Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 6, 2026

ਜਲੰਧਰ ਦੇ ਭਗਤ ਸਿੰਘ ਕਲੋਨੀ ’ਚ ਨਾਜਾਇਜ਼ ਖੋਖੇ ਹਟਾਉਣ ਪਹੁੰਚੀ ਨਗਰ ਨਿਗਮ ਦੀ ਟੀਮ ਦਾ ਵਿਰੋਧ, ਇੱਟਾਂ-ਪੱਥਰ ਚੱਲਣ ਨਾਲ ਮਾਹੌਲ ਤਣਾਅਪੂਰਨ, ਜੇਸੀਬੀ ਨਾਲ ਖੋਖੇ ਢਾਹੁਣ ਦੌਰਾਨ ਦੋ ਧਿਰਾਂ ਵਿਚਾਲੇ ਹੋਈ ਹੱਥੋਪਾਈ ਤੇ ਪੱਥਰਬਾਜ਼ੀ, ਪੁਲਿਸ ਨੇ ਔਰਤ ਸਮੇਤ ਦੋ ਵਿਅਕਤੀਆਂ ਨੂੰ ਹਿਰਾਸਤ ’ਚ ਲਿਆ

ਜਲੰਧਰ : ਕੰਵਲਜੀਤ ਸਿੰਘ ਮੱਕੜ  – ਸ਼ਹਿਰ ਦੀ ਭਗਤ ਸਿੰਘ ਕਲੋਨੀ ਵਿੱਚ ਨਾਜਾਇਜ਼ ਤੌਰ ’ਤੇ ਬਣਾਏ ਗਏ ਖੋਖਿਆਂ ਨੂੰ ਹਟਾਉਣ ਪਹੁੰਚੀ ਨਗਰ ਨਿਗਮ ਦੀ ਟੀਮ ਨੂੰ ਉਸ ਸਮੇਂ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ, ਜਦੋਂ ਟੀਮ ਵੱਲੋਂ ਜੇਸੀਬੀ ਮਸ਼ੀਨ ਦੀ ਮਦਦ ਨਾਲ ਖੋਖਿਆਂ ਨੂੰ ਢਾਹੁਣ ਦੀ ਕਾਰਵਾਈ ਸ਼ੁਰੂ ਕੀਤੀ ਗਈ। ਇਸ ਦੌਰਾਨ ਖੋਖਿਆਂ ਦੇ ਮਾਲਕਾਂ ਅਤੇ ਉੱਥੇ ਰਹਿੰਦੇ ਕੁਝ ਪ੍ਰਵਾਸੀ ਲੋਕਾਂ ਵੱਲੋਂ ਕਾਰਵਾਈ ਦਾ ਵਿਰੋਧ ਕਰਦਿਆਂ ਇੱਟਾਂ ਅਤੇ ਪੱਥਰ ਵਰ੍ਹਾਉਣੇ ਸ਼ੁਰੂ ਕਰ ਦਿੱਤੇ ਗਏ। ਇਸ ਘਟਨਾ ਕਾਰਨ ਇਲਾਕੇ ਵਿੱਚ ਤਣਾਅ ਵਾਲਾ ਮਾਹੌਲ ਬਣ ਗਿਆ।
ਜਾਣਕਾਰੀ ਅਨੁਸਾਰ, ਇਲਾਕਾ ਨਿਵਾਸੀਆਂ ਵੱਲੋਂ ਭਗਤ ਸਿੰਘ ਕਲੋਨੀ ਵਿੱਚ ਨਾਜਾਇਜ਼ ਤੌਰ ’ਤੇ ਬਣਾਏ ਗਏ ਖੋਖਿਆਂ ਅਤੇ ਝੁੱਗੀਆਂ ਸਬੰਧੀ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਗਈ ਸੀ। ਸ਼ਿਕਾਇਤ ਦੇ ਆਧਾਰ ’ਤੇ ਨਗਰ ਨਿਗਮ ਦੀ ਟੀਮ ਪੁਲਿਸ ਦੀ ਮੌਜੂਦਗੀ ਵਿੱਚ ਮੌਕੇ ’ਤੇ ਪਹੁੰਚੀ ਅਤੇ ਜੇਸੀਬੀ ਮਸ਼ੀਨ ਨਾਲ ਦੋ ਖੋਖਿਆਂ ਨੂੰ ਹਟਾਉਣ ਦੀ ਕਾਰਵਾਈ ਸ਼ੁਰੂ ਕੀਤੀ। ਜਿਵੇਂ ਹੀ ਖੋਖਿਆਂ ਨੂੰ ਢਾਹੁਣ ਦਾ ਕੰਮ ਸ਼ੁਰੂ ਹੋਇਆ ਤਾਂ ਉੱਥੇ ਮੌਜੂਦ ਲੋਕ ਭੜਕ ਗਏ ਅਤੇ ਉਨ੍ਹਾਂ ਨੇ ਨਿਗਮ ਦੀ ਕਾਰਵਾਈ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।
ਬਿਨਾਂ ਨੋਟਿਸ ਦਿੱਤੇ ਕਾਰਵਾਈ ਕਰਨ ਦਾ ਲਗਾਇਆ ਦੋਸ਼
ਖੋਖਿਆਂ ਦੇ ਮਾਲਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਸੀ ਕਿ ਨਗਰ ਨਿਗਮ ਵੱਲੋਂ ਉਨ੍ਹਾਂ ਨੂੰ ਕੋਈ ਪਹਿਲਾਂ ਨੋਟਿਸ ਦਿੱਤੇ ਬਿਨਾਂ ਹੀ ਖੋਖੇ ਢਾਹੁਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਕੁਝ ਲੋਕਾਂ ਵੱਲੋਂ ਇੱਟਾਂ-ਪੱਥਰ ਸੁੱਟਣੇ ਸ਼ੁਰੂ ਕਰ ਦਿੱਤੇ ਗਏ। ਮੌਕੇ ’ਤੇ ਮੌਜੂਦ ਇਲਾਕਾ ਨਿਵਾਸੀਆਂ ਨੇ ਵੀ ਇਸ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ, ਹੱਥੋਪਾਈ ਅਤੇ ਪੱਥਰਬਾਜ਼ੀ ਹੋਣ ਲੱਗੀ।
ਘਟਨਾ ਦੌਰਾਨ ਇੱਕ ਔਰਤ ਵੱਲੋਂ ਵੀ ਪੱਥਰ ਸੁੱਟੇ ਜਾਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਦੂਜੇ ਪਾਸੇ ਇਲਾਕਾ ਨਿਵਾਸੀਆਂ ਵੱਲੋਂ ਵੀ ਜਵਾਬੀ ਵਿਰੋਧ ਕਰਦਿਆਂ ਇੱਟਾਂ-ਪੱਥਰ ਸੁੱਟੇ ਗਏ। ਇਸ ਦੌਰਾਨ ਕੁਝ ਲੋਕਾਂ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੀ ਕੁੱਟਮਾਰ ਵੀ ਕੀਤੀ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਥਾਣਾ ਨੰਬਰ-1 ਦੀ ਪੁਲਿਸ ਨੂੰ ਸੂਚਨਾ ਦਿੱਤੀ।
ਪੁਲਿਸ ਨੇ ਔਰਤ ਸਮੇਤ ਦੋ ਵਿਅਕਤੀਆਂ ਨੂੰ ਲਿਆ ਹਿਰਾਸਤ ’ਚ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਨੰਬਰ-1 ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਵਿੱਚ ਕੀਤਾ। ਪੁਲਿਸ ਵੱਲੋਂ ਔਰਤ ਸਮੇਤ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਨ੍ਹਾਂ ਵਿੱਚ ਖੋਖੇ ਦਾ ਮਾਲਕ ਵੀ ਸ਼ਾਮਲ ਦੱਸਿਆ ਜਾ ਰਿਹਾ ਹੈ।
ਥਾਣਾ ਇੰਚਾਰਜ ਨੇ ਦੱਸਿਆ ਕਿ ਨਗਰ ਨਿਗਮ ਦੀ ਟੀਮ ਵੱਲੋਂ ਮੌਕੇ ’ਤੇ ਦੋ ਖੋਖਿਆਂ ਨੂੰ ਢਾਹੁਣ ਦੀ ਕਾਰਵਾਈ ਕੀਤੀ ਜਾ ਰਹੀ ਸੀ, ਜਿਸ ਦਾ ਕੁਝ ਲੋਕਾਂ ਵੱਲੋਂ ਵਿਰੋਧ ਕੀਤਾ ਗਿਆ। ਪੱਥਰਬਾਜ਼ੀ ਦੇ ਮਾਮਲੇ ਵਿੱਚ ਇੱਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੋਵੇਗੀ, ਉਹ ਅਮਲ ਵਿੱਚ ਲਿਆਂਦੀ ਜਾਵੇਗੀ।
ਇਲਾਕਾ ਨਿਵਾਸੀਆਂ ਨੇ ਨਾਜਾਇਜ਼ ਉਸਾਰੀਆਂ ਸਬੰਧੀ ਚੁੱਕੇ ਸਵਾਲ
ਇਲਾਕਾ ਨਿਵਾਸੀਆਂ ਨੇ ਦੋਸ਼ ਲਗਾਇਆ ਕਿ ਕੁਝ ਲੋਕਾਂ ਵੱਲੋਂ ਸ਼ੁਭਮ ਵਿਹਾਰ ਵਿੱਚ ਦੋ ਪੱਕੇ ਮਕਾਨ ਬਣਾਏ ਗਏ ਹਨ, ਜਿਨ੍ਹਾਂ ਨੂੰ ਕਿਰਾਏ ’ਤੇ ਦਿੱਤਾ ਹੋਇਆ ਹੈ, ਜਦਕਿ ਉਹ ਖੁਦ ਇਲਾਕੇ ਵਿੱਚ ਝੁੱਗੀਆਂ ਬਣਾ ਕੇ ਰਹਿ ਰਹੇ ਹਨ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਲਲਿਤ ਨਾਮਕ ਵਿਅਕਤੀ ਦੀ ਪਤਨੀ ਉੱਤਰ ਪ੍ਰਦੇਸ਼ ਵਿੱਚ ਸਰਕਾਰੀ ਨੌਕਰੀ ਕਰਦੀ ਹੈ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਹੋਣੀ ਅਜੇ ਬਾਕੀ ਹੈ।
ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਨਾਜਾਇਜ਼ ਕਬਜ਼ਿਆਂ ਸਬੰਧੀ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਗਈ ਸੀ, ਜਿਸ ਤੋਂ ਬਾਅਦ ਅੱਜ ਨਗਰ ਨਿਗਮ ਦੀ ਟੀਮ ਕਾਰਵਾਈ ਕਰਨ ਪਹੁੰਚੀ। ਭਾਰੀ ਵਿਰੋਧ ਅਤੇ ਹੰਗਾਮੇ ਦੇ ਬਾਵਜੂਦ ਨਗਰ ਨਿਗਮ ਦੀ ਟੀਮ ਵੱਲੋਂ ਦੋ ਖੋਖਿਆਂ ਨੂੰ ਹਟਾਉਣ ਦੀ ਕਾਰਵਾਈ ਪੂਰੀ ਕੀਤੀ ਗਈ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਵਾਂ ਧਿਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਗਦਰੀ ਬਾਬਿਆਂ ਦੇ ਮੇਲੇ ’ਚ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ, ਕਿਹਾ—ਪੰਜਾਬ ਦੀ ਸਾਂਝੀ ਵਿਰਾਸਤ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਰੱਖਣਾ ਹਰ ਪੰਜਾਬੀ ਦੀ ਸਾਂਝੀ ਜ਼ਿੰਮੇਵਾਰੀ

Read Next

ਫਿਲੌਰ ਨੇੜੇ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਨੂੰ ਲੱਗੀ ਭਿਆਨਕ ਅੱਗ, 7 ਲੱਖ ਰੁਪਏ ਦਾ ਨੁਕਸਾਨ ਬਿਜਲੀ ਦੀਆਂ ਨੀਵੀਆਂ ਹਾਈ ਵੋਲਟੇਜ ਤਾਰਾਂ ਨਾਲ ਟਕਰਾਉਣ ਕਾਰਨ ਵਾਪਰਿਆ ਹਾਦਸਾ, ਟਰਾਲੀ ਅਤੇ ਪਰਾਲੀ ਸੜ ਕੇ ਸੁਆਹ