15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਖਡੂਰ ਸਾਹਿਬ, 12 ਮਈ – ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ । ਉਪਰੰਤ ਵੱਖ ਵੱਖ ਰਾਗੀ ਸਿੰਘਾਂ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਆਸ ਪਾਸ ਦੇ ਇਲਾਕੇ ਦੀਆਂ ਸੰਗਤਾਂ ਵਲੋਂ ਗੁਰੂ ਘਰ ਨਤਮਸਤਕ ਹੋ ਕੇ ਆਪਣੀ ਹਾਜ਼ਰੀ ਲਗਵਾਈ ਗਈ। ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਪ੍ਰਬੰਧਕਾਂ ਵਲੋਂ ਸੰਗਤ ਨੂੰ ਮਾਸਕ ਸੈਨੇਟਾਈਜ਼ਰ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ ਸਮੇਂ ਸਮੇਂ ਨਾਲ ਕੀਤੀ ਗਈ।

