Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਕੈਪਟਨ ਖਿਲਾਫ ਖੁੱਲ੍ਹੀ ਬਗਾਵਤ! ਚੋਣਾਂ ਤੋਂ ਪਹਿਲਾਂ ਕਾਂਗਰਸ ‘ਚ ਹੋਏਗਾ ਧਮਾਕਾ

ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਲੇਸ਼ ਵਧਦਾ ਜਾ ਰਿਹਾ ਹੈ ਵਿਧਾਇਕ ਖੁੱਲ੍ਹੀ ਬਗਾਵਤ ‘ਤੇ ਉੱਤਰ ਆਏ ਹਨ ਇਸ ਵਾਰ ਬਾਗੀ ਸੁਰਾਂ ਮਾਝੇ ਵਿੱਚ ਜ਼ਿਆਦਾ ਹਨ ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਵਿੱਚ ਵੱਡਾ ਧਮਾਕਾ ਹੋ ਸਕਦਾ ਹੈ ਸਾਬਕਾ ਮੰਤਰੀ ਨਵਜੋਤ ਸਿੱਧੂ (Navjot Sigh Sidhu) ਮਗਰੋਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਦੇ ਵੀ ਬਾਗੀ ਤੇਵਰ ਨਜ਼ਰ ਆਉਣ ਲੱਗੇ ਹਨ ਬੁੱਧਵਾਰ ਨੂੰ ਕੈਬਨਿਟ ਮੀਟਿੰਗ ਵਿੱਚ ਸਿੱਧੂ ਤੋਂ ਇਲਾਵਾ ਸੁਖਜਿੰਦਰ ਰੰਧਾਵਾ ਵੀ ਗੈਰ ਹਾਜ਼ਰ ਰਹੇ ਇਸ ਤੋਂ ਪਹਿਲਾਂ ਵੀ ਕੈਬਨਿਟ ਮੀਟਿੰਗ ਵਿੱਚ ਵੀ ਰੰਧਾਵਾ ਨੇ ਅਸਤੀਫਾ ਸੌਂਪ ਦਿੱਤਾ ਸੀ ਜਿਸ ਨੂੰ ਕੈਪਟਨ ਨੇ ਪਾੜ ਦਿੱਤਾ ਸੀ

(ਅਹਿਮ ਗੱਲ ਹੈ) ਕਿ ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਬੁੱਧਵਾਰ ਨੂੰ ਚੰਡੀਗੜ੍ਹ ’ਚ ਹੀ ਮੌਜੂਦ ਸੀ। ਇਸ ਦੇ ਬਾਵਜੂਦ ਉਹ ਕੈਬਨਿਟ ਮੀਟਿੰਗ (Punjab Cabinet Meeting) ’ਚੋਂ ਗ਼ੈਰ-ਹਾਜ਼ਰ ਰਹੇ। ਸੂਤਰਾਂ ਮੁਤਾਬਕ ਸੋਮਵਾਰ ਨੂੰ ਕੈਬਨਿਟ ਮੀਟਿੰਗ ਵਿੱਚ ਵੀ ਸਹਿਕਾਰਤਾ ਮੰਤਰੀ ਨੇ ਕੈਬਨਿਟ ਮੀਟਿੰਗ ਵਿੱਚ ਬੇਅਦਬੀ ਕਾਂਡ ਬਾਰੇ ਖਰੀਆਂ-ਖਰੀਆਂ ਸੁਣਾਈਆਂ ਸੀ। ਉਨ੍ਹਾਂ ਕਾਂਗਰਸ ਪ੍ਰਧਾਨ ਸੁਨੀਲ ਜਾਖੜ (Sunil Jakhar) ਦੇ ਨਾਲ ਆਪਣਾ ਅਸਤੀਫਾ ਵੀ ਪੇਸ਼ ਕੀਤਾ ਸੀ ਜਿਸ ਨੂੰ ਮੁੱਖ ਮੰਤਰੀ ਨੇ ਨਾਮਨਜ਼ੂਰ ਕਰ ਦਿੱਤਾ ਸੀ।

ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਬੇਅਦਬੀ ਤੇ ਕੋਟਕਪੂਰਾ ਗੋਲੀ ਕਾਂਡ ਬਾਰੇ ਵਿਧਾਇਕਾਂ ਦੀ ਨਬਜ਼ ਟੋਹ ਰਹੇ ਹਨ ਬੁੱਧਵਾਰ ਨੂੰ ਕੈਪਟਨ ਅਮਰਿੰਦਰ ਨੇ ਮਾਝਾ ਤੇ ਦੁਆਬਾ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਇਸ ਮੀਟਿੰਗ ਵਿੱਚ ਕਈ ਵਿਧਾਇਕਾਂ ਨੇ ਮੁੱਖ ਮੰਤਰੀ ਨੂੰ ਖੁੱਲ੍ਹ ਕੇ ਕਿਹਾ ਕਿ ਲੋਕ ਆਵਾਜ਼ ਇਹੋ ਉੱਠ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਇਸ ਮਾਮਲੇ ’ਤੇ ‘ਦੋਸਤਾਨਾ ਮੈਚ’ ਖੇਡ ਰਹੇ ਹਨ ਵਿਧਾਇਕਾਂ ਨੇ ਕਿਹਾ ਕਿ ਜੇਕਰ ਕਾਂਗਰਸ ਨੇ ਦੋਸ਼ੀਆਂ ਬੇਅਦਬੀ ਤੇ ਗੋਲੀ ਕਾਂਡ ਦੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਾ ਕੀਤੀ ਤਾਂ ਲੋਕਾਂ ਵਿੱਚ ਜਾਣਾ ਔਖਾ ਹੋ ਜਾਏਗਾ।

ਸਿੱਧੂ ਦੇ ਕਰੀਬੀ ਵਿਧਾਇਕ ਪਰਗਟ ਸਿੰਘ ਵੀ ਮੈਦਾਨ ਵਿੱਚ ਨਿੱਤਰ ਆਏ ਹਨ ਉਨ੍ਹਾਂ ਕੈਪਟਨ ਨੂੰ ਗ਼ੈਰ-ਕਾਨੂੰਨੀ ਰੇਤਾ-ਬਜਰੀ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਆਖਦਿਆਂ ਕਿਹਾ ਕਿ ਅਮਰਿੰਦਰ ਸਿੰਘ 2017 ਵਾਲਾ ਕੈਪਟਨ ਨਹੀਂ ਰਿਹਾ ਇਸ ਦੌਰਾਨ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਤੇ ਸਿੱਧੂ ਨੂੰ ਅਪੀਲ ਕੀਤੀ ਕਿ ਉਹ ਸੰਜਮ ਵਿੱਚ ਰਹਿਣ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਤੇ ਸਜ਼ਾਵਾਂ ਦੇਣ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਆਪਸੀ ਲੜਾਈ ਨਾਲ ਲੋਕਾਂ ’ਚ ਗਲਤ ਸੁਨੇਹਾ ਜਾਵੇਗਾ।

ਅਹਿਮ ਗੱਲ ਹੈ ਕਿ ਇਸ ਵਾਰ ਨਿਸ਼ਾਨੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਨ ਹੁਣ ਤੱਕ ਵਿਰੋਧੀ ਪਾਰਟੀਆਂ ਕੈਪਟਨ ਉੱਪਰ ਬਾਦਲ ਪਰਿਵਾਰ ਨਾਲ ਮਿਲੇ ਹੋਣ ਦੇ ਇਲਜ਼ਾਮ ਲਾਉਂਦੀਆਂ ਸੀ ਪਰ ਪਹਿਲੀ ਵਾਰ ਕਾਂਗਰਸੀ ਵਿਧਾਇਕ ਵੀ ਮੁੱਖ ਮੰਤਰੀ ਨਾਲ ਮੀਟਿੰਗਾਂ ਵਿੱਚ ਇਹ ਬੋਲਣ ਲੱਗੇ ਹਨ।

 

ਦਰਅਸਲ ਕੈਪਟਨ ਤੇ ਬਾਦਲਾਂ ਦੀ ਮਿਲੀਭੁਗਤ ਦੇ ਮਾਮਲੇ ਨੂੰ ਹੋਰ ਹਵਾ ਥਲ ਸੈਨਾ ਦੇ ਸਾਬਕਾ ਮੁਖੀ ਜਨਰਲ ਜੇਜੇ ਸਿੰਘ ਨੇ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਉਹ ਪਟਿਆਲਾ ਤੋਂ ਚੋਣ ਨਹੀਂ ਹਾਰੇ ਸੀ ਸਗੋਂ ਉਨ੍ਹਾਂ ਨੂੰ ਅਕਾਲੀਆਂ ਨੇ ਕਾਂਗਰਸ ਨਾਲ ਮਿਲ ਕੇ ਹਰਾਇਆ ਸੀ। ਜਨਰਲ ਜੇਜੇ ਸਿੰਘ ਨੇ ਕਿਹਾ,‘‘ਸਾਰਾ ਪੰਜਾਬ ਇਸ ਗੱਲ ਤੋਂ ਜਾਣੂ ਹੈ ਕਿ ਕੈਪਟਨ ਤੇ ਬਾਦਲ ਘਿਓ-ਖਿਚੜੀ ਹਨ। 2017 ਦੀਆਂ ਚੋਣਾਂ ਵਿੱਚ ਬਾਦਲਾਂ ਨੇ ਸਾਜ਼ਿਸ਼ ਤਹਿਤ ਕੈਪਟਨ ਦੀ ਮਦਦ ਕੀਤੀ ਸੀ, ਜਿਸ ਦਾ ਕਰਜ਼ ਉਨ੍ਹਾਂ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਕਾਰਵਾਈ ਨਾ ਕਰਕੇ ਚੁੱਕਾ ਦਿੱਤਾ ਹੈ।’’

Vinkmag ad
Share Our Daily Posts

News Desk

Read Previous

ਬਠਿੰਡਾ ਵਿਚ ਮਹਿੰਦਰਾ ਦੇ ਸ਼ੋਅਰੂਮ ਨੂੰ ਲੱਗੀ ਅੱਗ- ਲੱਖਾਂ ਰੁਪਏ ਦਾ ਨੁਕਸਾਨ

Read Next

ਆਕਸੀਜਨ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਦਾ ਸਟਿੰਗ ਆਪ੍ਰੇਸ਼ਨ ਕਰਨ ਵਾਲੇ ਨੂੰ 25,000 ਰੁਪਏ ਇਨਾਮ – ਜਲੰਧਰ ਡੀ.ਸੀ.