Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਚੰਡੀਗੜ੍ਹ ਪੁਲਿਸ ਦਾ ਹੋਮਗਾਰਡ ਜਵਾਨ, ਢੰਗ ਨਾਲ ਮਾਸਕ ਨਹੀਂ ਪਾਇਆ, ਲੋਕਾਂ ਨਾਲ ਕਰਨ ਲੱਗਾ ਕੁੱਟਮਾਰ, Video Viral

ਮਨੀਮਾਜਰਾ – ਦੂਸਰਿਆਂ ਨੂੰ ਨਸੀਹਤ, ਖ਼ੁਦ ਮੀਆਂ ਫਜ਼ੀਹਤ। ਇਸ ਕਹਾਵਤ ਦਾ ਮਤਲਬ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ। ਇਹ ਕਹਾਵਤ ਚੰਡੀਗੜ੍ਹ ਦੇ ਸੈਕਟਰ 13 ਯਾਨੀ ਮਨੀਮਾਜਰਾ ਦੇ ਪੁਲਿਸ ਵਿਭਾਗ ਦੇ ਮੁਲਾਜ਼ਮਾਂ ‘ਤੇ ਬਿਲਕੁਲ ਸਟੀਕ ਬੈਠਦੀ ਹੈ ਕਿਉਂਕਿ ਜਿਹੜੀ ਇਹ ਤਸਵੀਰ ਤੁਸੀਂ ਦੇਖ ਰਹੇ ਹੋ, ਇਹ ਪੁਲਿਸ ਵਿਭਾਗ ਦੇ ਹੋਮਗਾਰਡ ਦੀ ਹੈ। ਜਿਸ ਨੇ ਮਾਸਕ ਤਾਂ ਪਾਇਆ ਹੋਇਆ ਹੈ ਪਰ ਸਿਰਫ਼ ਨਾਮ ਲਈ। ਉਂਝ ਤਾਂ ਪੁਲਿਸ ਜਵਾਨ ਕੋਰੋਨਾ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਖਿਲਾਫ਼ ਸਖ਼ਤੀ ਵਰਤ ਰਹੇ ਹਨ, ਪਰ ਜਨਾਬ ਖਿਲਾਫ਼ ਕੋਈ ਐਕਸ਼ਨ ਲੈਣ ਵਾਲਾ ਨਹੀਂ।

ਕੋਰੋਨਾ ਨਿਯਮਾਂ ਨੂੰ ਤੋੜਨ ਵਾਲਿਆਂ ‘ਚ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਹੁਣ ਸਵਾਲ ਇਹ ਹੈ ਕਿ ਜੇਕਰ ਨਿਯਮਾਂ ਦੀ ਪਾਲਣਾ ਕਰਵਾਉਣ ਵਾਲੇ ਹੀ ਨਿਯਮ ਤੋੜਨਗੇ ਤਾਂ ਆਮ ਜਨਤਾ ਨੂੰ ਕੀ ਸਿੱਖਿਆ ਦੇਣਗੇ।
ਅਜਿਹਾ ਹੀ ਇਕ ਨਜ਼ਾਰਾ ਸ਼ੁੱਕਰਵਾਰ ਨੂੰ ਮਨੀਮਾਜਰਾ ਦੇ ਮਾੜੀਵਾਲਾ ਟਾਊਨ ਸਥਿਤ ਪੁਲਿਸ ਬੀਟ ‘ਤੇ ਦੇਖਣ ਨੂੰ ਮਿਲਿਆ। ਜਿੱਥੇ ਇਕ ਹੋਮਗਾਰਡ ਵਲੰਟੀਅਰ ਜਤਿੰਦਰ ਨੇ ਖ਼ੁਦ ਹੀ ਮਾਸਕ ਨੂੰ ਸਹੀ ਤਰੀਕੇ ਨਾਲ ਨਹੀਂ ਪਾਇਆ ਹੋਇਆ ਸੀ ਇਹ ਜਵਾਨ ਬੀਟ ਦੇ ਬਾਹਰ ਬੈਠਾ ਹੋਇਆ ਸੀ। ਜਦੋਂ ਸਥਾਨਕ ਲੋਕਾਂ ਨੇ ਇਤਰਾਜ਼ ਪ੍ਰਗਟਾਇਆ ਤਾਂ ਹੋਮ ਗਾਰਡ ਜਤਿੰਦਰ ਉਨ੍ਹਾਂ ਨਾਲ ਕੁੱਟਮਾਰ ‘ਤੇ ਉਤਰ ਆਇਆ। ਇਹੀ ਨਹੀਂ ਜਦੋਂ ਵਲੰਟੀਅਰ ਜਤਿੰਦਰ ਲੋਕਾਂ ਨਾਲ ਕੁੱਟਮਾਰ ਕਰ ਰਿਹਾ ਸੀ ਤਾਂ ਉਸ ਵੇਲੇ ਪੁਲਿਸ ਬੀਟ ‘ਤੇ ਬੀਟ ਇੰਚਾਰਜ ਏਐੱਸਆਈ ਪਰਮਜੀਤ ਸਿੰਘ ਸਮੇਤ ਹੋਰ ਪੁਲਿਸ ਮੁਲਾਜ਼ਮ ਵੀ ਮੌਜੂਦ ਸਨ। ਇਸ ਦੇ ਬਾਵਜੂਦ ਕਿਸੇ ਵੀ ਪੁਲਿਸ ਮੁਲਾਜ਼ਮ ਨੇ ਨਾ ਤਾਂ ਵਲੰਟੀਅਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤੇ ਨਾ ਹੀ ਵਲੰਟੀਅਰ ਨੂੰ ਮਾਸਕ ਠੀਕ ਢੰਗ ਨਾਲ ਪਾਉਣ ਲਈ ਕਿਹਾ।
Vinkmag ad
Share Our Daily Posts

News Desk

Read Previous

ਮੋਗਾ ‘ਚ ਮਾਹੌਲ ਤਣਾਅਪੂਰਨ, ਬਾਜ਼ਾਰ ਖੁੱਲ੍ਹਵਾਉਣ ਪੁੱਜੀਆਂ ਕਿਸਾਨ ਯੂਨੀਅਨਾਂ, ਵੱਡੀ ਗਿਣਤੀ ‘ਚ ਪੁਲਿਸ ਤਾਇਨਾਤ

Read Next

ਸਿੱਧੂ ਨੇ ਕੈਪਟਨ ਨੂੰ ਦੱਸਿਆ ਅਲ੍ਹੜ੍.!, ਕਿਹਾ-ਸਭ ਤੋਂ ਵੱਡੇ ਚੋਣ ਵਾਅਦੇ ਨੂੰ ਅਗਲੀਆਂ ਚੋਣਾਂ ਤੱਕ ਲਟਕਾਇਆ