Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਦੋਸਤਾਂ ਨਾਲ ਪਾਰਟੀ ਕਰਨ ਗਏ ਵਕੀਲ ਦੀ ਲਾਸ਼ ਰਜਬਾਹੇ ਚੋਂ ਮਿਲੀ, ਪਿੰਡ ਵਾਸੀਆਂ ਨੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਲਾਇਆ ਜਾਮ

ਥਾਣਾ ਸਦਰ ਦੀ ਪੁਲਸ ਵੱਲੋਂ ਸਹਾਰਾ ਸਮਾਜ ਸੇਵਾ ਦੀ ਮਦਦ ਨਾਲ ਲਾਸ਼ ਨੂੰ ਨਹਿਰ ਵਿੱਚੋਂ ਕੱਢ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ

ਰਾਮਪੁਰਾ ਫੂਲ :  ਕੱਲ ਸਵੇਰੇ ਆਪਣੇ ਦੋ ਦੋਸਤਾਂ ਨਾਲ ਆਪਣੇ ਜਨਮਦਿਨ ਦੀ ਪਾਰਟੀ ਕਰਨ ਗਏ ਪਿੰਡ ਜੇਠੂਕੇ ਦੇ ਨਿਵਾਸੀ ਇਕ ਵਕੀਲ ਦੀ ਦੇਰ ਰਾਤ ਰਾਮਪੁਰਾ ਫੂਲ ਦੇ ਕੁਟੀਆ ਪੁਲ ਦੇ ਥੱਲਿਉਂ ਰਜਬਾਹੇ ਚੋਂ ਲਾਸ਼ ਮਿਲਣ ਨਾਲ ਪਿੰਡ ਵਿੱਚ ਮਾਤਮ ਛਾ ਗਿਆ।  ਮਿ੍ਤਕ ਦੇ ਮੱਥੇ ਤੇ ਲੱਗੇ ਡੂੰਘੇ ਕੱਟ ਦੇ ਨਿਸ਼ਾਨਾਂ ਨੂੰ ਦੇਖ ਕੇ ਪਿੰਡ ਦੇ ਲੋਕਾਂ ਨੇ ਉਸ ਦਾ ਕਤਲ ਕੀਤੇ ਜਾਣ ਦੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਅੱਜ ਦੁਪਹਿਰ ਮਿ੍ਰਤਕ ਪਰਿਵਾਰ ਦੇ ਮੈਂਬਰਾਂ, ਪਿੰਡ ਦੇ ਲੋਕਾਂ ਅਤੇ ਕਿਸਾਨ ਯੂਨੀਅਨ ਦੀ ਮੱਦਦ ਨਾਲ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਪਿੰਡ ਗਿੱਲ ਕਲਾਂ ਦੇ ਨਜ਼ਦੀਕ ਪੈਂਦੇ ਥਾਣਾ ਸਦਰ ਨੂੰ ਪੂਰੀ ਤਰ੍ਹਾਂ ਘੇਰ ਲਿਆ। ਥਾਣਾ ਸਦਰ ਦੀ ਪੁਲਸ ਵੱਲੋਂ ਸਹਾਰਾ ਸਮਾਜ ਸੇਵਾ ਦੀ ਮਦਦ ਨਾਲ ਲਾਸ਼ ਨੂੰ ਨਹਿਰ ਵਿੱਚੋਂ ਕੱਢ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ

ਧਰਨਾਕਾਰੀਆਂ ਦੀ ਅਗਵਾਈ ਕਰ ਰਹੇ ਵਕੀਲ ਜਸਵਿੰਦਰ ਸਿੰਘ ਤੁੰਗਵਾਲੀ ਨੇ ਦੱਸਿਆ ਕਿ ਉਨ੍ਹਾਂ ਨਾਲ ਬਠਿੰਡਾ ਅਦਾਲਤ ਵਿਚ ਪ੍ਰੈਕਟਿਸ ਕਰ ਰਹੇ ਪਿੰਡ ਜੇਠੂਕੇ ਦੇ ਵਾਸੀ ਐਡਵੋਕੇਟ ਜਸਪਾਲ ਸਿੰਘ (32) ਪੁੱਤਰ ਮਹਿੰਦਰ ਸਿੰਘ ਨੂੰ ਕੱਲ ਸਵੇਰੇ ਉਸ ਦੇ ਕੁਝ ਦੋਸਤ ਜਨਮ ਦਿਨ ਦੀ ਪਾਰਟੀ ਕਰਨ ਦੇ ਲਈ ਘਰ ਤੋਂ ਬੁਲਾ ਕੇ ਲੈ ਗਏ।

ਕੱਲ ਸ਼ਾਮ ਚਾਰ ਵਜੇ ਦੇ ਕਰੀਬ ਉਕਤ ਦੋਸਤਾਂ ਨੇ ਜਸਪਾਲ ਸਿੰਘ ਦੇ ਪਰਿਵਾਰ ਨੂੰ ਫੋਨ ਕਰਕੇ ਦੱਸਿਆ ਕਿ ਜਸਪਾਲ ਸਿੰਘ ਨਹਾਉਣ ਦੇ ਲਈ ਨਹਿਰ ਵਿੱਚ ਉਤਰਿਆ ਸੀ ਪਰ ਪਾਣੀ ਦੇ ਤੇਜ਼ ਵਹਾਅ ਕਾਰਨ ਉਹ ਰੁੜ ਗਿਆ ਹੈ ਇਸ ਦਾ ਪਤਾ ਲੱਗਦੇ ਹੀ ਪਰਿਵਾਰ ਦੇ ਲੋਕ ਪਿੰਡ ਵਾਸੀ ਪੁਲਸ ਨੂੰ ਲੈ ਕੇ ਘਟਨਾ ਸਥਾਨ ਤੇ ਪਹੁੰਚੇ। ਇਸ ਦੌਰਾਨ  ਰਜਬਾਹੇ ਵਿੱਚੋਂ ਜਸਪਾਲ ਸਿੰਘ ਦੀ ਭਾਲ ਸ਼ੁਰੂ ਕਰ ਦਿੱਤੀ। ਰਾਤ 11 ਵਜੇ ਦੇ ਕਰੀਬ ਰਾਮਪੁਰਾ ਫੂਲ ਦੇ ਕੁਟੀਆ ਪੁਲ ਦੇ ਥੱਲੇ ਰਜਬਾਹੇ ਵਿੱਚੋਂ ਉਸ ਦੀ ਲਾਸ਼ ਮਿਲ ਗਈ।

ਮ੍ਰਿਤਕ ਦੇ ਮੱਥੇ ਤੇ ਕੱਟ ਦੇ ਦੋ ਵੱਡੇ ਨਿਸ਼ਾਨ ਸਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੁਲਸ ਵੱਲੋਂ ਅੱਜ ਦੁਪਹਿਰ ਦੋ ਵਜੇ ਤੱਕ ਦੋਸ਼ੀਆਂ ਦਾ ਪਤਾ ਲਗਾਉਣ ਦੀ ਗੱਲ ਕਹੀ ਗਈ ਸੀ ਪਰ ਚਾਰ ਵਜੇ ਤੱਕ ਪੁਲੀਸ ਨੇ ਕੋਈ ਮਾਮਲਾ ਦਰਜ ਨਹੀਂ ਕੀਤਾ।

ਧਰਨਾਕਾਰੀਆ ਨੇ ਕਿਹਾ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਧਰਨਾ ਜਾਰੀ ਰਹੇਗਾ। ਇਸ ਸਬੰਧੀ ਤਫਤੀਸ਼ੀ ਅਧਿਕਾਰੀ ਬਲਜੀਤ ਸਿੰਘ ਨਾਲ ਗੱਲਬਾਤ  ਕੀਤੀ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਬਰਨਾਲਾ ਵਿਚ ਵਪਾਰੀਆਂ ਵਲੋਂ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਲਾਇਆ ਧਰਨਾ

Read Next

ਮੈਕਸੀਕੋ ‘ਚ ਟਰੇਨ ਹਾਦਸੇ ਵਿਚ 15 ਲੋਕਾਂ ਦੀ ਮੌਤ, 70 ਜ਼ਖਮੀ