Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਬੱਚੇ ਦੇ ਚਿਹਰੇ ‘ਤੇ ਸੈਨੇਟਾਈਜ਼ਰ ਸਪਰੇਅ ਕਰ ਕੇ ਲਾ ਦਿੱਤੀ ਅੱਗ, ਬੁਰੀ ਤਰ੍ਹਾਂ ਝੁਲਸਿਆ

ਅੰਮ੍ਰਿਤਸਰ : ਕੋਰੋਨਾ ਇਨਫੈਕਸ਼ਨ ਤੋਂ ਬਚਾਅ ਲਈ ਘਰ-ਘਰ ‘ਚ ਇਸਤੇਮਾਲ ਕੀਤਾ ਜਾ ਰਿਹਾ ਸੈਨੇਟਾਈਜ਼ਰ ਸੁੱਟ ਕੇ ਇਕ ਬੱਚੇ ਦਾ ਚਿਹਰਾ ਝੁਲਸਾ ਦਿੱਤਾ। ਸੱਤ ਸਾਲ ਦੇ ਬੱਚੇ ਨੂੰ ਗੰਭੀਰ ਹਾਲਤ ‘ਚ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਾ 14 ਸਾਲ ਦਾ ਬੱਚਾ ਹੈ।

 

ਸੀਮਾ ਨਾਂ ਦੀ ਔਰਤ ਨੇ ਦੱਸਿਆ ਕਿ ਉਹ ਸ਼ਿਲਾਂਗ ਤੋਂ ਕੁਝ ਦਿਨ ਪਹਿਲਾਂ ਅੰਮ੍ਰਿਤਸਰ ‘ਚ ਆਪਣੇ ਰਿਸ਼ਤੇਦਾਰਾਂ ਕੋਲ ਆਏ ਹਨ। ਲਾਕਡਾਊਨ ਕਾਰਨ ਉਹ ਵਾਪਸ ਨਹੀਂ ਜਾ ਸਕੇ। ਵੀਰਵਾਰ ਨੂੰ ਉਨ੍ਹਾਂ ਦਾ ਮੁੰਡਾ ਮਨਿੰਦਰ ਘਰ ਦੇ ਬਾਹਰ ਖੇਡ ਰਿਹਾ ਸੀ। ਇਸ ਦੌਰਾਨ ਗੁਆਂਢੀਆਂ ਦੇ 14 ਸਾਲਾਂ ਮੁੰਡੇ ਨੇ ਪਹਿਲਾਂ ਆਪਣੇ ਹੱਥਾਂ ਨੂੰ ਸੈਨੇਟਾਈਜ਼ਰ ਲਾਇਆ ਤੇ ਫਿਰ ਮਨਿੰਦਰ ਦੇ ਚਿਹਰੇ ‘ਤੇ ਸਪਰੇਅ ਕਰ ਦਿੱਤੀ। ਇਸ ਤੋਂ ਬਾਅਦ ਉਸ ਨੇ ਮਾਚਿਸ ਦੀ ਤੀਲੀ ਸਾੜੀ ਤੇ ਚਿਹਰੇ ‘ਤੇ ਸੁੱਟ ਦਿੱਤੀ। ਇਸ ਨਾਲ ਮਨਿੰਦਰ ਦਾ ਚਿਹਰੇ ‘ਤੇ ਅੱਗ ਲੱਗ ਗਈ ਤੇ ਉਹ ਚੀਕਾਂ ਮਾਰਨ ਲੱਗ ਪਿਆ। ਰੌਲਾ ਸੁਣ ਕੇ ਅਸੀਂ ਬਾਹਰ ਆਏ ਤਾਂ ਉਸ ਦਾ ਚਿਹਰਾ ਪੂਰੀ ਤਰ੍ਹਾਂ ਨਾਲ ਝੁਲਸ ਗਿਆ ਸੀ।

 

ਬੱਚੇ ਨੂੰ ਹਸਪਤਾਲ ਲੈ ਜਾਇਆ ਗਿਆ, ਜਿੱਥੇ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਸਥਿਤ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਡਾਕਟਰਾਂ ਮੁਤਾਬਿਕ ਬੱਚੇ ਦਾ ਚਿਹਰਾ ਬੁਰੀ ਤਰ੍ਹਾਂ ਨਾਲ ਝੁਲਸ ਗਿਆ ਹੈ। ਫਿਲਹਾਲ ਇਲਾਜ ਜਾਰੀ ਹੈ। ਸੀਮਾ ਮੁਤਾਬਕ ਉਨ੍ਹਾਂ ਨੇ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਹੈ। ਪੁਲਿਸ ਡਾਕਟਰਾਂ ਦੀ ਰਿਪੋਰਟ ਦਾ ਇੰਤਜ਼ਾਰ ਕਰ ਰਹੀ ਹੈ।
Vinkmag ad
Share Our Daily Posts

News Desk

Read Previous

ਸੈਲੂਨ ‘ਚ ਕੰਮ ਕਰਦੀ ਕੁੜੀ ਦੀ ਗੋਲ਼ੀਆਂ ਮਾਰ ਕੇ ਕੀਤੀ ਹੱਤਿਆ, ਪਿਸਤੌਲ ਛਾਤੀ ‘ਤੇ ਰੱਖ ਗਏ ਹੱਤਿਆਰੇ

Read Next

ਵਿਧਵਾ ਔਰਤ ਨਾਲ ਜਬਰ ਜਨਾਹ ਦੇ ਮੁਲਜ਼ਮ ਬਠਿੰਡਾ CIA ਦੇ ASI ਨੇ ਥਾਣੇ ‘ਚ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼, ਮਹਿਲਾ ਕਮਿਸ਼ਨ ਨੇ ਲਿਆ ਨੋਟਿਸ