Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 20, 2026

ਫੋਨ ‘ਤੇ ਖ਼ੁਦ ਨੂੰ ਕੈਬਨਿਟ ਮੰਤਰੀ ਧਰਮਸੋਤ ਦਾ ਪੀਏ ਦੱਸ ਕੇ ਵਸੂਲਦਾ ਸੀ ਪੈਸੇ, ਇੰਝ ਆਇਆ ਪੁਲਿਸ ਅੜਿੱਕੇ

ਨਾਭਾ : ਨਾਭਾ ਕੋਤਵਾਲੀ ਪੁਲਿਸ ਵੱਲੋਂ ਇਕ ਅਹਿਮ ਕਾਰਵਾਈ ਨੂੰ ਅੰਜਾਮ ਦਿੰਦਿਆਂ ਅਜਿਹੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਜੋ ਖ਼ੁਦ ਨੂੰ ਕੈਬਨਿਟ ਮੰਤਰੀ ਦਾ ਪੀਏ ਦੱਸ ਕੇ ਲੋਕਾਂ ਤੋਂ ਪੈਸੇ ਵਸੂਲਦਾ ਸੀ। ਮਾਮਲੇ ਦੀ ਪੁਸ਼ਟੀ ਕਰਦਿਆਂ ਸਪੇਅਰ ਪਾਰਟਸ ਐਸੋਸੀਏਸ਼ਨ ਦੇ ਪ੍ਰਧਾਨ ਬਰਿੱਜ ਲਾਲ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਕਿਸੇ ਅਣਜਾਣ ਨੰਬਰ ਤੋਂ ਫੋਨ ਆਇਆ। ਸਬੰਧਤ ਵਿਅਕਤੀ ਨੇ ਆਪਣੇ-ਆਪ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੀਏ ਦੱਸ ਕੇ 10 ਹਜ਼ਾਰ ਦੀ ਰਕਮ ਦੀ ਮੰਗ ਕੀਤੀ। ਸ਼ੱਕ ਪੈਣ ‘ਤੇ ਜਦੋਂ ਬ੍ਰਿਜ ਲਾਲ ਨੇ ਬਦਲੀ ਆਵਾਜ਼ ਅਤੇ ਬਦਲੇ ਨੰਬਰ ਬਾਰੇ ਪੁੱਛਿਆ ਤਾਂ ਨਕਲੀ ਪੀਏ ਬਣੇ ਵਿਅਕਤੀ ਨੇ ਕਿਹਾ ਕਿ ਉਸ ਦਾ ਮੋਬਾਇਲ ਗੱਡੀ ਵਿਚ ਰਹਿ ਗਿਆ ਹੈ।

ਇਸ ਬਾਰੇ ਜਦੋਂ ਬ੍ਰਿਜ ਲਾਲ ਨੇ ਮੰਤਰੀ ਦੇ ਪੀਏ ਚਰਨਜੀਤ ਬਾਤਿਸ਼ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਤਾਂ ਕੋਈ ਰਕਮ ਨਹੀਂ ਮੰਗਵਾਈ। ਮਾਮਲਾ ਜਦੋ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸਾਧੂ ਸਿੰਘ ਦੀ ਨਾਭਾ ਆਮਦ ਉੱਤੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਉਨ੍ਹਾਂ ਨਾਭਾ ਕੋਤਵਾਲੀ ਪੁਲਿਸ ਨੂੰ ਤੁਰੰਤ ਕਾਰਵਾਈ ਦੇ ਆਦੇਸ਼ ਦੇ ਦਿੱਤੇ

ਮਾਮਲੇ ਦੀ ਪੁਸ਼ਟੀ ਕਰਦਿਆਂ ਕੋਤਵਾਲੀ ਇੰਚਾਰਜ ਐਸਆਈ ਸੁਰਿੰਦਰ ਭੱਲਾ ਨੇ ਦੱਸਿਆ ਕਿ ਕੋਤਵਾਲੀ ਪੁਲਿਸ ਨੇ ਮੋਬਾਈਲ ਨੰਬਰ ਟਰੇਸ ਕਰਨ ਤੋਂ ਬਾਅਦ ਪਿੰਡ ਰਾਜਗੜ੍ਹ ਦੇ ਵਾਸੀ ਰਣਦੀਪ ਸਿੰਘ ਨਾਮੀ ਨੌਜਵਾਨ ਤੋਂ ਮੋਬਾਈਲ ਤੇ ਠੱਗੀ ਦੀ ਰਕਮ ਬਰਾਮਦ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਿਸ ਤੋਂ ਬਾਅਦ ਉਸ ਨੂੰ ਕੋਰਟ ‘ਚ ਪੇਸ਼ ਕੀਤਾ ਗਿਆ ਜਿਥੋਂ ਉਸ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਗਿਆ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਜਾਣ ਕੇ ਬੜੀ ਹੈਰਾਨੀ ਹੋਈ ਕਿ ਕਿਸੇ ਵਿਅਕਤੀ ਨੇ ਉਨ੍ਹਾਂ ਦੇ ਪੀਏ ਦੇ ਨਾਂ ਉੱਤੇ ਠੱਗੀ ਮਾਰਨ ਦੀ ਕੋਸ਼ਿਸ਼ ਕੀਤੀ ਹੈ, ਕਿਸੇ ਹੋਰ ਵਿਅਕਤੀ ਨਾਲ ਅਜਿਹਾ ਨਾ ਵਾਪਰੇ, ਇਸੇ ਕਾਰਨ ਉਨ੍ਹਾਂ ਪੁਲਿਸ ਨੂੰ ਕਾਰਵਾਈ ਦੇ ਆਦੇਸ਼ ਦਿੱਤੇ ਸਨ।
Vinkmag ad
Share Our Daily Posts

News Desk

Read Previous

ਕੋਰੋਨਾ ਮਹਾਂਮਾਰੀ ਦੌਰਾਨ ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖੋਲ੍ਹਿਆ ਕੋਰੋਨਾ ਕੇਅਰ ਕੇਂਦਰ

Read Next

ਸਿਆਚਿਨ ਗਲੇਸ਼ੀਅਰ ਹੇਠਾਂ ਆਉਣ ਕਾਰਨ ਦੋ ਭੈਣਾਂ ਦਾ ਇਕੱਲਾ ਭਰਾ ਪਰਗਟ ਸਿੰਘ ਸ਼ਹੀਦ, ਮੁੱਖ ਮੰਤਰੀ ਵੱਲੋਂ ਪਰਿਵਾਰ ਨੂੰ ਪੰਜਾਹ ਲੱਖ ਤੇ ਨੌਕਰੀ ਦੇਣ ਦਾ ਐਲਾਨ