Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਜਲੰਧਰ ਦੇ ਬਸਤੀ ਸ਼ੇਖ ‘ਚ ਹੰਗਾਮਾ ਸਹੁਰਾ ਕਰਦਾ ਸੀ ਗਲ਼ਤ ਹਰਕਤਾਂ, ਨੂੰਹ ਨੇ ਵੀਡੀਓ ਬਣਾ ਕੇ ਭਰਾਵਾਂ ਨੂੰ ਭੇਜੀ

ਨੂੰਹ ਨੇ ਪੁਲਿਸ ਨੂੰ ਦੱਸਿਆ ਕਿ ਉਸਦਾ ਵਿਆਹ ਕਰੀਬ ਦੋ ਸਾਲ ਪਹਿਲਾਂ ਹੋਇਆ ਸੀ। ਵਿਆਹ ਤੋਂ ਬਾਅਦ ਤੋਂ ਹੀ ਉਸਦੇ ਸਹੁਰਾ ਪਰਿਵਾਰ ’ਚ ਉਸਦੀ ਸੱਸ, ਸਹੁਰਾ, ਜੇਠਾਨੀ ਤੇ ਨਣਾਨਾਂ ਉਸ ਨੂੰ ਤੰਗ ਕਰਦੀਆਂ ਸਨ। ਹੱਦ ਉਦੋਂ ਹੋ ਗਈ 
ਜਲੰਧਰ : ਬਸਤੀ ਸ਼ੇਖ ਦੇ ਤੇਜਮੋਹਨ ਨਗਰ ’ਚ ਮੰਗਲਵਾਰ ਦੇਰ ਰਾਤ ਜ਼ਬਰਦਸਤ ਹੰਗਾਮਾ ਹੋ ਗਿਆ। ਇਲਾਕੇ ’ਚ ਰਹਿਣ ਵਾਲੇ ਇਕ ਵਿਅਕਤੀ ਦੀ ਨੂੰਹ ਨੇ ਚੋਰੀ ਵੀਡੀਓ ਬਣਾ ਲਈ ਜਿਸ ’ਚ ਉਸ ਦਾ ਸਹੁਰਾ ਉਸ ਨਾਲ ਅਸ਼ਲੀਲ ਹਰਕਤ ਕਰ ਰਿਹਾ ਸੀ। ਨੂੰਹ ਨੇ ਇਹ ਵੀਡੀਓ ਆਪਣੇ ਭਰਾਵਾਂ ਨੂੰ ਭੇਜ ਦਿੱਤੀ, ਜਿਸ ਤੋਂ ਬਾਅਦ ਰਾਤ ਨੂੰ ਘਰ ਆਏ ਉਸਦੇ ਭਰਾਵਾਂ ਨੇ ਸਹੁਰੇ ਤੇ ਬਾਕੀ ਪਰਿਵਾਰ ਵਾਲਿਆਂ ਦੀ ਕੁੱਟਮਾਰ ਕੀਤੀ। ਸੂਚਨਾ ਮਿਲਦੇ ਹੀ ਥਾਣਾ ਪੰਜ ਦੀ ਪੁਲਿਸ ਮੌਕੇ ’ਤੇ ਪਹੁੰਚੀ ਪਰ ਦੇਰ ਰਾਤ ਪੁਲਿਸ ਨੂੰ ਲਿਖਤੀ ਸ਼ਿਕਾਇਤ ਨਹੀਂ ਦਿੱਤੀ ਗਈ ਸੀ।
ਨੂੰਹ ਨੇ ਪੁਲਿਸ ਨੂੰ ਦੱਸਿਆ ਕਿ ਉਸਦਾ ਵਿਆਹ ਕਰੀਬ ਦੋ ਸਾਲ ਪਹਿਲਾਂ ਹੋਇਆ ਸੀ। ਵਿਆਹ ਤੋਂ ਬਾਅਦ ਤੋਂ ਹੀ ਉਸਦੇ ਸਹੁਰਾ ਪਰਿਵਾਰ ’ਚ ਉਸਦੀ ਸੱਸ, ਸਹੁਰਾ, ਜੇਠਾਨੀ ਤੇ ਨਣਾਨਾਂ ਉਸ ਨੂੰ ਤੰਗ ਕਰਦੀਆਂ ਸਨ। ਗੱਲ-ਗੱਲ ’ਤੇ ਉਸ ਨਾਲ ਕੁੱਟਮਾਰ ਕਰਦੇ ਤੇ ਸਰੀਰਕ ਤਸੀਹੇ ਦਿੱਤੇ ਜਾਂਦੇ ਸਨ। ਉਸ ਤੋਂ ਦਾਜ ਮੰਗਿਆ ਜਾਂਦਾ ਸੀ। ਦਾਜ ਦੀ ਮੰਗ ਪੂਰੀ ਨਾ ਹੋਣ ’ਤੇ ਉਸ ਨੂੰ ਤੰਗ ਕੀਤਾ ਜਾਂਦਾ ਸੀ। ਇਸ ਤੋਂ ਬਾਅਦ ਉਸਦੇ ਘਰ ਧੀ ਪੈਦਾ ਹੋਈ ਪਰ ਉਸਦੇ ਸਹੁਰਾ ਪਰਿਵਾਰ ਨੇ ਬੇਟੀ ਪੈਦਾ ਹੋਣ ’ਤੇ ਉਸ ਨੂੰ ਤੰਗ ਕਰਨਾ ਤੇ ਤਾਅਨੇ ਦੇਣੇ ਸ਼ੁਰੂ ਕਰ ਦਿੱਤੇ। ਹੱਦ ਉਦੋਂ ਹੋ ਗਈ ਜਦੋਂ ਉਸ ਦਾ ਸਹੁਰਾ ਉਸ ’ਤੇ ਬੁਰੀ ਨਜ਼ਰ ਰੱਖਣ ਲੱਗ ਪਿਆ ਤੇ ਗ਼ਲਤ ਹਰਕਤਾਂ ਕਰਨ ਲੱਗਾ। ਇਸੇ ਤੋਂ ਤੰਗ ਆ ਕੇ ਉਸ ਨੇ ਵੀਡੀਓ ਬਣਾਈ ਤੇ ਆਪਣੇ ਭਰਾਵਾਂ ਨੂੰ ਭੇਜ ਦਿੱਤੀ। ਦੇਰ ਰਾਤ ਤਕ ਹੰਗਾਮਾ ਜਾਰੀ ਸੀ ਤੇ ਦੋਵਾਂ ਧਿਰਾਂ ’ਚ ਰਾਜੀਨਾਮਾ ਕਰਵਾਉਣ ਦਾ ਵੀ ਯਤਨ ਕੀਤਾ ਜਾ ਰਿਹਾ ਸੀ।
Vinkmag ad
Share Our Daily Posts

News Desk

Read Previous

COVID ਨਾਲ ਲੜਾਈ ‘ਚ ਆਰਬੀਆਈ ਦਾ ਮਿਲਿਆ ਸਾਥ,ਐਮਰਜੈਂਸੀ ਹੈਲਥ ਸੇਵਾ ਲਈ 50000 ਕਰੋੜ ਰੁਪਏ ਦੀ ਮਦਦ ਦਾ ਐਲਾਨ

Read Next

ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਦੀ ਹੋਈ ਵਰਚੁਅਲ ਬੈਠਕ ਵਿਚ ਦਿੱਤੇ ਵੱਡੇ ਨਿਰਦੇਸ਼