120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ
ਨਵੀਂ ਦਿੱਲੀ, 14 ਮਈ – ਸੀ.ਬੀ.ਐੱਸ.ਈ. ਨੇ ਕਿਹਾ ਕਿ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ , ਕਿਉਂਕਿ ਵਿਦਿਆਰਥੀਆਂ ਅਤੇ ਮਾਪਿਆਂ ਨੇ ਕੋਰੋਨਾ ਮਹਾਂਮਾਰੀ ਦੀ ਸਥਿਤੀ ਦੇ ਮੱਦੇਨਜ਼ਰ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ਕੀਤੀ ਹੈ। ਸੀ.ਬੀ.ਐੱਸ.ਈ. ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ, “ਇਹ ਸਪੱਸ਼ਟ ਕਰ ਦਿੱਤਾ ਜਾਂਦਾ ਹੈ ਕਿ ਬਾਰ੍ਹਵੀਂ ਜਮਾਤ ਦੀ ਬੋਰਡ ਪ੍ਰੀਖਿਆਵਾਂ ਬਾਰੇ ਅਜਿਹਾ ਕੋਈ ਫ਼ੈਸਲਾ (ਪ੍ਰੀਖਿਆਵਾਂ ਰੱਦ) ਨਹੀਂ ਕੀਤਾ ਗਿਆ | ਉਨ੍ਹਾਂ ਦਾ ਕਹਿਣਾ ਸੀ ਕਿ ਇਸ ਮਾਮਲੇ ਵਿਚ ਲਏ ਗਏ ਕਿਸੇ ਵੀ ਫ਼ੈਸਲੇ ਨੂੰ ਅਧਿਕਾਰਤ ਤੌਰ ‘ਤੇ ਲੋਕਾਂ ਨੂੰ ਦੱਸਿਆ ਜਾਵੇਗਾ।
