15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਜਲੰਧਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਵਿਧਾਇਕ ਪਰਗਟ ਸਿੰਘ ਨੇ ਗਦਰੀ ਬਾਬਿਆਂ ਦੇ ਮੇਲੇ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮੇਲੇ ਵਿੱਚ ਲਗਾਈ ਗਈ ਪੁਸਤਕ ਪ੍ਰਦਰਸ਼ਨੀ ਦਾ ਦੌਰਾ ਕੀਤਾ ਅਤੇ ਕਈ ਕਿਤਾਬਾਂ ਵੀ ਖਰੀਦੀਆਂ।
ਇਸ ਮੌਕੇ ਪਰਗਟ ਸਿੰਘ ਨੇ ਕਿਹਾ ਕਿ ਸੰਤ-ਮਹਾਪੁਰਸ਼ਾਂ ਅਤੇ ਮਹਾਨ ਸ਼ਖ਼ਸੀਅਤਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਸੇਵਾ, ਨਿਮਰਤਾ, ਪਿਆਰ ਅਤੇ ਮਨੁੱਖਤਾ ਦੇ ਰਸਤੇ ’ਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਹਨ। ਗਦਰੀ ਬਾਬਿਆਂ ਦਾ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਵੱਡਾ ਯੋਗਦਾਨ ਰਿਹਾ ਹੈ, ਜਿਸ ਨੂੰ ਦੇਸ਼ ਵਾਸੀ ਹਮੇਸ਼ਾ ਯਾਦ ਰੱਖਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਸਮਾਜਿਕ ਏਕਤਾ ਅਤੇ ਸਾਂਝੀ ਵਿਰਾਸਤ ਨੂੰ ਮਜ਼ਬੂਤ ਬਣਾਈ ਰੱਖਣਾ ਹਰ ਪੰਜਾਬੀ ਦਾ ਸਾਂਝਾ ਸੰਕਲਪ ਹੋਣਾ ਚਾਹੀਦਾ ਹੈ। ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼ ਨੂੰ ਆਪਸੀ ਪਿਆਰ, ਭਾਈਚਾਰਕ ਸਾਂਝ, ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਹੈ। ਇਸ ਅਮੀਰ ਵਿਰਾਸਤ ਨੂੰ ਕਾਇਮ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਭਾਜਪਾ ਸਰਕਾਰ ’ਤੇ ਸਾਧਿਆ ਨਿਸ਼ਾਨਾ
ਮੀਡੀਆ ਨਾਲ ਗੱਲਬਾਤ ਕਰਦਿਆਂ ਪਰਗਟ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੇਸ਼ ਵਿੱਚ ਪਿਛਲੇ 13 ਸਾਲਾਂ ਤੋਂ ਭਾਜਪਾ ਦਾ ਰਾਜ ਹੈ, ਪਰ ਅੱਜ ਤੱਕ ਲੋਕਾਂ ਨੂੰ ਉਹ ਬਦਲਾਅ ਨਜ਼ਰ ਨਹੀਂ ਆਇਆ, ਜਿਸ ਦੀ ਉਨ੍ਹਾਂ ਤੋਂ ਉਮੀਦ ਕੀਤੀ ਜਾਂਦੀ ਸੀ।
ਇੰਡੀਆ ਬਲਾਕ ਵੱਲੋਂ ਕੀਤੀ ਜਾ ਰਹੀ ਰੈਲੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਵੋਟਾਂ ਦੀ ਕਥਿਤ ਚੋਰੀ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਹਿਤ ਕਾਂਗਰਸ ਪਾਰਟੀ ਵੱਲੋਂ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਵੱਡੇ ਪੱਧਰ ’ਤੇ ਲੋਕਾਂ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਸੁਨੀਲ ਜਾਖੜ ਦੀ ਪ੍ਰੈੱਸ ਕਾਨਫਰੰਸ ’ਤੇ ਵੀ ਕੀਤੀ ਟਿੱਪਣੀ
ਸੁਨੀਲ ਜਾਖੜ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਬਾਰੇ ਪੁੱਛੇ ਸਵਾਲ ’ਤੇ ਪਰਗਟ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਪ੍ਰੈੱਸ ਕਾਨਫਰੰਸ ਕਰਦੇ ਰਹਿੰਦੇ ਹਨ ਅਤੇ ਇਨ੍ਹਾਂ ਗੱਲਾਂ ਦਾ ਕੋਈ ਖ਼ਾਸ ਮਤਲਬ ਨਹੀਂ ਹੈ।
ਏਸ਼ੀਅਨ ਹਾਕੀ ਚੈਂਪੀਅਨਸ਼ਿਪ ’ਤੇ ਨਹੀਂ ਕਰਾਂਗਾ ਰਾਜਨੀਤੀ
ਜਲੰਧਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰਵਾਈ ਜਾ ਰਹੀ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਚੈਂਪੀਅਨਸ਼ਿਪ ਬਾਰੇ ਪਰਗਟ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਅਜਿਹਾ ਕੌਮਾਂਤਰੀ ਪੱਧਰ ਦਾ ਹਾਕੀ ਟੂਰਨਾਮੈਂਟ ਕਰਵਾਇਆ ਜਾਣਾ ਚੰਗੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਖੇਡਾਂ ਨੂੰ ਲੈ ਕੇ ਕੋਈ ਰਾਜਨੀਤੀ ਨਹੀਂ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਗੱਲ ਮੈਚ ਦੇਖਣ ਜਾਣ ਦੀ ਹੈ ਤਾਂ ਉਹ ਜ਼ਰੂਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਹਾਕੀ ਮੈਚ ਦੇਖਣ ਜਾਣਗੇ।
ਕਾਂਗਰਸ ਉਮੀਦਵਾਰਾਂ ਦੀ ਸੂਚੀ ਬਾਰੇ ਕਿਹਾ—ਸਮਾਂ ਆਉਣ ’ਤੇ ਦੱਸਾਂਗੇ
ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਸਬੰਧੀ ਪੁੱਛੇ ਸਵਾਲ ’ਤੇ ਪਰਗਟ ਸਿੰਘ ਨੇ ਕਿਹਾ ਕਿ ਅਜੇ ਸਮਾਂ ਆਉਣ ਦਿਓ, ਜਲਦੀ ਹੀ ਇਸ ਬਾਰੇ ਦੱਸ ਦਿੱਤਾ ਜਾਵੇਗਾ।
