Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਨਾਜਾਇਜ਼ ਅਸਲੇ ਸਮੇਤ ਕਾਰ ਸਵਾਰ ਨੌਜਵਾਨ ਗ੍ਰਿਫ਼ਤਾਰ, ਤਿੰਨ ਪਿਸਤੌਲਾਂ ਤੇ ਜ਼ਿੰਦਾ ਕਾਰਤੂਸ ਬਰਾਮਦ

ਲੁਧਿਆਣਾ : ਕ੍ਰਾਈਮ ਬ੍ਰਾਂਚ 1 ਦੀ ਟੀਮ ਨੇ ਨਾਜਾਇਜ਼ ਅਸਲੇ ਸਮੇਤ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਗਾਲਿਬ ਕਲਾਂ ਦੇ ਵਾਸੀ ਕੁਲਵੰਤ ਸਿੰਘ , ਜਸਵੰਤ ਸਿੰਘ ਤੇ ਮੁਹੱਲਾ ਖਾਨਕਾ ਜਗਰਾਉਂ ਦੇ ਰਹਿਣ ਵਾਲੇ ਜੱਜ ਸਿੰਘ ਵਜੋਂ ਹੋਈ ਹੈ। ਕ੍ਰਾਈਮ ਬ੍ਰਾਂਚ ਦੀ ਟੀਮ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ‘ਚੋਂ ਦੋ 32 ਬੋਰ ਦੀਆਂ ਪਿਸਤੌਲਾਂ ਤੇ ਇਕ 315 ਬੋਰ ਦੀ ਪਿਸਤੌਲ ਸਮੇਤ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਉਨ੍ਹਾਂ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਕ੍ਰਾਈਮ ਬ੍ਰਾਂਚ ਦੇ ਏਐਸਆਈ ਰੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਲੜਾਈ ਝਗੜੇ ਦਾ ਮੁਕੱਦਮਾ ਦਰਜ ਹੈ। ਭਰੋਸੇਯੋਗ ਸੂਤਰਾਂ ਕੋਲੋਂ ਪੁਲਿਸ ਪਾਰਟੀ ਨੂੰ ਜਾਣਕਾਰੀ ਮਿਲੀ ਕਿ ਮੁਲਜ਼ਮ ਆਪਣੀ ਵਰਨਾ ਕਾਰ ਵਿੱਚ ਨਾਜਾਇਜ਼ ਅਸਲਾ ਰੱਖ ਕੇ ਲੁਧਿਆਣਾ ਤੋਂ ਗਾਲਿਬ ਕਲਾਂ ਜਾ ਰਹੇ ਹਨ। ਜਾਣਕਾਰੀ ਤੋਂ ਬਾਅਦ ਪੁਲਿਸ ਨੇ ਸੁਨੇਤ ਪੁਲ਼ ਦੇ ਕੋਲ ਨਾਕਾਬੰਦੀ ਕਰ ਕੇ ਕਾਰ ਸਵਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਜਾਂਚ ਅਧਿਕਾਰੀ ਰੁਪਿੰਦਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਮੰਗਲਵਾਰ ਦੁਪਹਿਰੋਂ ਬਾਅਦ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਪੁਲਿਸ ਦੇ ਮੁਤਾਬਕ ਦੌਰਾਨੇ ਪੁੱਛਗਿੱਛ ਮੁਲਜ਼ਮਾਂ ਕੋਲੋਂ ਕਈ ਖੁਲਾਸੇ ਹੋਣ ਦੀ ਉਮੀਦ ਹੈ।

Vinkmag ad
Share Our Daily Posts

News Desk

Read Previous

ਜਲੰਧਰ ਦੇ ਬਸਤੀ ਸ਼ੇਖ ਅੱਡੇ ‘ਤੇ ਦਰਦਨਾਕ ਹਾਦਸਾ, ਟਾਇਰ ਫਟਣ ਕਾਰਨ ਬੇਕਾਬੂ ਹੋਈ ਘੋੜਾ ਗੱਡੀ ਨੇ ਐਕਟਿਵਾ ਚਾਲਕ ਨੂੰ ਦਰੜਿਆ; ਮੌਤ

Read Next

ਸਾਲ ਪਹਿਲਾਂ ਆਸਟ੍ਰੇਲੀਆ ਤੋਂ ਆਏ NRI ਦੇ ਘਰ ’ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ