੀਂ ਬਣਦੀ। ਉਨ੍ਹਾਂ ਨੇ ਸਖ਼ਤ ਮੁਕਾਬਲੇ ਦੇ ਬਾਵਜੂਦ ਆਪਣੀ ਸ਼ਾਨਦਾਰ ਦੌੜ ਨਾਲ ਦੋਵੇਂ ਮੁਕਾਬਲੇ ਜਿੱਤ ਕੇ ਜਲੰਧਰ ਬਾਰ ਐਸੋਸੀਏਸ਼ਨ ਦਾ ਵੀ ਮਾਣ ਵਧਾਇਆ ਹੈ।
ਐਡਵੋਕੇਟ ਮਨਮੋਹਨ ਸਿੰਘ ਰੇਲਵੇ ਵਿਭਾਗ ਵਿੱਚੋਂ ਕੰਪਲੇਟ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹੋ ਚੁੱਕੇ ਹਨ। ਸੇਵਾਮੁਕਤੀ ਤੋਂ ਬਾਅਦ ਵੀ ਉਹ ਲੋਕ ਸੇਵਾ ਨਾਲ ਲਗਾਤਾਰ ਜੁੜੇ ਹੋਏ ਹਨ। ਉਹ ਜਲੰਧਰ ਨਿਊ ਕੋਰਟ ਵਿੱਚ ਲੋਕਾਂ ਦੀ ਮਦਦ ਕਰਦੇ ਹਨ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕਰਦੇ ਹਨ। ਲੋਕਾਂ ਦੀ ਸਹਾਇਤਾ ਅਤੇ ਨਿਸ਼ਕਾਮ ਸੇਵਾ ਪ੍ਰਤੀ ਉਨ੍ਹਾਂ ਦਾ ਸਮਰਪਣ ਉਨ੍ਹਾਂ ਨੂੰ ਇੱਕ ਵੱਖਰੀ ਪਛਾਣ ਦਿੰਦਾ ਹੈ।
ਐਡਵੋਕੇਟ ਮਨਮੋਹਨ ਸਿੰਘ ਸੁਰਜੀਤ ਹਾਕੀ ਦੇ ਸਕੱਤਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਜਲੰਧਰ ਨੂੰ ਹਾਕੀ ਦੇ ਖੇਤਰ ਵਿੱਚ ਮਿਲੀ ਪਛਾਣ ਨੂੰ ਹੋਰ ਮਜ਼ਬੂਤ ਕਰਨ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਉਹ ਸਰਗਰਮ ਭੂਮਿਕਾ ਨਿਭਾ ਰਹੇ ਹਨ।
ਇਸ ਦੇ ਨਾਲ ਹੀ ਉਹ ਜਲੰਧਰ ਦੀ ਸਰਬੱਤ ਦੇ ਭਲੇ ਦੀ ਟੀਮ ਨਾਲ ਜੁੜ ਕੇ ਨਿਸ਼ਕਾਮ ਸੇਵਾ ਦੇ ਕਾਰਜਾਂ ਵਿੱਚ ਵੀ ਆਪਣਾ ਯੋਗਦਾਨ ਪਾ ਰਹੇ ਹਨ। ਕਾਨੂੰਨੀ ਸਹਾਇਤਾ, ਸਮਾਜ ਸੇਵਾ, ਖੇਡਾਂ ਅਤੇ ਨਿਸ਼ਕਾਮ ਸੇਵਾ—ਵੱਖ-ਵੱਖ ਖੇਤਰਾਂ ਵਿੱਚ ਸਰਗਰਮ ਰਹਿਣ ਵਾਲੇ ਐਡਵੋਕੇਟ ਮਨਮੋਹਨ ਸਿੰਘ ਦੀ ਇਹ ਖੇਡ ਪ੍ਰਾਪਤੀ ਵਿਸ਼ੇਸ਼ ਤੌਰ ’ਤੇ ਪ੍ਰੇਰਣਾਦਾਇਕ ਮੰਨੀ ਜਾ ਰਹੀ ਹੈ।
ਚੰਡੀਗੜ੍ਹ ਵਿੱਚ ਹੋਈ ਪੰਜਾਬ ਸਟੇਟ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ 100 ਮੀਟਰ ਅਤੇ 200 ਮੀਟਰ ਵਿੱਚ ਦੋ ਸੋਨ ਤਮਗੇ ਜਿੱਤਣ ’ਤੇ ਖੇਡ ਪ੍ਰੇਮੀਆਂ, ਵਕੀਲ ਭਾਈਚਾਰੇ, ਜਲੰਧਰ ਬਾਰ ਐਸੋਸੀਏਸ਼ਨ, ਸਮਾਜ ਸੇਵੀਆਂ ਅਤੇ ਸ਼ਹਿਰ ਵਾਸੀਆਂ ਵੱਲੋਂ ਐਡਵੋਕੇਟ ਮਨਮੋਹਨ ਸਿੰਘ ਨੂੰ ਵਧਾਈ ਦਿੱਤੀ ਜਾ ਰਹੀ ਹੈ।
