Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਪੁਲਿਸ ਨੇ ਨਸ਼ਾ ਸਮੱਗਲਰ ਫੜ ਕੇ ਛੱਡੇ, ਭੜਕੇ ਪਿੰਡ ਵਾਸੀਆਂ ਨੇ ਪੁਲਿਸ ਮੁਲਾਜ਼ਮਾਂ ਦਾ ਕੀਤਾ ਘਿਰਾਓ

ਨਸ਼ਾ ਸਮੱਗਲਰਾਂ ਨੂੰ ਫੜਨ ਤੋਂ ਬਾਅਦ ਛੱਡਣ ਤੋਂ ਨਰਾਜ਼ ਹੋਏ ਪਿੰਡ ਭੂੰਦੜ ਵਾਸੀਆਂ ਨੇ ਪੁਲਿਸ ਦੀ ਗੱਡੀ ਨੂੰ ਰੋਕ ਕੇ ਪੁਲਿਸ ਮੁਲਾਜ਼ਮਾਂ ਨੂੰ ਪਿੰਡ ਵਿੱਚ ਹੀ ਕਈ ਘੰਟੇ ਰੋਕੀ ਰੱਖਿਆ।

ਰਾਮਪੁਰਾ ਫੂਲ :  ਪੁਲਿਸ ਨੇ ਨਸ਼ਾ ਸਮੱਗਲਰ ਫੜ ਕੇ ਛੱਡੇ, ਭੜਕੇ ਪਿੰਡ ਵਾਸੀਆਂ ਨੇ ਪੁਲਿਸ ਮੁਲਾਜ਼ਮਾਂ ਦਾ ਕੀਤਾ ਘਿਰਾਓ ਅਤੇ ਕਈ ਘੰਟੇ ਪਰਦਰਸ਼ਨ ਕੀਤਾ। ਪਿੰਡ ਵਾਸੀਆਂ ਨੇ ਪੁਲਿਸ ਤੇ ਆਰੋਪ ਲਗਾਏ ਕਿ  ਪੁਲਿਸ ਨੇ ਮੌਕੇ ਤੋਂ ਦੋ ਵਿਅਕਤੀਆਂ ਨੂੰ ਵੀ ਫੜ ਲਿਆ ਪਰ ਬਾਅਦ ਵਿਚ ਉਨ੍ਹਾਂ ਨੂੰ ਭਜਾ ਦਿੱਤਾ। ਇਸ ਨੂੰ ਲੈ ਕੇ ਪਿੰਡ ਵਾਸੀਆਂ ਨੇ ਪੁੁਲਿਸ ਟੀਮ ਦਾ ਘਿਰਾਓ ਕਰ ਲਿਆ ਤੇ ਕਈ ਘੰਟੇ ਪੁਲਿਸ ਟੀਮ ਨੂੰ ਪਿੰਡ ਦੀ ਸੱਥ ਵਿਚ ਰੋਕੀ ਰੱਖਿਆ।

ਨਸ਼ਾ ਸਮੱਗਲਰਾਂ ਨੂੰ ਫੜਨ ਤੋਂ ਬਾਅਦ ਛੱਡਣ ਤੋਂ ਨਰਾਜ਼ ਹੋਏ ਪਿੰਡ ਭੂੰਦੜ ਵਾਸੀਆਂ ਨੇ ਪੁਲਿਸ ਦੀ ਗੱਡੀ ਨੂੰ ਰੋਕ ਕੇ ਪੁਲਿਸ ਮੁਲਾਜ਼ਮਾਂ ਨੂੰ ਪਿੰਡ ਵਿੱਚ ਹੀ ਕਈ ਘੰਟੇ ਰੋਕੀ ਰੱਖਿਆ। ਪਿੰਡ ਵਾਸੀਆਂ ਦਾ ਦੋਸ਼ ਹੈ ਥਾਣਾ ਬਾਲਿਆਂਵਾਲੀ ਪਿੰਡ ਤੋਂ ਤਿੰਨ ਕੁ ਕਿਲੋਮੀਟਰ ਦੂਰ ਹੈ ਤੇ 5-10 ਮਿੰਟ ਦਾ ਰਾਹ ਹੈ ਪਰ ਸੂਚਨਾ ਦੇਣ ਦੇ ਬਾਅਦ ਵੀ ਪੁਲਿਸ ਤਕਰੀਬਨ ਇਕ ਘੰਟੇ ਬਾਅਦ ਪੁੱਜੀ।

ਮੌਕੇ ‘ਤੇ ਇਕੱਠੇ ਹੋਏ ਪਿੰਡ ਵਾਸੀਆਂ ਨੇ ਪੁਲੀਸ ਦੇ ਮੁਲਾਜ਼ਮਾਂ ਨੂੰ ਨਸ਼ਾ ਸਮੱਗਲਰ ਦਾ ਘਰ ਦਿਖਾਇਆ। ਪੁਲਿਸ ਨੇ ਅੰਦਰ ਕਿਸੇ ਨੂੰ ਨਹੀਂ ਆਉਣ ਦਿੱਤਾ। ਜਦੋਂ ਪੁਲਸ ਅਫਸਰ ਬਾਹਰ  ਆਇਆ ਤਾਂ ਉਸ ਨੇ ਦੋ ਖਾਲੀ ਟੀਕੇ ਹੱਥ ਵਿਚ ਫੜ੍ਹੇ ਹੋਏ ਸਨ ਅਤੇ ਇਕ ਕੂੜੇਦਾਨ ਜਿਸ ਵਿਚ ਕੂੜਾ ਸੀ। ਪੁਲਿਸ ਨੇ ਮੌਕੇ ਤੋਂ ਦੋ ਆਦਮੀਆ ਨੂੰ ਵੀ ਫੜ ਲਿਆ  ਪਰ ਬਾਅਦ ਵਿਚ ਉਨ੍ਹਾਂ ਨੂੰ ਭਜਾ ਦਿੱਤਾ। ਇਸ ਨੂੰ ਲੈ ਕੇ ਪਿੰਡ ਵਾਸੀਆਂ ਨੇ ਪੁੁਲਿਸ ਟੀਮ ਦਾ ਘਿਰਾਓ ਕਰ ਲਿਆ ਤੇ ਕਈ ਘੰਟੇ ਪੁਲਿਸ ਟੀਮ ਨੂੰ ਪਿੰਡ ਵਿੱਚ ਹੀ ਰੋਕੀ  ਰੱਖਿਆ।

ਪੁਲਿਸ ਜਦੋਂ ਜਾਣ ਲੱਗੀ ਤਾਂ ਉਨ੍ਹਾਂ ਨੇ ਫੜੇ ਹੋਏ ਆਦਮੀਆ  ਨੂੰ ਭਜਾ ਦਿੱਤਾ ਤਾਂ ਪਿੰਡ ਵਾਸੀਆਂ ਨੇ ਪੁਲਿਸ ਦੀ ਗੱਡੀ ਦਾ ਘਿਰਾਓ ਕਰ ਲਿਆ। ਬਾਲਿਆਂਵਾਲੀ ਦੇ ਥਾਣਾ ਇੰਚਾਰਜ ਜਸਵੀਰ ਸਿੰਘ ਜੋ ਕਿਸੇ ਕੰਮ ਤੋਂ ਬਾਹਰ ਗਏ ਹੋਏ ਸਨ, ਨੇ ਮੌਕੇ ‘ਤੇ ਪੁੱਜ ਕੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਇਨਸਾਫ਼ ਮਿਲੇਗਾ। ਥਾਣਾ ਮੁਖੀ ਨੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਹ ਪਿੰਡ ਵਾਸੀਆਂ ਨਾਲ ਗੱਲਬਾਤ ਕਰ ਰਹੇ ਹਨ। ਪਿੰਡ ਦੇ ਸਰਪੰਚ ਨਾਲ ਬੈਠ ਕੇ ਪੁਲਿਸ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਕਥਿਤ ਦੋਸ਼ੀਆਂ ਨੂੰ ਜਲਦ ਹੀ ਫੜ ਲਿਆ ਜਾਵੇਗਾ  ਜਿਸ ਤੋਂ ਬਾਅਦ ਪਿੰਡ ਵਾਸੀ ਪੁਲਸ ਨਾਲ ਸਮਝੌਤੇ ਨੂੰ ਮਨ ਗਏ ਅਤੇ ਪੁਲਸ ਵਾਲਿਆ ਨੂੰ ਜਾਣ ਦਿੱਤਾ ਗਿਆ।

Vinkmag ad
Share Our Daily Posts

News Desk

Read Previous

ਜੇ.ਈ.ਈ. ਦੇ ਪੇਪਰਾਂ ‘ਤੇ ਡਿੱਗੀ ਕੋਰੋਨਾ ਗਾਜ, ਮਈ ਸੈਸ਼ਨ ਦੇ ਪੇਪਰ ਹੋਏ ਮੁਲਤਵੀ

Read Next

ਗੁਰਦਾਸਪੁਰ ‘ਚ ਸ਼ਰੇਆਮ ਅਗਵਾ ਕੀਤੇ 2 ਬੱਚੇ, ਪੁਲਸ ਦੀ ਘੇਰਾਬੰਦੀ ਨਾਲ ਅਗਵਾਕਾਰਾਂ ਨੂੰ ਪਈਆਂ ਭਾਜੜਾਂ