Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਸਿੱਖਿਆ ਬੋਰਡ ਅਗਲੇ ਹਫ਼ਤੇ ਐਲਾਨੇਗਾ ਦਸਵੀਂ ਦਾ ਨਤੀਜਾ, ਸਾਢੇ ਤਿੰਨ ਲੱਖ ਤੋਂ ਵੱਧ ਵਿਦਿਆਰਥੀ ਨਹੀਂ ਦੇ ਸਕੇ ਸੀ ਪ੍ਰੀਖਿਆ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅਕਾਦਮਿਕ ਸਾਲ 2020-21 ਦੇ ਦਸਵੀਂ ਜਮਾਤ ਨਾਲ ਸਬੰਧਤ ਵਿਦਿਆਰਥੀਆਂ ਦਾ ਨਤੀਜਾ ਤਿਆਰ ਕਰ ਲਿਆ ਹੈ। ਸੂਬੇ ਦੇ ਵੱਖ-ਵੱਖ ਸਰਕਾਰੀ/ ਨਿੱਜੀ ਸਕੂਲਾਂ ਦੇ ਤਕਰੀਬਨ ਸਾਢੇ 3 ਲੱਖ ਪ੍ਰੀਖਿਆਰਥੀਆਂ ਨੇ ਇਮਤਿਹਾਨਾਂ ਲਈ ਰਜਿਸਟੇ੍ਰਸ਼ਨ ਕਰਵਾਈ ਸੀ, ਜਿਨ੍ਹਾਂ ਨੂੰ ਸਕੂਲਾਂ ਵੱਲੋਂ ਪ੍ਰਾਪਤ ਵੇਰਵਿਆਂ ਦੇ ਆਧਾਰ ’ਤੇ ਨਤੀਜਾ ਕਾਰਡ ਦਿੱਤੇ ਜਾਣਗੇ। ਨਤੀਜਾ ਅਗਲੇ ਹਫ਼ਤੇ (ਸੋਮਵਾਰ ਜਾਂ ਮੰਗਲਵਾਰ) ਨੂੰ ਐਲਾਨਿਆ ਜਾਵੇਗਾ ਜਿਸ ਵਾਸਤੇ ਬੋਰਡ ਦੇ ਅਧਿਕਾਰੀ ਹਾਲੇ ਸਰਕਾਰੀ ਫੁਰਮਾਨ ਦੇ ਇੰਤਜ਼ਾਰ ’ਚ ਹਨ। ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 15 ਅਪ੍ਰੈਲ ਨੂੰ ਅੱਠਵੀਂ/ਦਸਵੀਂ ਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆਵਾਂ ਅਗਲੇਰੀਆਂ ਜਮਾਤਾਂ ’ਚ ਪ੍ਰਮੋਟ ਕਰਨ ਦਾ ਐਲਾਨ ਕਰ ਦਿੱਤਾ ਸੀ ਪਰ ਬੋਰਡ ਨੇ ਨਤੀਜਾ ਤਿਆਰ ਕਰਨ ਲਈ ਸਰਟੀਫ਼ਿਕੇਟ ਦੇ ਵੱਕਾਰ ਨੂੰ ਧਿਆਨ ’ਚ ਰੱਖਦਿਆਂ ਅਕਾਦਮਿਕ ਮਾਪ-ਦੰਡ ਅਪਣਾਏ ਹਨ।

ਪਤਾ ਲੱਗਾ ਹੈ ਕਿ ਨਤੀਜਾ ਪ੍ਰੀ-ਬੋਰਡ ਦੀਆਂ ਪ੍ਰੀਖਿਆਵਾਂ ਦੇ ਨੰਬਰਾਂ ’ਚੋਂ ਅਨੁਪਾਤਕ ਅੰਕਾਂ ਦੇ ਆਧਾਰ ’ਤੇ ਤਿਆਰ ਕੀਤਾ ਗਿਆ ਹੈ ਜਿਸ ਵਾਸਤੇ ਸਕੂਲਾਂ ਪਾਸੋਂ ਥਿਊਰੀ ਤੇ ਇਨਟਰਨਲ ਅਸੈੱਸਮੈਂਟ ਦੇ ਵੇਰਵੇ ਮੰਗੇ ਸਨ। ਇਸ ਲਈ ਉਹ ਵਿਦਿਆਰਥੀ ਜਿਹੜੇ ਪ੍ਰੀ-ਬੋਰਡ ਦੀਆਂ ਪ੍ਰੀਖਿਆਵਾਂ ’ਚ ਚੰਗੀ ਕਾਰਗੁਜ਼ਾਰੀ ’ਚ ਪਾਸ ਹੋਏ ਸਨ, ਉਨ੍ਹਾਂ ਲਈ ਖ਼ੁਸ਼ਖ਼ਬਰੀ ਹੈ। ਇਥੇ ਇਹ ਦੱਸਣਾਂ ਬਣਦਾ ਹੈ ਕਿ ਅਕਾਦਮਿਕ ਸਾਲ 2020-21 ਦੀ ਪ੍ਰੀਖਿਆ ਅਪ੍ਰੈਲ 2021 ’ਚ ਤੈਅ ਹੋਈ ਸੀ ਤੇ ਵਿਦਿਆਰਥੀਆਂ ਨੂੰ ਹਾਲੇ ਰੋਲ ਨੰਬਰ ਜਾਰੀ ਹੋਣੇ ਸਨ ਪਰ ਕੋਰੋਨਾ ਕਾਰਨ ਪ੍ਰੀਖਿਆਵਾਂ ਇਸ ਵਰ੍ਹੇ ਵੀ ਰੱਦ ਕਰਨੀਆਂ ਪਈਆਂ।

ਕੰਟਰੋਲਰ ਪ੍ਰੀਖਿਆਵਾਂ ਜੇਆਰ ਮਹਿਰੋਕ ਨੇ ਕਿਹਾ, ‘ਅਸੀਂ ਨਤੀਜਾ ਤਿਆਰ ਕਰ ਲਿਆ ਹੈ, ਉਮੀਦ ਹੈ ਕਿ ਸੋਮਵਾਰ ਜਾਂ ਮੰਗਲਵਾਰ ਵਿਦਿਆਰਥੀਆਂ ਦੀ ਉਡੀਕ ਖ਼ਤਮ ਹੋ ਜਾਵੇਗੀ। ਸਰਟੀਫ਼ਿਕੇਟਾਂ ਦੀ ਅਹਿਮੀਅਤ ਨੂੰ ਧਿਆਨ ’ਚ ਰੱਖਦਿਆਂ ਪੈਰਾਮੀਟਰ ਬਣਾਏ ਗਏ ਹਨ ਤਾਂ ਜੋ ਅਕਾਦਮਿਕ ਵੱਕਾਰ ਪੂਰੀ ਤਰ੍ਹਾਂ ਕਾਇਮ ਰਹੇ। ਨਤੀਜੇ ਸਕੂਲਾਂ ਵੱਲੋਂ ਜਾਰੀ ਪ੍ਰੀ-ਬੋਰਡ ਪ੍ਰੀਖਿਆਵਾਂ ਤੋਂ ਇਲਾਵਾ ਹਾਜ਼ਰੀ, ਖੇਡਾਂ ’ਚ ਵਿਦਿਆਰਥੀਆਂ ਦੀ ਰੁਚੀ ਅਤੇ ਹੋਰ ਮਾਪਦੰਡ ਵੀ ਧਿਆਨ ’ਚ ਰੱਖੇ ਗਏ ਹਨ।’

Vinkmag ad
Share Our Daily Posts

News Desk

Read Previous

ਜਲੰਧਰ ਦੀ ਦਰਦਨਾਕ ਤਸਵੀਰ, ਬਜ਼ੁਰਗ ਨੇ ਮੋਢਿਆਂ ’ਤੇ ਚੁੱਕੀ ਲਾਸ਼, ਲੋਕ ਲੰਘਦੇ ਰਹੇ…ਕਿਸੇ ਨੇ ਨਹੀਂ ਦਿੱਤਾ ਸਹਾਰਾ

Read Next

ਬੈਂਕ ਕੈਸ਼ ਦੀ ਲੁੱਟ-ਖੋਹ ਮਾਮਲੇ ‘ਚ ਸਹਾਇਕ ਮੈਨੇਜਰ ਸਮੇਤ ਦੋ ਕਾਬੂ, ਤਿੰਨ ‘ਤੇ ਮਾਮਲਾ ਦਰਜ