Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਜਲੰਧਰ ‘ਚ ਪਤੀ ਪਤਨੀ ਦੀ ਭੇਦਭਰੀ ਹਾਲਤ ‘ਚ ਮੌਤ

ਜਲੰਧਰ ਛਾਉਣੀ, 15 ਮਈ -ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ਨਗਰ ਵਿਖੇ ਆਪਣੇ ਪੇਕੇ ਘਰ ਪਤੀ ਨਾਲ ਆਈ ਇਕ ਵਿਆਹੁਤਾ ਅਤੇ ਉਸ ਦੇ ਪਤੀ ਦੀ ਭੇਦਭਰੀ ਹਾਲਤ ‘ਚ ਮੌਤ ਹੋਣ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ। ਜਿਨ੍ਹਾਂ ਦੀਆਂ ਲਾਸ਼ਾਂ ਪੁਲਿਸ ਵਲੋਂ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਵਿਖੇ ਭੇਜ ਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਰਾਮਾ ਮੰਡੀ ਦੇ ਮੁਖੀ ਸੁਲੱਖਣ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਰਾਧਾ(24) ਪਤਨੀ ਸਾਗਰ ਅਤੇ ਸਾਗਰ(26) ਪੁੱਤਰ ਸ਼ੰਕਰ ਯਾਦਵ ਵਾਸੀ ਗੁਰੂ ਨਾਨਕ ਨਗਰ ਮਕਸੂਦਾਂ ਵਜੋਂ ਹੋਈ ਹੈ। ਜਿਨ੍ਹਾਂ ਦਾ ਕਰੀਬ ਚਾਰ ਸਾਲ ਪਹਿਲਾਂ ਵਿਆਹ ਹੋਇਆ ਸੀ ਤੇ ਉਨ੍ਹਾਂ ਦੇ ਕੋਈ ਵੀ ਬੱਚਾ ਨਹੀਂ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਰਾਧਾ ਬੀਤੇ ਦਿਨ ਆਪਣੇ ਪਤੀ ਸਾਗਰ ਦੇ ਨਾਲ ਆਪਣੇ ਪੇਕੇ ਘਰ ਆਈ ਹੋਈ ਸੀ ਤੇ ਅੱਜ ਤੜਕੇ ਰਾਧਾ ਦੀ ਤਬੀਅਤ ਖ਼ਰਾਬ ਹੋਣ ਕਾਰਨ ਉਸ ਨੂੰ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ ਤੇ ਜਦੋਂ ਉਸ ਦੀ ਲਾਸ਼ ਲੈ ਕੇ ਪਰਿਵਾਰਕ ਮੈਂਬਰ ਘਰ ਪਹੁੰਚੇ ਤਾਂ ਸਾਗਰ ਦੀ ਵੀ ਤਬੀਅਤ ਖ਼ਰਾਬ ਹੋ ਗਈ ਤੇ ਉਸ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਥਾਣਾ ਮੁਖੀ ਸੁਲੱਖਣ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ

Read Next

ਇਹ ਜਾਨਵਰ ਹੈ ਤੁਸੀਂ ਤਾਂ ਇਨਸਾਨ ਬਣੇ ਰਹੋ…ਚੰਡੀਗੜ੍ਹ ‘ਚ ਬੇਜ਼ੁਬਾਨ ਨੂੰ ਡੰਡੇ ਨਾਲ ਕੁੱਟ-ਕੁੱਟ ਕੇ ਕੀਤਾ ਜ਼ਖ਼ਮੀ, ਮੁਲਜ਼ਮ ‘ਤੇ ਹੋਈ ਕਾਰਵਾਈ