Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਸੈਲੂਨ ‘ਚ ਕੰਮ ਕਰਦੀ ਕੁੜੀ ਦੀ ਗੋਲ਼ੀਆਂ ਮਾਰ ਕੇ ਕੀਤੀ ਹੱਤਿਆ, ਪਿਸਤੌਲ ਛਾਤੀ ‘ਤੇ ਰੱਖ ਗਏ ਹੱਤਿਆਰੇ

ਅੰਮ੍ਰਿਤਸਰ : ਮਜੀਠਾ ਰੋਡ ਰਿਸ਼ੀ ਵਿਹਾਰ ਗੰਡਾ ਸਿੰਘ ਵਾਲਾ ਦੀ ਰਹਿਣ ਵਾਲੀ ਇਕ ਕੁੜੀ ਦੀ ਅਣਪਛਾਤੇ ਨੌਜਵਾਨਾਂ ਨੇ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਮੁਲਜ਼ਮਾਂ ਨੇ ਪਹਿਲਾਂ ਕੁੜੀ ਦੀ ਛਾਤੀ ‘ਤੇ ਗੋਲ਼ੀ ਮਾਰ ਕੇ ਹੱਤਿਆ ਕੀਤੀ ਤੇ ਉਸ ਤੋਂ ਬਾਅਦ ਉਹੀ ਪਿਸਤੌਲ ਉਸ ਦੀ ਛਾਤੀ ‘ਤੇ ਰੱਖ ਕੇ ਚੱਲੇ ਗਏ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੁਲਜ਼ਮ ਕੁੜੀ ਦੀ ਲਾਸ਼ ਪਿੰਡ ਪੰਡੋਰੀ ਦੇ ਨਜ਼ਦੀਕ ਸੁੱਟ ਦਿੱਤੀ। ਮ੍ਰਿਤਕਾ ਪਰਿਵਾਰ ਦੇ ਮੈਂਬਰਾਂ ਨੂੰ ਇਸ ਦੀ ਜਾਣਕਾਰੀ ਸਵੇਰੇ 6.00 ਵਜੇ ਮਿਲੀ ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ। ਫਿਲਹਾਲ ਥਾਣਾ ਕੰਬੋ ਦੀ ਪੁਲਿਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕੁੜੀ ਅਮਨਪ੍ਰੀਤ ਕੌਰ ਸੈਲੂਨ ‘ਚ ਕੰਮ ਕਰਦੀ ਹੈ ਤੇ ਬੁੱਧਵਾਰ ਦੀ ਸ਼ਾਮ ਨੂੰ ਉਸ ਦਾ ਘਰ ‘ਤੇ ਫੋਨ ਆਇਆ ਸੀ ਕਿ ਉਸ ਨੂੰ ਕਿਸੇ ਦਾ ਫੇਸ਼ਿਅਲ ਕਰਨ ਜਾਣਾ ਹੈ। 5.00 ਵਜੇ ਤੋਂ ਬਾਅਦ ਉਸ ਦਾ ਫੋਨ ਨਹੀਂ ਆਇਆ। ਰਾਤ ਤਕ ਉਹ ਉਸ ਨੂੰ ਫੋਨ ਕਰਦੇ ਰਹੇ ਪਰ ਉਸ ਨੇ ਫੋਨ ਨਹੀਂ ਚੁੱਕਿਆ। ਸਵੇਰੇ ਹੀ ਪੁਲਿਸ ਦਾ ਫੋਨ ਆਇਆ ਸੀ ਕਿ ਉਨ੍ਹਾਂ ਦੀ ਕੁੜੀ ਦੀ ਲਾਸ਼ ਪੰਡੋਰੀ ਕੋਲ ਪਈ ਹੈ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਦੀ ਪਛਾਣ ਜਲਦ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਖ਼ਬਰਾਂ ਬੰਗਾ ਲਾਗੇ ਪਤੀ ਵਲੋਂ ਪਤਨੀ ਦਾ ਕਤਲ

Read Next

ਬੱਚੇ ਦੇ ਚਿਹਰੇ ‘ਤੇ ਸੈਨੇਟਾਈਜ਼ਰ ਸਪਰੇਅ ਕਰ ਕੇ ਲਾ ਦਿੱਤੀ ਅੱਗ, ਬੁਰੀ ਤਰ੍ਹਾਂ ਝੁਲਸਿਆ