Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਦੁਕਾਨਾਂ ਖੋਲ੍ਹਣ ਨੂੰ ਲੈ ਜਲੰਧਰ ਦੇ ਡੀ. ਸੀ. ਵੱਲੋਂ ਨਵੇਂ ਹੁਕਮ ਜਾਰੀ, ਜਾਣੋ ਕਿਹੜੀਆਂ ਦੁਕਾਨਾਂ ਕਦੋਂ-ਕਦੋਂ ਖੁੱਲ੍ਹਣਗੀਆਂ

ਜਲੰਧਰ – ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਲਾਏ ਗਏ ਲਾਕਡਾਊਨ ਵਿਚ ਗੈਰ-ਜ਼ਰੂਰੀ ਵਸਤੂਆਂ ਨਾਲ ਸੰਬੰਧਤ ਦੁਕਾਨਾਂ ਨੂੰ ਬੰਦ ਰੱਖਣ ’ਤੇ ਲਾਈ ਪਾਬੰਦੀ ਦਾ ਵਪਾਰੀਆਂ ਅਤੇ ਕਾਰੋਬਾਰੀਆਂ ਵੱਲੋਂ ਜ਼ੋਰਦਾਰ ਵਿਰੋਧ ਨੂੰ ਵੇਖਦੇ ਹੋਏ ਆਖਿਰਕਾਰ ਸਰਕਾਰ ਨੇ ਬੈਕਫੁੱਟ ’ਤੇ ਆਉਂਦੇ ਹੋਏ ਆਪਣੇ ਫ਼ੈਸਲੇ ਵਿਚ ਬਦਲਾਅ ਲਿਆਂਦਾ ਹੈ ਅਤੇ ਗੈਰ-ਜ਼ਰੂਰੀ ਦੁਕਾਨਾਂ ਨੂੰ ਰਾਹਤ ਦਿੱਤੀ ਹੈ। ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਦੇਰ ਸ਼ਾਮ ਜਾਰੀ ਹੁਕਮਾਂ ਨੂੰ ਜਾਰੀ ਕਰਦੇ ਹੋਏ ਦੱਸਿਆ ਕਿ ਮਿੰਨੀ ਲਾਕਡਾਊਨ ਦੌਰਾਨ ਸਾਰੀਆਂ ਗੈਰ-ਜ਼ਰੂਰੀ ਦੁਕਾਨਾਂ ਹੁਣ ਸੋਮਵਾਰ ਤੋਂ ਲੈ ਕੇ ਸ਼ੁੱਕਰਵਾਰ ਤੱਕ 9 ਵਜੇ ਤੋਂ 3 ਵਜੇ ਖੁੱਲ੍ਹ ਸਕਣਗੀਆਂ। ਉਨ੍ਹਾਂ ਦੱਸਿਆ ਕਿ ਜ਼ਰੂਰੀ ਸਾਮਾਨ ਲਈ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ, ਅਜਿਹੀਆਂ ਦੁਕਾਨਾਂ ਸ਼ਾਮ 5 ਵਜੇ ਤੱਕ ਸਿਰਫ਼ ਹੋਮ ਡਿਲਿਵਰੀ ਕਰ ਸਕਣਗੀਆਂ। ਉਨ੍ਹਾਂ ਦੱਸਿਆ ਕਿ ਈ-ਕਾਮਰਸ ਨਾਲ ਜੁੜੀਆਂ ਸੇਵਾਵਾਂ ਹੁਣ ਸਵੇਰੇ 9 ਤੋਂ ਸ਼ਾਮ 9 ਵਜੇ ਤਕ ਕੰਮ ਕਰ ਸਕਣਗੀਆਂ। ਹਾਲਾਂਕਿ ਮੈਡੀਕਲ ਜਾਂ ਹੋਲਸੇਲ ਨਾਲ ਸੰਬੰਧਤ ਡਿਲਿਵਰੀ ’ਤੇ ਕੋਈ ਪਾਬੰਦੀ ਨਹੀਂ ਲੱਗੇਗੀ।

 

ਉਨ੍ਹਾਂ ਕਿਹਾ ਕਿ ਹੋਟਲ, ਰੈਸਟੋਰੈਂਟ, ਢਾਬੇ ਅਤੇ ਕੈਫੇ ਤੋਂ ਇਲਾਵਾ ਫਾਸਟ ਫੂਡ ਸਬੰਧੀ ਦੁਕਾਨਾਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦੀ ਛੂਟ ਦਿੱਤੀ ਗਈ ਹੈ ਜਦਕਿ ਸੀਟਿੰਗ ’ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਇਸ ਤੋਂ ਇਲਾਵਾ 9 ਵਜੇ ਤੋਂ 9 ਵਜੇ ਤੱਕ ਹੋਮ ਡਿਲੀਵਰੀ ਕਰ ਸਕਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਦੁਕਾਨਦਾਰ ਨੇ ਜੇਕਰ ਕੋਰੋਨਾ ਗਾਈਡਲਾਈਨਜ਼ ਦੀ ਉਲੰਘਣਾ ਕੀਤੀ ਤਾਂ ਪਹਿਲੀ ਵਾਰ ਉਸ ਦੁਕਾਨ ਨੂੰ 7 ਵਰਕਿੰਗ ਦਿਨਾਂ ਅਤੇ ਦੂਜੀ ਵਾਰ ਉਲੰਘਣਾ ਕਰਨ ’ਤੇ 14 ਵਰਕਿੰਗ ਦਿਨਾਂ ਲਈ ਸੀਲ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਛੋਟੀਆਂ ਦੁਕਾਨਾਂ ਵਿਚ ਇਕ ਸਮੇਂ 3 ਤੇ ਵੱਡੀਆਂ ਦੁਕਾਨਾਂ ਵਿਚ ਵੱਧ ਤੋਂ ਵੱਧ 10 ਲੋਕ ਹੀ ਇਕੋ ਵੇਲੇ ਮੌਜੂਦ ਰਹਿ ਸਕਣਗੇ।

 

ਦੁਕਾਨਦਾਰਾਂ ਨੂੰ ਯਕੀਨੀ ਬਣਾਉਣਾ ਹੋਵੇਗਾ ਕਿ ਉਨ੍ਹਾਂ ਦੇ ਖ਼ੁਦ ਦੇ ਅਤੇ ਸਾਰੇ ਕਰਮਚਾਰੀਆਂ ਦੀ ਕੋਵਿਡ ਵੈਕਸੀਨ ਲਗਵਾ ਲਈ ਹੈ। ਦੁਕਾਨਦਾਰਾਂ ਨੂੰ ਹਰੇਕ ਤਿੰਨ ਹਫ਼ਤਿਆਂ ਵਿਚ ਖ਼ੁਦ ਦਾ ਅਤੇ ਆਪਣੇ ਕਰਮਚਾਰੀਆਂ ਦਾ ਕੋਵਿਡ ਟੈਸਟ ਕਰਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਵਾਉਣ ਦੀ ਜ਼ਿੰਮੇਵਾਰੀ ਮਾਰਕੀਟ ਅਤੇ ਟਰੇਡਰਜ਼ ਐਸੋਸੀਏਸ਼ਨ ਦੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਲਟੀਪਲੈਕਸ, ਸਿਨੇਮਾ ਹਾਲ, ਕੋਚਿੰਗ ਸੈਂਟਰ, ਸਵਿਮਿੰਗ ਪੂਲ, ਹਫ਼ਤਾਵਰੀ ਮੰਡੀਆਂ, ਸਮਾਜਿਕ, ਸਭਿਆਚਾਰਕ ਅਤੇ ਰਾਜਨੀਤਿਕ ਪ੍ਰੋਗਰਾਮਾਂ ‘ਤੇ ਪਾਬੰਦੀ ਜਾਰੀ ਰਹੇਗੀ।

Vinkmag ad
Share Our Daily Posts

News Desk

Read Previous

ਹਿਮਾਚਲ : ਧਰਮਸ਼ਾਲਾ ‘ਚ ਲੱਗੇ ਭੂਚਾਲ ਦੇ ਝਟਕੇ

Read Next

ਜਲੰਧਰ ਦੇ ਪਾਸਪੋਰਟ ਦਫ਼ਤਰ ਦੀ ਇਮਾਰਤ ‘ਚ ਲੱਗੀ ਅੱਗ, ਤੀਜੀ ਮੰਜ਼ਿਲ ‘ਤੇ ਸਥਿਤ ਇੰਸ਼ੋਰੈਂਸ ਕੰਪਨੀ ਦੇ ਦਫ਼ਤਰ ਦਾ ਲੱਖਾਂ ਦਾ ਸਾਮਾਨ ਸੜ ਕੇ ਸੁਆਹ