Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

2 ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦਿਨ ਦਿਹਾੜੇ ਔਰਤ ਪਾਸੋਂ ਚੈਨ ਖੋਹਣ ਦੀ ਕੀਤੀ ਕੋਸ਼ਿਸ਼

ਜਲਾਲਾਬਾਦ ਸ਼ਹਿਰ ’ਚ ਆਏ ਦਿਨੀਂ ਮੋਬਾਈਲ ਫੋਨ ਚੋਰੀ ਦੇ ਨਾਲ ਔਰਤਾਂ ਦੇ ਕੰਨਾਂ ਦੀਆਂ ਵਾਲੀਆਂ , ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ਵੱਧ ਰਹੀਆਂ ਹਨ ਅਤੇ ਲੁਟੇਰੇ ਬੇਖੌਫ ਹੋ ਕੇ ਅਜਿਹੀਆਂ ਘਟਨਾਵਾਂ ਨੂੰ ਦਿਨ ਦਿਹਾੜੇ ਅੰਜਾਮ ਤੋਂ ਵੀ ਗੁਰੇਜ਼ ਨਹੀ ਕਰਦੇ ਹਨ। ਇਸ ਤਰ੍ਹਾਂ ਦੀ ਇੱਕ ਘਟਨਾਂ ਸੰਘਣੀ ਆਬਾਦੀ ਵਾਲੇ ਜਲਾਲਾਬਾਦ ਸ਼ਹਿਰ ਦੇ ਸੁਖੀਜਾ ਡੇਅਰੀ ਵਾਲੀ ਮੇਨ ਬਾਜ਼ਾਰ ’ਚ ਵਾਪਰੀ , ਜਿੱਥੇ 2 ਨਕਾਬਪੋਸ਼ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਔਰਤ ਪਾਸੋਂ ਚੈਨ ਖੋਹਣ ਦੀ ਕੋਸ਼ਿਸ਼ ਕੀਤੀ ਗਈ , ਉਸ ਸਮੇਂ ਔਰਤ ਨੇ ਲੁਟੇਰਿਆਂ ਦਾ ਵਿਰੋਧ ਜਤਾਉਣ ’ਤੇ ਥੱਪੜ ਮਾਰਨੇ ਸ਼ੁਰੂ ਕਰ ਦਿੱਤੇ ਅਤੇ ਔਰਤ ਦੀ ਦਲੇਰੀ ਦੇ ਅੱਗੇ ਲੁਟੇਰਿਆਂ ਦਾ ਕੋਈ ਵੱਸ ਨਾ ਚੱਲਿਆ ਜਿਸ ਤੋਂ ਬਾਅਦ ਲੁਟੇਰੇ ਫ਼ਰਾਰ ਹੋਣ ’ਚ ਕਾਮਯਾਬ ਹੋ ਗਏ। ਪੀੜਿਤ ਔਰਤ ਰਿੰਪੀ ਪਤਨੀ ਰਿੰਕੂ ਧੀਗੜਾ ਵਾਸੀ ਅਗਰਵਾਲ ਕਾਲੋਨੀ ਨੇ ਦੱਸਿਆ ਕਿ ਉਹ ਅੱਜ ਬੀਤੀ ਸ਼ਾਮ ਨੂੰ 6.40 ਵਜੇ ਦੇ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਆਪਣੀ ਦੁਕਾਨ ਤੇ ਆ ਰਹੀ ਸੀ ਤਾਂ ਜਦੋਂ ਉਹ ਸੁਖੀਜਾ ਡੇਅਰੀ ਦੇ ਕੋਲ ਪੁੱਜੀ ਤਾਂ ਪਿੱਛੇ ਆ ਰਹੇ 2 ਨਕਾਬਪੋਸ਼ ਮੋਟਰਸਾਈਕਲ ਸਵਾਰ ਲੁਟੇਰੀਆਂ ਨੇ ਉਸ ਦੀ ਝੱਪਟਮਾਰ ਕੇ ਚੈਨ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਵਿਰੋਧ ਜਤਾਉਂਦੇ ਹੋਏ ਪਿੱਛੇ ਬੈਠੇ ਲੁਟੇਰੇ ਨੂੰ ਥੱਪੜ ਮਾਰਨੇ ਸ਼ੁਰੂ ਕਰ ਦਿੱਤੇ ਅਤੇ ਲੁਟੇਰੇ ਆਪਣਾ ਬਚਾਅ ਕਰਦੇ ਹੋਏ ਉਕਤ ਜਗਾ ਤੋਂ ਮੋਟਰਸਾਈਕਲ ਤੇਜ਼ੀ ਨਾਲ ਭਜਾ ਕੇ ਫ਼ਰਾਰ ਹੋ ਗਏ । ਕੁੱਝ ਦੂਰੀ ’ਤੇ ਜਾ ਕੇ ਮੋਟਰਸਾਈਕਲ ਸਣੇ ਡਿੱਗ ਪਏ ਅਤੇ ਇੰਨੇ ਨੂੰ ਰੌਲਾ ਸੁਣ ਕੇ ਆਸ ਪਾਸ ਦੇ ਦੁਕਾਨਦਾਰ ਇਕੱਠੇ ਹੋ ਗਏ ਅਤੇ ਜਿਨ੍ਹਾਂ ਨੇ ਲੁਟੇਰੀਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਜੇਬ ’ਚੋਂ ਰਿਵਾਲਵਰ ਕੱਢ ਕੇ ਗੋਲੀ ਚਲਾਉਣ ਦੀ ਧਮਕੀ ਦਿੱਤੀ ।

Vinkmag ad
Share Our Daily Posts

News Desk

Read Previous

ਰੋਟਰੀ ਕਲੱਬ ਈਸਟ ਨੇ ਲਗਾਇਆ 6 ਵਾਂ ਮੁਫਤ ਵੈਕਸੀਨ ਕੈਂਪ

Read Next

ਬੇਅਦਬੀ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਤਲਖੀ, ਕੈਪਟਨ ਨੇ ਠੁਕਰਾਇਆ ਜਾਖੜ ਤੇ ਰੰਧਾਵਾ ਦਾ ਅਸਤੀਫ਼ਾ,