Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 27, 2026

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸਮਾਗਮ ਸ਼ੁਰੂ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥਕ ਰਵਾਇਤਾਂ ਅਨੁਸਾਰ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧ ਵਿਚ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਸ ਮਗਰੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਹੋਈ। ਪਹਿਲੇ ਦਿਨ ਦੇ ਸਮਾਗਮਾਂ ਤਹਿਤ ਸੰਗਤਾਂ ਵੱਲੋਂ ਕੀਤੇ ਗਏ 20 ਹਜ਼ਾਰ ਸਹਿਜ ਪਾਠਾਂ ਦੇ ਭੋਗ ਪਾਏ ਗਏ।
ਕੋਰੋਨਾ ਦੇ ਚੱਲਦਿਆਂ ਸਮਾਗਮ ਸੰਕੇਤਕ ਰੂਪ ਵਿਚ ਹੀ ਸਜਾਏ ਗਏ। ਕੁਝ ਸੰਗਤਾਂ ਨੇ ਸਹਿਜਪਾਠਾਂ ਦੇ ਭੋਗ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਮੂਲੀਅਤ ਕੀਤੀ, ਜਦਕਿ ਬਾਕੀ ਸੰਗਤਾਂ ਵੱਖ-ਵੱਖ ਚੈਨਲਾਂ ਦੇ ਮਾਧਿਅਮ ਰਾਹੀਂ ਸਹਿਜ ਪਾਠਾਂ ਦੇ ਭੋਗ ਨਾਲ ਜੁੜੀਆਂ। ਸਹਿਜ ਪਾਠ ਕਰਨ ਵਾਲੀਆਂ ਇਹ 20 ਹਜ਼ਾਰ ਦੇ ਕਰੀਬ ਸੰਗਤਾਂ ਵੱਖ-ਵੱਖ ਦੇਸ਼ਾਂ ਨਾਲ ਸਬੰਧਤ ਹਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਸਹਿਜ ਪਾਠ ਸੇਵਾ ਲਹਿਰ ਸੰਸਥਾ ਦੇ ਸਹਿਯੋਗ ਨਾਲ ਪ੍ਰੇਰਿਤ ਕੀਤਾ ਗਿਆ ਸੀ।
ਸਹਿਜ ਪਾਠਾਂ ਦੇ ਭੋਗ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ਸ਼ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ’ਤੇ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨਾਲ ਜੁੜਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸ਼ਤਾਬਦੀ ਦਿਹਾੜੇ ਆਪਣੇ ਇਤਿਹਾਸ ਨਾਲ ਜੁੜਨ ਅਤੇ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਅਪਨਾਉਣ ਲਈ ਸੁਨਹਿਰਾ ਮੌਕਾ ਹੁੰਦੇ ਹਨ। ਇਸ ਲਈ ਸਾਡਾ ਸਭ ਦਾ ਫ਼ਰਜ਼ ਹੈ ਕਿ ਗੁਰਮਤਿ ਵਿਚਾਰਧਾਰਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਈਏ। ਬੀਬੀ ਜਗੀਰ ਕੌਰ ਨੇ ਕਿਹਾ ਕਿ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਵੱਡੀ ਗਿਣਤੀ ਸੰਗਤਾਂ ਨੇ ਸਹਿਜ ਪਾਠ ਕਰਕੇ ਨੌਵੇਂ ਪਾਤਸ਼ਾਹ ਜੀ ਨੂੰ ਸ਼ਰਧਾ ਅਰਪਿਤ ਕੀਤੀ ਹੈ ਅਤੇ ਇਹ ਲਹਿਰ ਘਰ-ਘਰ ਤੱਕ ਪਹੁੰਚਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਸਹਿਜ ਪਾਠ ਦੀ ਪ੍ਰੰਪਰਾ ਸਿੱਖ ਧਰਮ ਅੰਦਰ ਪੁਰਾਣੀ ਅਤੇ ਇਸ ਨਾਲ ਗੁਰਬਾਣੀ ਨੂੰ ਵਿਚਾਰਦਿਆਂ ਡੂੰਘੇ ਤੇ ਜੀਵਨ ਨੂੰ ਸੁਖਾਵਾਂ ਬਣਾਉਣ ਵਾਲੇ ਅਰਥਾਂ ਦੀ ਸਮਝ ਪੈਂਦੀ ਹੈ।
ਉਨ੍ਹਾਂ ਸਹਿਜ ਪਾਠ ਲਹਿਰ ਲਈ ਸਹਿਯੋਗ ਕਰਨ ਵਾਲੀ ਸੁਸਾਇਟੀ ਦੇ ਮੈਂਬਰਾਂ ਦਾ ਧੰਨਵਾਦ ਵੀ ਕੀਤਾ।  ਇਸ ਤੋਂ ਪਹਿਲਾਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਪੰਜ ਨਗਾਰਿਆਂ ਦੀ ਚੋਟ ਨਾਲ ਹੋਈ।

Vinkmag ad
Share Our Daily Posts

admin

Read Previous

ਜ਼ਿਲ੍ਹਾ ਗੁਰਦਾਸਪੁਰ ਅੰਦਰ 172 ਨਵੇਂ ਮਾਮਲੇ ਆਏ ਸਾਹਮਣੇ, 6 ਮਰੀਜ਼ਾਂ ਦੀ ਹੋਈ ਮੌਤ

Read Next

ਨਵਾਂਸ਼ਹਿਰ ਕਬੱਡੀ ਕੱਪ ਦੇ ਪ੍ਰਮੋਟਰ ਐੱਨ.ਆਰ.ਆਈ. ਭਰਾਵਾਂ ’ਤੇ ਫਾਈਰਿੰਗ ਦਾ ਦੋਸ਼ੀ ਦੀਪਾ ਪੁਲਸ ਨੇ ਕੀਤਾ ਗ੍ਰਿਫ਼ਤਾਰ