Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਬੈਂਕ ਕੈਸ਼ ਦੀ ਲੁੱਟ-ਖੋਹ ਮਾਮਲੇ ‘ਚ ਸਹਾਇਕ ਮੈਨੇਜਰ ਸਮੇਤ ਦੋ ਕਾਬੂ, ਤਿੰਨ ‘ਤੇ ਮਾਮਲਾ ਦਰਜ

ਬੀਤੇ 12 ਮਈ ਨੂੰ ਮੁਕਤਸਰ ਜਲਾਲਾਬਾਦ ਰੋਡ ਉਤੇ ਦਿਨ ਦਿਹਾੜੇ ਕੋਟਕ ਮਹਿੰਦਰਾ ਬੈਂਕ ਦੇ ਮੁਲਾਜ਼ਮਾਂ ਤੋਂ 45 ਲੱਖ ਰੁਪਏ ਖੋਹਣ ਦੀ ਵਾਰਦਾਤ ਨੂੰ ਪੁਲੀਸ ਨੇ 72 ਘੰਟਿਆਂ ਵਿਚ ਹੱਲ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਅਮੀਰ ਖਾਸ ਪੁਲੀਸ ਨੇ ਇਸ ਸਬੰਧ ਵਿੱਚ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ਵਿਚੋਂ ਦੋ ਨੂੰ ਕਾਬੂ ਕਰ ਲਿਆ ਗਿਆ ਹੈ ਜਦਕਿ ਇਕ ਆਰੋਪੀ ਫਰਾਰ ਦੱਸਿਆ ਜਾ ਰਿਹਾ ਹੈ ।

ਅੱਜ ਸਥਾਨਕ ਨਗਰ ਕੌਂਸਲ ਦਫਤਰ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਡੀਆਈਜੀ ਹਰਦਿਆਲ ਸਿੰਘ ਮਾਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ  ਇਸ ਵਾਰਦਾਤ ਨੂੰ ਅੰਜਾਮ ਦੇਣ ਵਿਚ ਬੈਂਕ ਦਾ ਡਿਪਟੀ ਮੈਨੇਜਰ ਗੁਰਪ੍ਰਤਾਪ ਸਿੰਘ, ਡਾ ਪਰਮਜੀਤ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਉਤਾਡ਼ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ  ਵਾਸੀ ਹੱਸਤੇ ਕੇ ਥਾਣਾ ਸਦਰ ਫਿਰੋਜ਼ਪੁਰ ਸ਼ਾਮਲ ਹਨ। ਇਨ੍ਹਾਂ ਵਿਚੋਂ ਦੋ ਮੁਲਜ਼ਮਾਂ ਗੁਰਪ੍ਰਤਾਪ ਸਿੰਘ ਅਤੇ ਡਾ ਪਰਮਜੀਤ ਸਿੰਘ ਨੂੰ ਕਾਬੂ ਕਰ ਲਿਆ ਗਿਆ ਹੈ ਜਦਕਿ ਗੁਰਪ੍ਰੀਤ ਸਿੰਘ ਉਰਫ ਗੋਪੀ ਅਜੇ ਤੱਕ ਫ਼ਰਾਰ ਹੈ।

ਡੀ ਆਈ ਜੀ ਹਰਦਿਆਲ ਸਿੰਘ ਮਾਨ ਨੇ ਦੱਸਿਆ ਕਿ ਦੋਸ਼ੀਆਂ ਤੋਂ 45 ਲੱਖ ਰੁਪਏ ਦੀ ਸਾਰੀ ਦੀ ਸਾਰੀ ਨਕਦੀ, ਇਕ ਰਿਵਾਲਵਰ ਬੱਤੀ ਬੋਰ ਸਮੇਤ ਜ਼ਿੰਦਾ ਕਾਰਤੂਸ ਬਰਾਮਦ ਕਰ ਲਏ ਗਏ ਹਨ।  ਐਸਐਸਪੀ ਫਾਜ਼ਿਲਕਾ ਦੀਪਕ ਹਿਲੌਰੀ ਨੇ ਦੱਸਿਆ ਕਿ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗੁਰਪ੍ਰਤਾਪ ਸਿੰਘ ਡਿਪਟੀ ਮੈਨੇਜਰ ਕੋਟਕ ਮਹਿੰਦਰਾ ਬੈਂਕ ਅਤੇ ਦੋਸ਼ੀ ਡਾਕਟਰ ਪਰਮਜੀਤ ਸਿੰਘ ਆਪਸ ਵਿੱਚ ਕਲਾਸਮੇਟ ਹਨ  ਅਤੇ ਪਿਛਲੇ ਵੀਹ ਸਾਲਾਂ ਦੇ ਇੱਕ ਦੂਜੇ ਨੂੰ ਜਾਣਦੇ ਹਨ । ਇਨ੍ਹਾਂ ਨੇ ਇੱਕ ਦੂਜੇ ਨਾਲ ਰਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਦੋਸ਼ੀ ਪਰਮਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਉੱਪਰ ਪਹਿਲਾਂ ਵੀ ਮਾਮਲੇ ਦਰਜ ਹਨ।

Vinkmag ad
Share Our Daily Posts

News Desk

Read Previous

ਸਿੱਖਿਆ ਬੋਰਡ ਅਗਲੇ ਹਫ਼ਤੇ ਐਲਾਨੇਗਾ ਦਸਵੀਂ ਦਾ ਨਤੀਜਾ, ਸਾਢੇ ਤਿੰਨ ਲੱਖ ਤੋਂ ਵੱਧ ਵਿਦਿਆਰਥੀ ਨਹੀਂ ਦੇ ਸਕੇ ਸੀ ਪ੍ਰੀਖਿਆ

Read Next

ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ