ਫਗਵਾੜਾ, 6 ਮਈ (ਹਰੀਪਾਲ ਸਿੰਘ) – ਫਗਵਾੜਾ ਵਿਖੇ ਕਾਮੇਡੀਅਨ ਸੁਗੰਧਾ ਮਿਸ਼ਰਾ ਅਤੇ ਹੋਟਲ ਪ੍ਰਬੰਧਕਾਂ ਦੇ ਖ਼ਿਲਾਫ਼ ਪੁਲਿਸ ਨੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਦਾ ਕੇਸ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਕਾਮੇਡੀਅਨ ਸੁਗੰਧਾ ਮਿਸ਼ਰਾ ਦਾ ਕੁਝ ਦਿਨ ਪਹਿਲਾਂ ਵਿਆਹ ਦਾ ਸਮਾਗਮ ਜਿੱਥੇ ਕੀਤਾ ਗਿਆ ਸੀ , ਉਸ ਹੋਟਲ ਦੇ ਪ੍ਰਬੰਧਕਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ । ਲੋੜ ਤੋਂ ਵੱਧ ਇਕੱਠ ਕੀਤਾ ਗਿਆ ਸੀ । ਪੁਲਿਸ ਨੇ ਸੁਗੰਧਾ ਮਿਸ਼ਰਾ ਅਤੇ ਲੜਕੇ ਪਰਿਵਾਰ ਸਮੇਤ ਹੋਟਲ ਪ੍ਰਬੰਧਕਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ।
