Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਪੰਜਾਬ ਸਰਕਾਰ ਵੱਲੋਂ ਕੋਟਕਪੂਰਾ ਗੋਲੀਬਾਰੀ ਕਾਂਡ ਦੀ ਜਾਂਚ ਲਈ ਬਣਾਈ ਨਵੀਂ SIT

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਅੱਜ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਜਿਸ ਵਿੱਚ ਸੀਨੀਅਰ ਆਈ.ਪੀ.ਐਸ. ਅਧਿਕਾਰੀ ਸ਼ਾਮਲ ਕੀਤੇ ਗਏ ਹਨ। ਅਦਾਲਤ ਦੇ ਆਦੇਸ਼ਾਂ ਅਨੁਸਾਰ ਟੀਮ ਨੂੰ ਕੋਟਕਪੂਰਾ ਗੋਲੀਬਾਰੀ ਕਾਂਡ ਦੀ ਜਾਂਚ ਨੂੰ ਤਰਜੀਹੀ ਆਧਾਰ ‘ਤੇ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨਵੀਂ ਗਠਿਤ ਐਸ.ਆਈ.ਟੀ. ਵਿੱਚ ਏਡੀਜੀਪੀ/ਵਿਜੀਲੈਂਸ ਬਿਊਰੋ ਸ੍ਰੀ ਐਲ.ਕੇ. ਯਾਦਵ, ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਅਤੇ ਡੀਆਈਜੀ ਫਰੀਦਕੋਟ ਰੇਂਜ ਸ੍ਰੀ ਸੁਰਜੀਤ ਸਿੰਘ ਸ਼ਾਮਲ ਹਨ ਜੋ ਕੋਟਕਪੂਰਾ ਗੋਲੀਬਾਰੀ ਦੀਆਂ ਘਟਨਾਵਾਂ ਦੇ ਸਬੰਧ ਵਿਚ ਦਰਜ ਦੋ ਐਫਆਈਆਰਜ਼ (ਮਿਤੀ 14 ਅਕਤੂਬਰ 2015 ਅਤੇ 7 ਅਗਸਤ, 2018) ਦੀ ਜਾਂਚ ਕਰਨਗੇ। ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਐਸ.ਆਈ.ਟੀ. ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਏਗੀ ਜਿਸ ਵਿੱਚ ਕਿਹਾ ਗਿਆ ਹੈ ਕਿ ਇਸ ਜਾਂਚ ਵਿੱਚ ਕੋਈ ਵੀ ਅੰਦਰੂਨੀ ਜਾਂ ਬਾਹਰੀ ਤੌਰ ‘ਤੇ ਦਖਲ ਨਹੀਂ ਦਿੱਤਾ ਜਾਣਾ ਚਾਹੀਦਾ।

ਇਸ ਆਦੇਸ਼ ਵਿਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਐਸ.ਆਈ.ਟੀ. ਸਾਂਝੇ ਤੌਰ ‘ਤੇ ਕੰਮ ਕਰੇਗੀ ਅਤੇ ਇਸਦੇ ਸਾਰੇ ਮੈਂਬਰ ਤਫ਼ਤੀਸ਼ ਦੀ ਸਾਰੀ ਕਾਰਵਾਈ ਅਤੇ ਅੰਤਮ ਰਿਪੋਰਟ ‘ਤੇ ਆਪਣੇ ਦਸਤਖਤ ਕਰਨਗੇ। ਇਸ ਦੇ ਨਾਲ ਹੀ ਆਦੇਸ਼ ਵਿਚ ਕਿਹਾ ਗਿਆ ਹੈ ਕਿ ਐਸ.ਆਈ.ਟੀ. ਦੇ ਮੈਂਬਰਾਂ ਨੂੰ ਵੀ ਗਵਾਹ ਜਾਂਚ ਅਧਿਕਾਰੀ ਵਜੋਂ ਸੂਚੀ ਵਿਚ ਸ਼ਾਮਲ ਕੀਤਾ ਜਾਵੇਗਾ।

ਆਦੇਸ਼ ਵਿੱਚ ਅੱਗੇ ਕਿਹਾ ਗਿਆ ਹੈ ਕਿ ਕਾਨੂੰਨ ਮੁਤਾਬਕ ਐਸ.ਆਈ.ਟੀ. ਜਾਂਚ ਸਬੰਧੀ ਸੂਬੇ ਦੀ ਕਿਸੇ ਵੀ ਕਾਰਜਕਾਰੀ ਜਾਂ ਪੁਲਿਸ ਅਥਾਰਟੀ ਨੂੰ ਰਿਪੋਰਟ ਨਹੀਂ ਕਰੇਗੀ ਅਤੇ ਸਿਰਫ਼ ਸਬੰਧਤ ਮੈਜਿਸਟਰੇਟ ਨੂੰ ਹੀ ਰਿਪੋਰਟ ਕਰੇਗੀ। ਐਸ.ਆਈ.ਟੀ. ਦੇ ਮੈਂਬਰਾਂ ਨੂੰ ਜਾਂਚ ਦਾ ਕੋਈ ਹਿੱਸਾ ਲੀਕ ਨਾ ਕਰਨ ਅਤੇ ਜਾਂਚ ਦੇ ਵੱਖ-ਵੱਖ ਪਹਿਲੂਆਂ ਬਾਰੇ ਮੀਡੀਆ ਨਾਲ ਗੱਲਬਾਤ ਨਾ ਕਰਨ ਸਬੰਧੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ, ਐਸ.ਆਈ.ਟੀ. ਦੇ ਮੈਂਬਰ ਚੱਲ ਰਹੀ ਜਾਂਚ ਬਾਰੇ ਕਿਸੇ ਵੱਲੋਂ ਪ੍ਰਗਟ ਕੀਤੇ ਕਿਸੇ ਸ਼ੱਕ ਜਾਂ ਰਾਏ ਦਾ ਸਿੱਧਾ ਜਾਂ ਅਸਿੱਧੇ ਤੌਰ ‘ਤੇ ਜਵਾਬ ਨਹੀਂ ਦੇਣਗੇ।

ਬੁਲਾਰੇ ਨੇ ਕਿਹਾ ਕਿ ਐਸ.ਆਈ.ਟੀ. ਨੂੰ ਜਾਂਚ ਦੇ ਉਦੇਸ਼ ਨਾਲ ਦੂਜੇ ਵਿਅਕਤੀਆਂ ਅਤੇ ਮਾਹਰਾਂ ਦੀ ਸਹਾਇਤਾ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼

Read Next

ਹਿਮਾਚਲ : ਧਰਮਸ਼ਾਲਾ ‘ਚ ਲੱਗੇ ਭੂਚਾਲ ਦੇ ਝਟਕੇ