Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਹੁਣ ਪੰਜਾਬੀ ਯੂਨੀਵਰਸਿਟੀ ’ਚ ਬੁਲਟ ਦੇ ਪਟਾਕੇ ਮਾਰਨ ਵਾਲਿਆਂ ਦੀ ਖੈਰ ਨਹੀਂ, ਅਥਾਰਟੀ ਵੱਲੋਂ ਵਿਦਿਆਰਥੀ ਨੂੰ ਚੇਤਾਵਨੀ; ਨਾ ਸੁਧਰੇ ਤਾਂ ਹੋਵੇਗੀ ਕਾਰਵਾਈ

ਪਟਿਆਲਾ : ਪੰਜਾਬੀ ਯੂਨੀਵਰਸਿਟੀ ’ਚ ਹੁਣ ਬੁਲਟ ਮੋਟਰਸਾਈਕਲ ਦੇ ਪਾਟਕੇ ਮਾਰਨ ਵਾਲਿਆਂ ਦੀ ਖੈਰ ਨਹੀਂ ਹੋਵੇਗੀ। ਅਥਾਰਟੀ ਵੱਲੋਂ ਵਰਸਿਟੀ ’ਚ ਸ਼ਰਾਰਤੀ ਮੋਟਰਸਾਈਕਲ ਚਾਲਕਾਂ ਨੂੰ ਨੱਥ ਪਾਉਣ ਦਾ ਫੈਸਲਾ ਕਰ ਲਿਆ ਹੈ। ਇਸ ਸਬੰਧੀ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕਰ ਕੇ ਵਿਦਿਆਰਥੀਆਂ ਨੂੰ ਚੇਤਾਵਨੀ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ ਵੀ ਬੁਲਟ ਮੋਟਰਸਾਈਕਲ ਚਾਲਕਾਂ ਵੱਲੋਂ ਸੁਧਾਰ ਨਾ ਕਰਨ ’ਤੇ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਸ ਦੇ ਨਾਲ ਹੀ ਅਥਾਰਟੀ ਵੱਲੋਂ ਕੈਂਪਸ ਦੇ ਅੰਦਰ ਬੁਲਟ ਮੋਟਰਸਾਈਕਲ ਦੀ ਗੇੜੀਆਂ ’ਤੇ ਵੀ ਰੋਕ ਲਾਉਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ।

 

ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਸੁਰੱਖਿਆ ਅਧਿਕਾਰੀ ਨੇ ਵੱਖ-ਵੱਖ ਵਿਭਾਗਾਂ ਤੇ ਹੋਸਟਲ ਵਾਰਡਨ ਨੂੰ ਪੱਤਰ ਜਾਰੀ ਕੀਤਾ ਹੈ, ਜਿਸ ’ਚ ਕਿਹਾ ਗਿਆ ਹੈ ਕਿ ਯੂਨੀਵਰਸਿਟੀ ਕੈਂਪਸ ’ਚ ਬੁਲਟ ਮੋਟਰਸਾਈਕਲ ਦੀ ਆਵਾਜ਼ ਬਹੁਤ ਜ਼ਿਆਦਾ ਹੈ ਤੇ ਯੂਨੀਵਰਸਿਟੀ ਦਾ ਅਕਾਦਮਿਕ ਵਾਤਾਵਰਨ ਵਿਗੜ ਜਾਂਦਾ ਹੈ। ਪੱਤਰ ’ਚ ਮੁੱਖ ਸੁਰੱਖਿਆ ਅਧਿਕਾਰੀ ਨੇ ਕਿਹਾ ਕਿ ਉਪ ਕੁਲਪਤੀ ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲਿਆ ਹੈ। ਹੋਸਟਲ ਵਾਰਡਨ ਤੇ ਵਿਭਾਗ ਦੇ ਮੁਖੀ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਵਿਦਿਆਰਥੀਆਂ ਨੂੰ ਇਸ ਮਾਮਲੇ ਬਾਰੇ ਜਾਣਕਾਰੀ ਦੇਣ ਤੇ ਉਨ੍ਹਾਂ ਨੂੰ ਆਪਣੇ ਮੋਟਰਸਾਈਕਲ ਦਾ ਸਾਈਲੰਸਰ ਠੀਕ ਕਰਨ ਤੇ ਬਦਲਣ ਲਈ ਕਹਿਣ। ਜੇਕਰ ਇਸ ਦੇ ਬਾਵਜੂਦ ਵੀ ਵਿਦਿਆਰਥੀਆਂ ਨੇ ਉਪ ਕੁਲਪਤੀ ਦੀਆਂ ਹਦਾਇਤਾਂ ਦੀ ਪਾਲਣਾ ਨਾ ਕੀਤੀ ਤਾਂ ਸਬੰਧਤ ਵਿਦਿਆਰਥੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸਣਾ ਬਣਦਾ ਹੈ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਤਕਰੀਬਨ ਚਾਰ ਸਾਲ ਪਹਿਲਾਂ ਵੀ ਕੈਂਪਸ ’ਚ ਬੁਲਟ ਮੋਟਰਸਾਈਕਲ ਚਲਾਉਣ ’ਤੇ ਪਾਬੰਦੀ ਲਗਾਈ ਗਈ ਸੀ। ਉਸ ਸਮੇਂ ਵੀ ਯੂਨੀਵਰਸਿਟੀ ਵੱਲੋਂ ਹੋਸਟਲ ਵਾਰਡਨ ਨੂੰ ਸਮੇਤ ਵਿਭਾਗਾਂ ਨੂੰ ਇਨ੍ਹਾਂ ਵਿਦਿਆਰਥੀਆਂ ਨੂੰ ਤੁਰੰਤ ਕਾਬੂ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਸਨ।

Vinkmag ad
Share Our Daily Posts

News Desk

Read Previous

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦੇਹਾਂਤ

Read Next

ਜਲੰਧਰ ਦੀ ਦਰਦਨਾਕ ਤਸਵੀਰ, ਬਜ਼ੁਰਗ ਨੇ ਮੋਢਿਆਂ ’ਤੇ ਚੁੱਕੀ ਲਾਸ਼, ਲੋਕ ਲੰਘਦੇ ਰਹੇ…ਕਿਸੇ ਨੇ ਨਹੀਂ ਦਿੱਤਾ ਸਹਾਰਾ