Breaking News :

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

ਤੇਜ਼ ਰਫ਼ਤਾਰ ਫਾਰਚੂਨਰ ਦੀ ਟੱਕਰ ਨਾਲ ਮਾਸੂਮ ਬੱਚੀ ਸਮੇਤ ਦੋ ਦੀ ਮੌਤ, ਥਾਣੇ ਬਾਹਰ ਇਨਸਾਫ ਲਈ ਤੜਫਦਾ ਰਿਹਾ ਪੀੜਤ ਪਰਿਵਾਰ

April 19, 2026

ਕੋਰੋਨਾ ਮਹਾਂਮਾਰੀ ਦੌਰਾਨ ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖੋਲ੍ਹਿਆ ਕੋਰੋਨਾ ਕੇਅਰ ਕੇਂਦਰ

ਤਲਵੰਡੀ ਸਾਬੋ : ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾ ਕਾਲ ਵਿਚ ਮਾਨਵਤਾ ਦੀ ਸੇਵਾ ਲਈ ਇਕ ਕਦਮ ਹੋਰ ਪੁੱਟਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਕੋਰੋਨਾ ਕੇਅਰ ਕੇਂਦਰ ਖੋਲ੍ਹ ਦਿੱਤਾ ਹੈ। ਇਸ ਤੋਂ ਪਹਿਲਾਂ ਲੁਧਿਆਣਾ ਦੇ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਅਜਿਹਾ ਕੇਂਦਰ ਖੋਲ੍ਹਿਆ ਜਾ ਚੁੱਕਾ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਅੱਜ ਖੋਲ੍ਹੇ ਗਏ 50 ਬੈੱਡਾਂ ਵਾਲੇ ਕੇਂਦਰ ਵਿਚ ਆਕਸੀਜਨ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਅਤੇ ਮੈਡੀਕਲ ਟੀਮਾਂ ਵੀ ਤਾਇਨਾਤ ਰਹਿਣਗੀਆਂ

ਕੋਵਿਡ ਕੇਅਰ ਕੇਂਦਰ ਦਾ ਉਦਘਾਟਨ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਉਚੇਚੇ ਤੌਰ ’ਤੇ ਮੌਜੂਦ ਸਨ, ਜਿਨ੍ਹਾਂ ਨੇ ਸਿੱਖ ਸੰਸਥਾ ਦੇ ਮਾਨਵ ਭਲਾਈ ਕਾਰਜਾਂ ਵਿਚ ਹਰ ਤਰ੍ਹਾਂ ਦੇ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ।ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਜਮਾਤ ਹੈ ਅਤੇ ਇਹ ਲੋਕ ਹਿੱਤਕਾਰੀ ਕਾਰਜਾਂ ਲਈ ਹਮੇਸ਼ਾ ਅੱਗੇ ਰਹਿੰਦੀ ਹੈ। ਮੌਜੂਦਾ ਕੋਰੋਨਾ ਦੇ ਦੌਰ ਵਿਚ ਹਰ ਤਰ੍ਹਾਂ ਲੋੜਵੰਦਾਂ ਨਾਲ ਖੜ੍ਹਦਿਆਂ ਆਪਣਾ ਫ਼ਰਜ਼ ਬਾਖੂਬੀ ਨਿਭਾਅ ਰਹੀ ਹੈ।

ਇਸੇ ਅਨੁਸਾਰ ਹੀ ਵੱਖ-ਵੱਖ ਥਾਵਾਂ ’ਤੇ ਕੋਵਿਡ ਕੇਅਰ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ। ਇਨ੍ਹਾਂ ਕੇਂਦਰਾਂ ਵਿਚ ਕੰਸਨਟਰੇਟਰਾਂ ਰਾਹੀਂ ਆਕਸੀਜਨ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਵੱਖ-ਵੱਖ ਦੇਸ਼ਾਂ ਤੋਂ ਮੰਗਵਾਏ ਗਏ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਕ ਸਵਾਲ ਦੇ ਜਵਾਬ ਵਿਚ ਆਖਿਆ ਕਿ ਸਰਕਾਰਾਂ ਨੂੰ ਆਕਸੀਜਨ ਲਈ ਪ੍ਰਬੰਧ ਕਰਨ ਲਈ ਸੰਜੀਦਾ ਹੋਣਾ ਚਾਹੀਦਾ ਹੈ ਅਤੇ ਟੀਕਾਕਰਣ ਲਈ ਵੀ ਜ਼ੋਰਦਾਰ ਮੁਹਿੰਮ ਆਰੰਭਣੀ ਜ਼ਰੂਰੀ ਹੈ। ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਮੁਫ਼ਤ ਟੀਕਾਕਰਣ ਕਰ ਰਹੀ ਹੈ ਅਤੇ ਇਸੇ ਨਾਲ ਹੀ ਸ੍ਰੀ ਗੁਰੂ ਰਾਮਦਾਸ ਹਸਪਤਾਲ ਨੂੰ ਕੋਰੋਨਾ ਮਰੀਜ਼ਾਂ ਲਈ ਰਾਖਵਾਂ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਅਸੀਂ ਆਕਸੀਜਨ ਪਲਾਂਟ ਦਾ ਵੀ ਪ੍ਰਬੰਧ ਕਰ ਲਿਆ ਹੈ ਅਤੇ ਇਸ ਤੋਂ ਇਲਾਵਾ ਪੰਜਾਬ ’ਚ ਸਥਾਪਿਤ ਕੀਤੇ ਜਾ ਰਹੇ ਕੋਵਿਡ ਕੇਅਰ ਕੇਂਦਰਾਂ ਲਈ ਆਕਸੀਜਨ ਕੰਸਨਟਰੇਟਰ ਵੱਖ-ਵੱਖ ਦੇਸ਼ਾਂ ਤੋਂ ਮੰਗਵਾਏ ਹਨ। ਸਿੱਖ ਸੰਸਥਾ ਦਾ ਮੰਤਵ ਕੋਰੋਨਾ ਦੌਰਾਨ ਲੋਕਾਂ ਨੂੰ ਸੇਵਾਵਾਂ ਦੇ ਕੇ ਰਾਹਤ ਪ੍ਰਦਾਨ ਕਰਨਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਮਰੀਕਾ ਤੋਂ ਫਾਈਜ਼ਰ ਵੈਕਸੀਨ ਲਈ ਵੀ ਯਤਨਸ਼ੀਲ ਹੈ ਅਤੇ ਆਸ ਹੈ ਕਿ ਇਸ ਵਿਚ ਜਲਦ ਕਾਮਯਾਬੀ ਮਿਲੇਗੀ

ਬੀਬੀ ਜਗੀਰ ਕੌਰ ਨੇ ਕਿਹਾ ਕਿ ਕੋਰੋਨਾ ਕੇਅਰ ਕੇਂਦਰਾਂ ਵਿਚ ਓਨੀ ਦੇਰ ਤੱਕ ਸੇਵਾਵਾਂ ਜਾਰੀ ਰਹਿਣਗੀਆਂ, ਜਿੰਨਾ ਚਿਰ ਹਾਲਾਤਾਂ ਆਮ ਵਾਂਗ ਨਹੀਂ ਹੋ ਜਾਂਦੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਸਹਿਯੋਗ ਲਈ ਉਚੇਚੇ ਤੌਰ ’ਤੇ ਧੰਨਵਾਦ ਕੀਤਾ।ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ’ਤੇ ਵਾਰਡ ਸਥਾਪਿਤ ਕਰ ਕੇ ਆਕਸੀਜਨ ਦੇ ਲੰਗਰ ਲਗਾਉਣ ਦੀ ਸ਼ਲਾਘਾ ਕਰਦਿਆਂ ਸਿੱਖ ਸੰਸਥਾ ਨੂੰ ਸੇਵਾ ਕਾਰਜਾਂ ਵਿਚ ਭਰਵੇਂ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਅੱਜ ਲੋਕਾਂ ਨਾਲ ਖੜ੍ਹਨ ਦਾ ਸਮਾਂ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਇਸ ਵਿਚ ਪਿੱਛੇ ਨਹੀਂ ਹਟੇਗੀ।

 

Vinkmag ad
Share Our Daily Posts

News Desk

Read Previous

ਹਥਿਆਰਾਂ ਨਾਲ 5 ਗੈਂਗਸਟਰ ਕਾਬੂ, ਪਾਕਿ ਤੋਂ ਲਿਆ ਵੇਚ ਚੁੱਕੇ ਨੇ 500 ਕਿਲੋ ਹੈਰੋਇਨ

Read Next

ਫੋਨ ‘ਤੇ ਖ਼ੁਦ ਨੂੰ ਕੈਬਨਿਟ ਮੰਤਰੀ ਧਰਮਸੋਤ ਦਾ ਪੀਏ ਦੱਸ ਕੇ ਵਸੂਲਦਾ ਸੀ ਪੈਸੇ, ਇੰਝ ਆਇਆ ਪੁਲਿਸ ਅੜਿੱਕੇ