Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 14, 2026

ਮਿੰਨੀ ਲਾਕਡਾਊਨ ਦਾ ਵਿਰੋਧ, ਬਠਿੰਡਾ ਪ੍ਰਦਰਸ਼ਨ ਕਰ ਰਹੇ ਕਈ ਦੁਕਾਨਦਾਰ ਲਏ ਹਿਰਾਸਤ ‘ਚ

ਬਠਿੰਡਾ -: ਲਾਕਡਾਊਨ ਦਾ ਵਿਰੋਧ ਕਰਦਿਆਂ ਦੁਕਾਨਦਾਰਾਂ ਵਲੋਂ ਫੌਜੀ ਚੌਕ ਵਿਖੇ ਚੱਕਾ ਜਾਮ ਕਰਕੇ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਦੁਕਾਨਦਾਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਸਖ਼ਤੀ ਦੇ ਵਿਰੋਧ ਵਿਚ ਨਾਅਰੇਬਾਜ਼ੀ ਕਰਕੇ ਗੁੱਸਾ ਕੱਢਿਆ। ਇਸ ਪ੍ਰਦਰਸ਼ਨ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਕੁਝ ਲੋਕ ਮੌਕੇ ‘ਤੇ ਪਹੁੰਚੇ ਕੋਤਵਾਲੀ ਪੁਲਸ ਨਾਲ ਉਲਝ ਗਏ। ਪੁਲਸ ਨੇ ਮੌਕੇ ‘ਤੇ ਹੀ 2-3 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ।  ਦੁਕਾਨਦਾਰਾਂ ਦਾ ਧਰਨਾ ਇਸ ਤੋਂ ਬਾਅਦ ਵੀ ਜਾਰੀ ਰਿਹਾ।

ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਲੋਕਾਂ ’ਚੋਂ 2 ਲੋਕ ਦੁਕਾਨਦਾਰ ਨਹੀਂ ਸਗੋਂ ਰਾਹਗੀਰ ਸਨ ਅਤੇ ਪੁਲਸ ਦੇ ਨਾਲ ਉਲਝਣ ਤੋਂ ਬਾਅਦ ਉਨ੍ਹਾਂ ਨੂੰ  ਗ੍ਰਿਫ਼ਤਾਰ ਕਰ ਲਿਆ ਗਿਆ। ਧਰਨੇ ਦੌਰਾਨ ਦੁਕਾਨਦਾਰਾਂ ਨੇ ਦੱਸਿਆ ਕਿ ਪਿਛਲੇ ਸਾਲ ਲਗਾਏ ਗਏ ਲਾਕਡਾਊਨ ਦੇ ਨੁਕਸਾਨ ਦੀ ਪੂਰਤੀ ਅਜੇ ਤੱਕ ਨਹੀ ਹੋਈ ਅਤੇ ਹੁਣ ਸਰਕਾਰ ਨੇ ਫ਼ਿਰ ਤੋਂ ਲਾਕਡਾਊਨ ਲਗਾ ਦਿੱਤਾ ਹੈ, ਜਿਸ ਨਾਲ ਹਰ ਰੋਜ਼ ਕਮਾ ਕੇ ਖਾਣ ਵਾਲੇ ਆਮ ਆਦਮੀ ਨੂੰ ਭਾਰੀ ਮੁਸ਼ਕਲਾਂ ਨਾਲ ਜੂਝਣਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਤਾਲਾਬੰਦੀ ਦੌਰਾਨ ਲੋਕਾਂ ਨੂੰ ਕੋਈ ਸੁਵਿਧਾ ਨਹੀਂ ਦਿੱਤੀ ਜਾਂਦੀ। ਹਰ ਪਰਿਵਾਰ ਨੂੰ ਬੈਂਕ ਦੀ ਕਿਸ਼ਤਾਂ, ਬੱਚਿਆਂ ਦੀ ਫੀਸ, ਵਾਹਨ ਦੀਆਂ ਕਿਸ਼ਤਾਂ, ਬਿਜਲੀ ਦੇ ਬਿੱਲ ਆਦਿ ਵੀ ਅਦਾ ਕਰਨੇ ਹੀ ਪੈਂਦੇ ਹਨ ਜਦਕਿ ਕਮਾਈਆਂ ਬੰਦ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲਾਕਡਾਊਨ ਲਗਾਉਣ ਦੀ ਬਜਾਏ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾਵੇ ਤਾਂ ਜੋ ਇਸ ਮਹਾਮਾਰੀ ਦਾ ਤੋਂ ਬਚਿਆ ਜਾ ਸਕੇ।

Vinkmag ad
Share Our Daily Posts

News Desk

Read Previous

ਮਿੰਨੀ ਲਾਕਡਾਊਨ ਦੌਰਾਨ ਪੰਜਾਬ ’ਚ ਠੇਕੇ ਖੋਲ੍ਹਣ ਨੂੰ ਮਨਜ਼ੂਰੀ, ਇਨ੍ਹਾਂ ਦੁਕਾਨਾਂ ਨੂੰ ਵੀ ਦਿੱਤੀ ਛੋਟ

Read Next

ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਤਨਖਾਹਾਂ ਵਿਚ ਹੋਵੇਗਾ ਵਾਧਾ…