Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 20, 2026

ਕਾਰ- ਮੋਟਰਸਾਈਕਲ ਦੀ ਜ਼ਬਰਦਸਤ ਟੱਕਰ,ਪਤੀ-ਪਤਨੀ ਤੇ ਤਿੰਨ ਬੱਚਿਆਂ ਦੀ ਮੌਤ, ਤਿੰਨ ਜ਼ਖ਼ਮੀ

 ਹੁਸ਼ਿਆਰਪੁਰ/ਮਾਹਿਲਪੁਰ – ਹੁਸ਼ਿਆਰਪੁਰ-ਚੰਡੀਗੜ੍ਹ ਰੋਡ ’ਤੇ ਪੈਂਦੇ ਜੈਤਪੁਰ ਅੱਡੇ ’ਚ ਕਾਰ ਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ’ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਤੇ ਤਿੰਨ ਬੱਚੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਕਾਰ ਸਵਾਰ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਲਾਸ਼ਾਂ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਮਾਹਿਲਪੁਰ ਵਿਖੇ ਰਖਵਾ ਦਿੱਤੀਆਂ ਹਨ
ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਪਤੀ-ਪਤਨੀ ਤੇ ਉਨ੍ਹਾਂ ਦੀਆਂ ਤਿੰਨ ਲੜਕੀਆਂ ਪਿੰਡ ਬਾੜੀਆਂ ਕਲਾਂ ਤੋਂ ਕਿਸੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਆਪਣੇ ਮੋਟਰਸਾਈਕਲ ’ਤੇ ਪਿੰਡ ਨੰਗਲ ਖਿਡਾਰੀਆਂ ਜਾ ਰਹੇ ਸਨ। ਜਦੋਂ ਉਹ ਜੈਤਪੁਰ ਅੱਡੇ ’ਚ ਪਹੁੰਚੇ ਤਾਂ ਹੁਸ਼ਿਆਰਪੁਰ ਤੋਂ ਮਾਹਿਲਪੁਰ ਵੱਲ ਜਾ ਰਹੀ ਤੇਜ਼ ਰਫ਼ਤਾਰ ਕਾਰ ਪੀਬੀ 07 ਏਡਬਲਯੂ 1818 ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਏਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਤਿੰਨ ਬੱਚੀਆਂ ਸਮੇਤ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਕਾਰ ਸਵਾਰ ਤਿੰਨ ਵਿਅਕਤੀ ਵੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਤੇ ਹਾਦਸਾਗ੍ਰਸਤ ਵਾਹਨ ਆਪਣੇ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੋਟਰਸਾਈਕਲ ਸਵਾਰ ਪਿੱਛੋਂ ਰਾਜਸਥਾਨ ਦੇ ਦੱਸੇ ਜਾ ਰਹੇ ਹਨ।
Vinkmag ad
Share Our Daily Posts

News Desk

Read Previous

ਬੈਂਕ ‘ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਦੀ ਜੇਬ ਵਿਚੋਂ 50000 ਰੁਪਏ ਲੈ ਕੇ ਲੁਟੇਰਾ ਹੋਇਆ ਰਫੂ ਚੱਕਰ

Read Next

ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ