120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ
ਉਨ੍ਹਾਂ ਦਾ ਕਹਿਣਾ ਹੈ ਕਿ ਆਮ ਤੌਰ ‘ਤੇ ਸਰਕਾਰ ਦਾ ਬੁਲਾਰਾ ਜਾਂ ਮੰਤਰੀ ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਪ੍ਰੈਸ ਨੂੰ ਸੂਚਿਤ ਕਰਦੇ ਹਨ। ਪਰ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਨੇ ਕੈਬਨਿਟ ਮੀਟਿੰਗ ਦੇ ਫੈਸਲਿਆਂ ਬਾਰੇ ਪ੍ਰੈਸ ਨੂੰ ਜਾਣਕਾਰੀ ਦੇ ਕੇ ਆਪਣੇ ਅਹੁਦੇ ਦੀ ਇੱਜ਼ਤ ਘਟਾ ਦਿੱਤੀ ਹੈ , ਜਿਸ ਲਈ ਜਾਖੜ ਨੂੰ ਅਸਤੀਫਾ ਦੇਣਾ ਚਾਹੀਦਾ ਹੈ । ਇਸ ਦੇ ਨਾਲ ਹੀ ਕਾਲੀਆ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਜਾਂ ਕਿਸੇ ਹੋਰ ਜਾਂਚ ਅਧਿਕਾਰੀ ਦੁਆਰਾ ਕੀਤੀ ਗਈ ਜਾਂਚ ਸਿਰਫ ਨਿਰਪੱਖ ਨਹੀਂ , ਬਲਕਿ ਨਿਰਪੱਖ ਪ੍ਰਤੀਤ ਵੀ ਹੋਣੀ ਚਾਹੀਦੀ ਹੈ । ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਸਥਿਤੀਆਂ ਵਿੱਚ ਇੱਕ ਇਮਾਨਦਾਰ ਅਧਿਕਾਰੀ ਜਾਂਚ ਦੇ ਨਿਰਪੱਖ ਫ਼ੈਸਲੇ ਤੱਕ ਪਹੁੰਚਣ ਲਈ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਦਾ ਹੈ।
