Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਸਾਲ ਪਹਿਲਾਂ ਆਸਟ੍ਰੇਲੀਆ ਤੋਂ ਆਏ NRI ਦੇ ਘਰ ’ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ

ਨਕੋਦਰ (ਪਾਲੀ) – ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਸਹਿਮ ਵਿਖੇ ਬੀਤੀ ਰਾਤ ਮੋਟਰਸਾਈਕਲ ਸਵਾਰ ਨਕਾਬਪੋਸ਼ ਤਿੰਨ ਅਣਪਛਾਤੇ ਨੌਜਵਾਨ ਵਲੋਂ ਐੱਨ.ਆਰ.ਆਈ. ਦੇ ਘਰ ’ਤੇ ਗੋਲੀਆਂ ਚਲਾ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਆਂ ਘਰ ਦੇ ਬਾਹਰਲੇ ਗੇਟ ਅਤੇ ਅੰਦਰ ਖਡ਼੍ਹੀ ਗੱਡੀ ’ਚ ਲੱਗੀਆਂ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪਿੰਡ ‘ਚ ਗੋਲੀ ਚੱਲਣ ਦੀ ਸੂਚਨਾ ਮਿਲਣ ’ਤੇ ਤੁਰੰਤ ਡੀ .ਐੱਸ .ਪੀ .ਨਕੋਦਰ ਲਵਲੀ ਸਿੰਘ ਮਾਹਲ ਅਤੇ ਸਦਰ ਥਾਣਾ ਮੁਖੀ ਵਿਨੋਦ ਕੁਮਾਰ ਸਮੇਤ ਪੁਲਸ ਪਾਰਟੀ ਸਣੇ ਮੌਕੇ ‘ਤੇ ਪਹੁੰਚ ਗਏ, ਜਿਨ੍ਹਾਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸਦਰ ਪੁਲਸ ਨੂੰ ਦਿੱਤੇ ਬਿਆਨਾਂ ’ਚ ਐੱਨ.ਆਰ.ਆਈ ਕੁਲਦੀਪ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਸਹਿਮ ਨੇ ਦੱਸਿਆ ਕਿ ਉਹ 12 ਸਾਲ ਪਹਿਲਾਂ ਅਸਟ੍ਰੇਲੀਆ ਗਿਆ ਸੀ ਅਤੇ ਪਿਛਲੇ ਸਾਲ ਫਰਵਰੀ 2020 ਵਿੱਚ ਹੀ ਉਹ ਪੰਜਾਬ ਵਾਪਿਸ ਆਇਆ। ਕੋਰੋਨਾ ਕਾਰਨ ਉਹ ਵਾਪਿਸ ਨਹੀਂ ਜਾ ਸਕਿਆ, ਜਿਸ ਕਰਕੇ ਉਸ ਨੇ ਪਿੰਡ ਵਿੱਚ ਪੋਟਲੀਫਾਰਮ ਦਾ ਕੰਮ ਕਰਨਾ ਸ਼ੁਰੂ ਕਰ ਦਿੱਤਾ। ਬੀਤੀ 20 ਮਈ 2020 ਨੂੰ ਉਸ ਦਾ ਵਿਆਹ ਰਜਵੰਤ ਕੌਰ ਪੁਤਰੀ ਜਗਜੀਤ ਸਿੰਘ ਪਿੰਡ ਚੁਲੱਧਾ ਜ਼ਿਲ੍ਹਾ ਕਪੁਰਥਲਾ ਨਾਲ ਹੋਇਆ। ਵਿਆਹ ਤੋਂ ਇੱਕ ਮਹੀਨੇ ਬਾਅਦ ਉਸ ਦੀ ਪਤਨੀ ਨਾਲ ਅਣਬਣ ਹੋ ਗਈ, ਜਿਸ ਕਰਕੇ ਉਹ ਪੇਕੇ ਚੱਲੀ ਗਈ ਸੀ। ਹੁਣ ਮੇਰਾ ਅਦਾਲਤ ਵਿੱਚ ਤਲਾਕ ਦਾ ਕੇਸ ਚੱਲ ਰਿਹਾ ਹੈ।

ਉਸ ਨੇ ਦੱਸਿਆ ਕਿ ਬੀਤੀ ਰਾਤ ਮੈਂ ਪੋਟਲੀ ਫਾਰਮ ‘ਤੇ ਸੀ। ਕਰੀਬ 10:10 ਵਜੇ ਉਸ ਦੀ ਮਾਤਾ ਮਨਜੀਤ ਕੌਰ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਗੇਟ ਵਿੱਚ ਦੋ ਫਾਈਰ ਕੀਤੇ, ਜੋ ਘਰ ਦੇ ਬਾਹਰਲੇ ਗੇਟ ਅਤੇ ਅੰਦਰ ਖੜੀ ਗੱਡੀ ਵਿੱਚ ਲੱਗੇ। ਜਦੋਂ ਮੈਂ ਘਰ ਜਾ ਕੇ ਸੀ .ਸੀ .ਟੀ. ਵੀ. ਕੈਮਰੇ ਦੀ ਫੁਟੇਜ ਵੇਖੀ ਤਾਂ ਪਤਾ ਲੱਗਾ ਕਿ ਰਾਤ 10:06 ਵਜੇ ਤਿੰਨ ਮੋਟਰਸਾਈਕਲ ਸਵਾਰ ਨਕਾਬਪੋਸ਼ ਨੌਜਵਾਨ ਸਾਡੇ ਘਰ ’ਤੇ ਫਾਇਰਿੰਗ ਕਰ ਕੇ ਪਿੰਡ ਕੰਗ ਸਾਹਬੂ ਵੱਲ ਨੂੰ ਫਰਾਰ ਹੋ ਗਏ। ਉਸ ਨੇ ਕਿਹਾ ਕਿ ਮੈਨੂੰ ਪੂਰਾ ਸ਼ੱਕ ਹੈ ਕਿ ਫਾਇਰਿੰਗ ਮੇਰੇ ਸਹੁਰੇ ਪਰਿਵਾਰ ਵੱਲੋਂ ਕੀਤੀ ਜਾਂ ਕਰਵਾਈ ਹੋ ਸਕਦੀ ਹੈ, ਕਿਉਂਕਿ ਬੀਤੀ ਫਰਵਰੀ 2021 ਵਿੱਚ ਅਦਾਲਤ ਤੋਂ ਬਾਹਰ ਉਸ ਦੀ ਪਤਨੀ ਅਤੇ ਉਸ ਦੇ ਚਾਚੇ ਦੇ ਲੜਕੇ ਸਤਪਾਲ ਸਿੰਘ ਅਤੇ ਸਹੁਰੇ ਨਾਲ ਕਾਫ਼ੀ ਤੂੰ- ਤੂੰ ਮੈ- ਮੈ ਹੋ ਗਈ ਸੀ।

ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ : ਥਾਣਾ ਮੁਖੀ ਵਿਨੋਦ ਕੁਮਾਰ 
ਬੀਤੀ ਰਾਤ ਪਿੰਡ ਸਹਿਮ ’ਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵੱਲੋਂ ਐੱਨ.ਆਰ.ਆਈ. ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ ‘ਚ ਸੰਬੰਧੀ ਥਾਣਾ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ ਕੁਲਦੀਪ ਸਿੰਘ ਪੁਤਰ ਸੰਤੋਖ ਸਿੰਘ ਵਾਸੀ ਪਿੰਡ ਸਹਿਮ ਦੇ ਬਿਆਨਾਂ ’ਤੇ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਥਾਣਾ ਸਦਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਪੁਲਸ ਦੇ ਹੱਥ ਲੱਗੇ ਅਹਿਮ ਸੁਰਾਗ : ਡੀ.ਐੱਸ.ਪੀ.ਨਵਨੀਤ ਸਿੰਘ ਮਾਹਲ,
ਉਕਤ ਮਾਮਲੇ ਸੰਬੰਧੀ ਜਦੋਂ ਨਕੋਦਰ ਦੇ ਡੀ.ਐੱਸ.ਪੀ. ਨਵਨੀਤ ਸਿੰਘ ਮਾਹਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਵਾਰਦਾਤ ਸਬੰਧੀ ਪੁਲਸ ਦੇ ਹੱਥ ਅਹਿਮ ਸੁਰਾਗ ਲੱਗੇ ਹਨ। ਜਿਨ੍ਹਾਂ ਦੇ ਆਧਾਰ ’ਤੇ ਪੁਲਸ ਦੀਆਂ ਵੱਖ-ਵੱਖ ਟੀਮਾਂ ਜਾਂਚ ਕਰ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਵਾਰਦਾਤ ਨੂੰ ਜਲਦ ਹੱਲ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਨਾਜਾਇਜ਼ ਅਸਲੇ ਸਮੇਤ ਕਾਰ ਸਵਾਰ ਨੌਜਵਾਨ ਗ੍ਰਿਫ਼ਤਾਰ, ਤਿੰਨ ਪਿਸਤੌਲਾਂ ਤੇ ਜ਼ਿੰਦਾ ਕਾਰਤੂਸ ਬਰਾਮਦ

Read Next

ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਾਮ ‘ਤੇ ਠੱਗੀ, SGPC ‘ਚ ਨੋਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਠੱਗੇ