Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਮੰਡੀ ਖਾਲੀ ਬਾਰਦਾਨੇ ਦੀ ਘਾਟ ਕਾਰਨ ਕਣਕ ਦੀ ਭਰਾਈ ਅਤੇ ਲਿਫਟਿੰਗ ਦੇ ਕੰਮ ‘ਚ ਆਈ ਖੜ੍ਹੋਤ

ਬਾਬਾ ਬਕਾਲਾ ਸਾਹਿਬ – ਦੁਨੀਆ ਦੀ ਦੂਸਰੀ ਵਿਸ਼ਵ ਅਨਾਜ਼ ਮੰਡੀ ਰਈਆ ਵਿਖੇ ਖਾਲੀ ਬਾਰਦਾਨੇ ਦੀ ਚੱਲ ਰਹੀ ਵੱਡੀ ਘਾਟ ਕਾਰਨ ਕਣਕ ਦੀ ਭਰਾਈ ਅਤੇ ਲਿਫਟਿੰਗ ਦੇ ਕੰਮ ਵਿੱਚ ਭਾਰੀ ਖੜ੍ਹੋਤ ਆਈ ਹੈ ਭਾਵੇਂ ਸਰਕਾਰ ਵੱਲੋਂ ਆੜ੍ਹਤੀਆਂ ਨੂੰ ਪੁਰਾਣੇ ਬਾਰਦਾਨੇ ਦੀ ਵਰਤੋਂ ਕਰਨ ਲਈ ਕਿਹਾ ਜਾ ਚੁੱਕਾ ਹੈ ਪਰ ਫਿਰ ਵੀ ਪੂਰਤੀ ਨਹੀ ਹੋ ਰਹੀ

ਇਸ ਸਬੰਧੀ ਮਾਰਕੀਟ ਕਮੇਟੀ ਰਈਆ ਦੇ ਸੈਕਟਰੀ ਬਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਵਾਰ ਕਣਕ ਦੀ ਆਮਦ ਪਿਛਲੇ ਸਾਲ ਨਾਲੋਂ 20 ਪ੍ਰਤੀਸ਼ਤ ਵਧੇਰੇ ਪੁੱਜੀ ਹੈ ਪਰ ਇਸ ਜਿਨਸ ਨੂੰ ਸਾਂਭਣ ਲਈ ਬਾਰਦਾਨੇ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਹੈ

ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦੀ ਜਾ ਚੁੱਕੀ ਕਣਕ ‘ਚੋਂ ਕੇਵਲ 25 ਫੀਸਦੀ ਲਿਫਟਿੰਗ ਦਾ ਕੰਮ ਹੋ ਸਕਿਆ ਹੈ, ਜਦਕਿ 75 ਫੀਸਦੀ ਕਣਕ ਦੀ ਚੁਕਾਈ ਦਾ ਕੰਮ ਬਕਾਇਆ ਪਿਆ ਹੋਇਆ ਹੈ। ਇਸ ਬਾਰੇ ਸਮਝਿਆ ਜਾਂਦਾ ਹੈ ਕਿ ਮਾਲ ਢੁਆਈ ਲਈ ਟਰੱਕਾਂ ਦੀ ਸਮੇਂ ਸਿਰ ਉਪਲੱਬਧੀ ਨਾ ਹੋਣਾ ਸਮਝਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੰਡੀਆਂ ਵਿਚ ਕਣਕ ਦੀ ਆਮਦ ਵੀ ਘੱਟ ਗਈ ਹੈ। ਬਹੁਤ ਸਾਰੇ ਜ਼ਿੰਮੀਦਾਰਾਂ ਨੇ ਆਪਣੀ ਫ਼ਸਲ ਦੀ ਵੇਲੇ ਸਿਰ ਕਟਾਈ ਕਰਕੇ ਮੰਡੀਆਂ ‘ਚ ਪੁੱਜਦਾ ਕਰ ਦਿੱਤੀ ।

ਭਾਵੇਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਸਰਕਾਰੀ ਰੇਟ 1975 ਰੁਪਏ ਫੀ ਕੁਇੰਟਲ ਦੇ ਹਿਸਾਬ ਨਾਲ ਕਣਕ ਦੀ ਖਰੀਦ ਪੂਰੇ ਜ਼ੋਰਾਂ ਸ਼ੋਰਾਂ ਨਾਲ ਕੀਤੀ ਜਾ ਚੁੱਕੀ ਹੈ ਪਰ ਲਿਫਟਿੰਗ ਨਾ ਹੋਣ ਕਾਰਨ ਇਹ ਕਣਕ ਬਿਨਾ ਭਰਾਈ ਤੋਂ ਮੰਡੀਆਂ ‘ਚ ਪਈ ਹੋਈ ਹੈ, ਜੋ ਠੁੱਪ ਅਤੇ ਮੀਹ ਦੀ ਮਾਰ ਝੱਲ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਪਾਸੋਂ ਖਰੀਦੀ ਹੋਈ ਕਣਕ ਦੀ ਬਣਦੀ ਕੀਮਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਦੇ ਖਾਤਿਆਂ ਵਿੱਚ ਲਗਾਤਾਰ ਪਾਈ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਗੁਰਦਾਸਪੁਰ ‘ਚ ਸ਼ਰੇਆਮ ਅਗਵਾ ਕੀਤੇ 2 ਬੱਚੇ, ਪੁਲਸ ਦੀ ਘੇਰਾਬੰਦੀ ਨਾਲ ਅਗਵਾਕਾਰਾਂ ਨੂੰ ਪਈਆਂ ਭਾਜੜਾਂ

Read Next

ਮਮਤਾ ਬੈਨਰਜੀ ਨੇ ਤੀਸਰੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ