120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ
ਭਾਰਤ ਵਿਚ ਕੋਵਿਡ -19 ਸੰਕਰਮਣ ਦੇ ਪ੍ਰਕੋਪ ਦੇ ਮੱਦੇਨਜ਼ਰ ਆਸਟਰੇਲੀਆ ਨੇ ਮੰਗਲਵਾਰ ਨੂੰ ਭਾਰਤ ਤੋਂ ਆਵਾਜਾਈ ਰੋਕ ਦਿੱਤੀ ਹੈ। ਇਹ ਫੈਸਲਾ ਮਹਾਂਮਾਰੀ ਦੇ ਮਾਮਲਿਆਂ ਦੇ ਮੱਦੇਨਜ਼ਰ ਆਸਟ੍ਰੇਲੀਆ ਦੇ ਪ੍ਰਧਾਨਮੰਤਰੀ ਸਕਾਟ ਮੋਰਿਸਨ ਨੇ ਲਿਆ ਹੈ। ਇਸ ਦੇ ਤਹਿਤ 15 ਮਈ ਤੱਕ ਭਾਰਤ ਤੋਂ ਕੋਈ ਵੀ ਉਡਾਣ ਆਸਟਰੇਲੀਆ ਨਹੀਂ ਜਾਵੇਗੀ। ਇਸ ਤੋਂ ਪਹਿਲਾਂ ਥਾਈਲੈਂਡ, ਸਿੰਗਾਪੁਰ, ਬੰਗਲਾਦੇਸ਼ ਅਤੇ ਬ੍ਰਿਟੇਨ ਸਮੇਤ ਦੁਨੀਆ ਦੇ ਕਈ ਦੇਸ਼ਾਂ ਨੇ ਵੀ ਭਾਰਤ ਆਉਣ ਜਾਣ ‘ਤੇ ਪਾਬੰਦੀ ਲਗਾਈ ਸੀ। ਇਸਦੇ ਨਾਲ ਹੀ ਆਸਟ੍ਰੇਲੀਆ ‘ਚ ਕੈਬਨਿਟ ਦੀ ਰਾਸ਼ਟਰੀ ਸੁਰੱਖਿਆ ਕਮੇਟੀ ਦੀ ਮੀਟਿੰਗ ਵਿੱਚ ਮੈਡੀਕਲ ਯੰਤਰਾਂ ਸਮੇਤ ਭਾਰਤ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਬਾਰੇ ਵਿਚਾਰ ਕੀਤਾ ਗਿਆ।

