Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਸਕੂਲ ਤੋ …ਕਾਲਜ ਚਲੇ ਜਾਓ..ਪੰਜਾਬ ‘ਚ ਨਸ਼ਾ ਸਪਲਾਈ ਕਰਨ ਲਈ ਪਾਕਿਸਤਾਨੀ ਤਸਕਰ ਕਰਦੇ ਹਨ ਇਨ੍ਹਾਂ ਕੋਰਡ ਵਰਡਜ਼ ਦੀ ਵਰਤੋਂ

ਤਰਨਤਾਰਨ, – : ਸਕੂਲ ਵਿਚ ਹੋ… ਲੇਖ ਨਾ ਸੁਣਿਓ ….ਸਕੂਲ ਤੋਂ ਕਾਲਜ ਚਲੇ ਜਾਓ…ਕੀ ਤੁਸੀਂ ਬੀਮਾਰ ਹੋ…ਕਿਸੇ ਡਾਕਟਰ ਜਾਂ ਵੈਦ ਨਾਲ ਗੱਲ ਕਰੋ…. ਇਹ ਗੱਲਾਂ ਕਿਸੇ ਸਕੂਲੀ ਬੱਚੇ ਜਾਂ ਕਿਸੇ ਬੀਮਾਰ ਵਿਅਕਤੀ ਨੂੰ ਨਹੀਂ ਕਿਹਾ ਜਾ ਰਹੀਆਂ ਬਲਕਿ ਪਾਕਿਸਤਾਨ ਵਿਚ ਬੈਠੇ ਨਸ਼ਾ ਤਸਕਰਾਂ ਨੇ ਇਨ੍ਹਾਂ ਕੋਡ ਸ਼ਬਦਾਂ ਦੀ ਵਰਤੋਂ ਕਰਕੇ ਹੈਰੋਇਨ ਪੰਜਾਬ ਵਿਚ ਦਾਖ਼ਲ ਕੀਤੀ। ਇਹ ਗੱਲ ਅੰਤਰਰਾਸ਼ਟਰੀ ਸਮੱਗਲਰ ਪਲਵਿੰਦਰ ਸਿੰਘ ਉਰਫ ਸਾਬੀ ਨਿਵਾਸੀ ਪਿੰਡ ਨੌਸ਼ਹਿਰਾ ਢਾਲਾ, ਜੋ ਪਾਕਿਸਤਾਨ ਤੋਂ ਵੱਟਸਐਪ ਕਾਲ ਰਾਹੀਂ ਹੈਰੋਇਨ ਸਪਲਾਈ ਕਰ ਰਿਹਾ ਸੀ, ਦੀ ਪੁੱਛਗਿੱਛ ਦੌਰਾਨ ਸਾਹਮਣੇ ਆਈ।

ਦਰਅਸਲ, ਐਤਵਾਰ ਨੂੰ ਅੰਤਰਰਾਸ਼ਟਰੀ ਤਸਕਰ ਪਲਵਿੰਦਰ ਸਿੰਘ ਉਰਫ ਸਾਬੀ ਵਾਸੀ ਨੌਸ਼ਹਿਰਾ ਢਾਲਾ ਨੂੰ ਪੁਲਿਸ ਨੇ ਇਕ ਕਿੱਲੋ 358 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਸੀ। ਉਸ ਦੇ ਤਿੰਨ ਦਿਨਾਂ ਪੁਲਿਸ ਰਿਮਾਂਡ ਦੌਰਾਨ ਪੁਲਿਸ ਨੇ ਪੁੱਛਗਿੱਛ ਕੀਤੀ। ਇਸ ਵਿਚ ਸਾਬੀ ਨੇ ਕਿਹਾ ਕਿ ਇਕ ਸਾਲ ਤੋਂ ਉਹ ਪਾਕਿਸਤਾਨ ਵਿਚ ਬੈਠੇ ਤਸਕਰਾਂ ਮੁਹੰਮਦ ਰਾਮ ਨਿਜ਼ਾਮ, ਮਿਰਜ਼ਾਦਾ ਕਾਲੂ, ਬਸ਼ੀਰ ਅਹਿਮਦ ਅਤੇ ਨਾਦਰ ਅਲੀ ਨਾਲ ਵੱਟਸਐਪ ਕਾਲ ਜ਼ਰੀਏ ਗੱਲਬਾਤ ਕਰਦਾ ਸੀ। ਇਹ ਸਾਰੇ ਤਸਕਰ ਕੋਡ ਵਰਡ ਵਿਚ ਗੱਲ ਕਰਕੇ ਸਰਹੱਦ ਪਾਰੋਂ ਹੈਰੋਇਨ ਅਤੇ ਅਸਲਾ ਦੀ ਖੇਪ ਭੇਜਦੇ ਹਨ। ਉਹ ਮੁਹੰਮਦ ਰਾਮ ਨਿਜ਼ਾਮ ਨਾਲ ਵਧੇਰੇ ਸੰਪਰਕ ਰੱਖਦਾ ਹੈ। ਇਸ ਦੇ ਜ਼ਰੀਏ ਹੈਰੋਇਨ ਹਾਲ ਹੀ ਵਿਚ ਰਾਜ ਭਰ ਵਿਚ ਆਯਾਤ ਕੀਤੀ ਗਈ ਸੀ।

Vinkmag ad
Share Our Daily Posts

News Desk

Read Previous

ਮੁਸਲਮਾਨ ਅੱਜ ਦੇਖਣ ਈਦ ਦਾ ਚੰਨ : ਸ਼ਾਹੀ ਇਮਾਮ ਪੰਜਾਬ 2021

Read Next

ਰੇਹੜੀ ਯੂਨੀਅਨ ਵਲੋਂ ਪ੍ਰਸ਼ਾਸਨ ਖ਼ਿਲਾਫ਼ ਸਬਜ਼ੀਆਂ ਮੁੱਖ ਸੜਕ ‘ਤੇ ਸੁੱਟ ਆਵਾਜਾਈ ਕੀਤੀ ਠੱਪ