Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਕੇਂਦਰੀ ਜੇਲ੍ਹ ਜਲੰਧਰ ਤੇ ਕਪੂਰਥਲਾ ’ਚ 128 ਦਿਨਾਂ ’ਚ ਬਰਾਮਦ ਹੋਏ 130 ਮੋਬਾਇਲ ਫੋਨ

ਕਪੂਰਥਲਾ -ਤਿੰਨ ਜ਼ਿਲ੍ਹਿਆਂ ਨਾਲ ਸਬੰਧਤ 3200 ਦੇ ਕਰੀਬ ਕੈਦੀਆਂ ਅਤੇ ਹਵਾਲਾਤੀਆਂ ਨਾਲ ਲੈਸ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ਸੂਬੇ ਦੀਆਂ ਸਭ ਤੋਂ ਵੱਡੀਆਂ ਜੇਲ੍ਹਾਂ ’ਚ ਸ਼ੁਮਾਰ ਹੁੰਦੀ ਹੈ। ਸੀ. ਆਰ. ਪੀ. ਐੱਫ. ਦੀ ਇਕ ਕੰਪਨੀ ਸਮੇਤ ਸੈਂਕੜੇ ਸੁਰੱਖਿਆ ਮੁਲਾਜ਼ਮਾਂ ਦੀ ਤਾਇਨਾਤੀ ਦੇ ਬਾਵਜੂਦ ਇੰਨੀ ਵੱਡੀ ਗਿਣਤੀ ’ਚ ਮੋਬਾਇਲ ਫੋਨਾਂ ਦੀ ਬਰਾਮਦਗੀ ਜਿੱਥੇ ਜੇਲ੍ਹ ਕੰਪਲੈਕਸ ਅੰਦਰ ਸੁਰੱਖਿਆ ਪ੍ਰਬੰਧਾਂ ’ਚ ਹੋਏ ਛੇਦ ਵੱਲ ਸਪੱਸ਼ਟ ਇਸ਼ਾਰਾ ਕਰਦੀ ਹੈ, ਉੱਥੇ ਹੀ ਕਿਤੇ ਨਾ ਕਿਤੇ ਇਸ ਪੂਰੇ ਮਾਮਲੇ ’ਚ ਛੋਟੇ ਪੱਧਰ ’ਤੇ ਕਿਸੇ ਨਾ ਕਿਸੇ ਮਿਲੀਭੁਗਤ ਦਾ ਵੀ ਸ਼ੱਕ ਸਾਹਮਣੇ ਆ ਰਿਹਾ ਹੈ। ਹਾਲਾਤ ਤਾਂ ਇਹ ਹਨ ਕਿ ਇਸ ਸਾਲ ਦੇ ਪਹਿਲੇ 128 ਦਿਨਾਂ ’ਚ ਜੇਲ੍ਹ ਕੰਪਲੈਕਸ ’ਚੋਂ 130 ਮੋਬਾਇਲ ਫੋਨ ਬਰਾਮਦ ਹੋ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਸਾਲ 2011 ’ਚ ਜਲੰਧਰ ਕਮਿਸ਼ਨਰੇਟ, ਜਲੰਧਰ ਦਿਹਾਤੀ ਅਤੇ ਕਪੂਰਥਲਾ ਜ਼ਿਲ੍ਹਿ੍ਆਂ ਨਾਲ ਸਬੰਧਤ ਕੈਦੀਆਂ ਅਤੇ ਹਵਾਲਾਤੀਆਂ ਲਈ 70 ਏਕੜ ਦੇ ਵਿਸ਼ਾਲ ਰਕਬੇ ’ਚ ਕਰੋੜਾਂ ਰੁਪਏ ਦੀ ਲਾਗਤ ਨਾਲ ਆਧੁਨਿਕ ਜੇਲ੍ਹ ਦਾ ਨਿਰਮਾਣ ਕੀਤਾ ਗਿਆ ਸੀ। ਇਸ ਜੇਲ੍ਹ ’ਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ, ਜਿਸ ਦੌਰਾਨ ਜੇਲ੍ਹ ਕੰਪਲੈਕਸ ’ਚ ਲਗਾਤਾਰ ਨਸ਼ੇ ਵਾਲੇ ਪਦਾਰਥਾਂ ਅਤੇ ਮੋਬਾਇਲ ਫੋਨਾਂ ਦੀ ਬਰਾਮਦਗੀ ਤੋਂ ਬਾਅਦ ਕਰੀਬ 2 ਸਾਲ ਪਹਿਲਾਂ 90 ਜਵਾਨਾਂ ’ਤੇ ਆਧਾਰਿਤ ਸੀ. ਆਰ. ਪੀ. ਐੱਫ. ਦੀ ਇਕ ਕੰਪਨੀ ਨੂੰ ਤਾਇਨਾਤ ਕੀਤਾ ਗਿਆ ਸੀ। ਸ਼ੁਰੂ-ਸ਼ੁਰੂ ’ਚ ਸੀ. ਆਰ. ਪੀ. ਐੱਫ. ਨੇ ਵੱਡੀ ਗਿਣਤੀ ’ਚ ਮੋਬਾਇਲ ਅਤੇ ਨਸ਼ੇ ਵਾਲੇ ਪਦਾਰਥਾਂ ਦੀ ਖੇਪ ਵੀ ਫਡ਼ੀ ਸੀ ਪਰ ਬਾਅਦ ’ਚ ਹਾਲਾਤ ਫਿਰ ਤੋਂ ਪਹਿਲਾਂ ਵਰਗੇ ਹੋਣੇ ਸ਼ੁਰੂ ਹੋ ਗਏ।

ਹੁਣ ਹਾਲਤ ਇਹ ਹੈ ਕਿ ਕੇਂਦਰੀ ਜੇਲ੍ਹ ਕਪੂਰਥਲਾ ਅਤੇ ਜਲੰਧਰ ’ਚ ਸਾਲ 2020 ਦੌਰਾਨ ਜਿੱਥੇ ਪੂਰੇ ਸਾਲ ਦੌਰਾਨ 400 ਮੋਬਾਇਲ ਫੋਨ ਬਰਾਮਦ ਕੀਤੇ ਗਏ ਸਨ, ਉੱਥੇ ਹੀ ਇਸ ਸਾਲ 8 ਮਈ ਤੱਕ 128 ਦਿਨਾਂ ’ਚ ਕੇਂਦਰੀ ਜੇਲ੍ਹ ਕੰਪਲੈਕਸ ’ਚ ਸਰਚ ਮੁਹਿੰਮ ਦੌਰਾਨ 130 ਮੋਬਾਇਲ ਫੋਨ ਬਰਾਮਦ ਹੋ ਚੁੱਕੇ ਹਨ। ਆਖ਼ਿਰ ਇੰਨੀ ਵੱਡੀ ਗਿਣਤੀ ’ਚ ਜੇਲ੍ਹ ਕੰਪਲੈਕਸ ਅੰਦਰ ਮੋਬਾਇਲ ਫੋਨਾਂ ਦੀ ਬਰਾਮਦਗੀ ਜੇਲ ਪ੍ਰਸ਼ਾਸਨ ਲਈ ਇਕ ਵੱਡੀ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਗੌਰਤਲਬ ਕਿ ਇਸ ਤੋਂ ਪਹਿਲਾਂ ਜੇਲ੍ਹ ਕੰਪਲੈਕਸ ’ਚ ਕੁਝ ਛੋਟੇ ਪੱਧਰ ’ਤੇ ਸੁਰੱਖਿਆ ਮੁਲਾਜ਼ਮ ਮਿਲੀਭੁਗਤ ਨੂੰ ਲੈ ਕੇ ਫੜੇ ਵੀ ਜਾ ਚੁੱਕੇ ਹਨ।

ਕੀ ਕਹਿੰਦੇ ਨੇ ਜੇਲ੍ਹ ਸੁਪਰਡੈਂਟ
ਇਸ ਸਬੰਧੀ ਜਦੋਂ ਜੇਲ੍ਹ ਸੁਪਰਡੈਂਟ ਬਲਜੀਤ ਸਿੰਘ ਘੁੰਮਣ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਕੇਂਦਰੀ ਜੇਲ ’ਚ ਮੋਬਾਇਲ ਫੋਨਾਂ ਦੇ ਇਸਤੇਮਾਲ ਨੂੰ ਰੋਕਣ ਲਈ ਜੇਲ੍ਹ ਪ੍ਰਸ਼ਾਸਨ ਨੇ ਸੀ. ਆਰ. ਪੀ. ਐੱਫ. ਦੀ ਮਦਦ ਨਾਲ ਵੱਡੀ ਮੁਹਿੰਮ ਚਲਾਈ ਹੈ। ਜਲਦੀ ਹੀ ਇਸ ਮੁਹਿੰਮ ’ਚ ਵੱਡੀ ਕਾਮਯਾਬੀ ਮਿਲ ਸਕਦੀ ਹੈ।

 

Vinkmag ad
Share Our Daily Posts

News Desk

Read Previous

ਜਲੰਧਰ ’ਚ ਅੱਜ 9 ਵਜੇ ਤੋਂ ਖੁੱਲ੍ਹੀਆਂ ਸਾਰੀਆਂ ਦੁਕਾਨਾਂ, ਵਪਾਰੀਆਂ ਦੀ ਲੋਕਾਂ ਨੂੰ ਅਪੀਲ – ਕੋਰੋਨਾ ਗਾਈਡਲਾਈਨਜ਼ ਦਾ ਰੱਖਣ ਖਿਆਲ

Read Next

ਚੰਡੀਗੜ੍ਹ ‘ਚ ਵਧਿਆ ਇਕ ਹਫ਼ਤੇ ਲਈ ਕੋਰੋਨਾ ਕਰਫ਼ਿਊ