Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

Bathinda- ਵਿਧਵਾ ਔਰਤ ਨਾਲ ਬਲਾਤਕਾਰ ਕਰਦਿਆਂ CIA ਸਟਾਫ ਦਾ ASI ਕਾਬੂ, Video ਵਾਇਰਲ

ਪੰਜਾਬ ਦੇ ਬਠਿੰਡਾ ਜ਼ਿਲੇ ਵਿਚ ਸੀਆਈਏ ਸਟਾਫ ਦੇ ਏਐਸਆਈ ਨੂੰ ਇਕ ਵਿਧਵਾ ਔਰਤ ਨਾਲ ਬਲਾਤਕਾਰ ਕਰਦੇ ਸਮੇਂ ਪਿੰਡ ਬਾਠ ਦੇ ਲੋਕਾਂ ਨੇ ਰੰਗੇ ਹੱਥੀਂ ਫੜ ਲਿਆ। ਦੋਸ਼ੀ ਗੁਰਿੰਦਰ ਸਿੰਘ ਲੋਕਾਂ ਨੂੰ ਦੇਖ ਕੇ ਮੂੰਹ ਲੁਕਾ ਕੇ ਰੋਣ ਲੱਗ ਪਿਆ। ਉਸੇ ਸਮੇਂ, ਲੋਕਾਂ ਨੇ ਇਸ ਘਟਨਾ ਦੀ ਵੀਡੀਓ ਬਣਾਈ ਅਤੇ ਇੰਟਰਨੈਟ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਏਐਸਆਈ ਨੇ ਪੀੜਤਾ ਦੇ ਲੜਕੇ ਉਤੇ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਔਰਤ ਦੀ ਮਦਦ ਕਰਨ ਬਦਲੇ ਏਐਸਆਈ ਬਲਾਤਕਾਰ ਕਰ ਰਿਹਾ ਸੀ।

ਜਦੋਂ ਏਐਸਆਈ ਮੰਗਲਵਾਰ ਦੀ ਰਾਤ ਔਰਤ ਦੇ ਘਰ ਪਹੁੰਚਿਆ ਤਾਂ ਪਿੰਡ ਵਾਸੀਆਂ ਨੇ ਉਸ ਨੂੰ ਰੰਗੇ ਹੱਥੀਂ ਫੜ ਲਿਆ ਅਤੇ ਥਾਣੇ ਦੇ ਹਵਾਲੇ ਕਰ ਦਿੱਤਾ। ਇਸ ਮਾਮਲੇ ਵਿੱਚ ਐਸਐਸਪੀ ਭੁਪੇਂਦਰ ਸਿੰਘ ਵਿਰਕ ਦਾ ਕਹਿਣਾ ਹੈ ਕਿ ਦੋਸ਼ੀ ਪੁਲੀਸ ਮੁਲਾਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੀ ਸਿਫਾਰਸ਼ ਵਿਭਾਗ ਨੂੰ ਭੇਜੀ ਜਾ ਰਹੀ ਹੈ।

ਫਗਵਾੜਾ ਦੇ ਐਸਐਚਓ ਦੀ ਵੀਡੀਓ ਹੋ ਚੁੱਕੀ ਹੈ ਵਾਇਰਲ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਵਿਚ ਇਕ ਸਬਜ਼ੀ ਵਾਲੇ ਦੀ ਟੋਕਰੀ ਨੂੰ ਲੱਤ ਮਾਰਨ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ। ਇਸ ਵੀਡੀਓ ਵਿਚ ਇਕ ਪੁਲਿਸ ਅਧਿਕਾਰੀ ਗੱਡੀ ਵਿਚ ਉਤਰਦਿਆਂ ਹੀ ਇਕ ਗਲੀ ਵਿਚ ਰੇਹੜੀ ਵਾਲੇ ਦੀ ਸਬਜ਼ੀ ਦੀ ਟੋਕਰੀ ‘ਤੇ ਲੱਤ ਮਾਰਦਾ ਹੈ। ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਰੌਲਾ ਪੈ ਗਿਆ ਅਤੇ ਦੋਸ਼ੀ ਐਸਐਚਓ ਨੂੰ ਮੁਅੱਤਲ ਕਰ ਦਿੱਤਾ ਗਿਆ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਵੀਡੀਓ ਵਿਚ ਫਗਵਾੜਾ ਦੇ ਐਸਐਚਓ ਨਵਦੀਪ ਸਿੰਘ ਇਕ ਸਬਜ਼ੀ ਵੇਚਣ ਵਾਲੇ ਦੀ ਸਬਜ਼ੀ ਦੀ ਟੋਕਰੀ ‘ਤੇ ਲੱਤੇ ਮਾਰਦੇ ਦਿਖਾਈ ਦਿੱਤੇ, ਜਿਸ ਕਾਰਨ ਪੁਲਿਸ ਅਧਿਕਾਰੀ ਸਿੰਘ ਖਿਲਾਫ ਕਾਰਵਾਈ ਕਰਨ ਲਈ ਮਜਬੂਰ ਹੋਏ।

Vinkmag ad
Share Our Daily Posts

News Desk

Read Previous

ਜਲੰਧਰ – ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ

Read Next

ਜਲੰਧਰ ’ਚੋਂ ਸਾਹਮਣੇ ਆਇਆ ਹੈਰਾਨ ਕਰਦਾ ਮਾਮਲਾ, ਪਤੀ ’ਤੇ ਸਮਲਿੰਗੀ ਹੋਣ ਦੇ ਦੋਸ਼ ਲਗਾ ਥਾਣੇ ਪੁੱਜੀ ਪਤਨੀ