Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਜਲੰਧਰ ’ਚ ਕਰਫ਼ਿਊ ਦੌਰਾਨ ਪੁਲਸ ਸਾਹਮਣੇ ਆਪਸ ’ਚ ਭਿੜੀਆਂ ਦੋ ਧਿਰਾਂ, ਚੱਲੇ ਇੱਟਾਂ-ਪੱਥਰ

ਜਲੰਧਰ — ਇਥੋਂ ਦੇ ਅਰਬਨ ਫੇਜ਼-2 ’ਚ ਦੋ ਧਿਰਾਂ ਵਿਚਾਲੇ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵੇਂ ਧਿਰਾਂ ਵਿਚਾਲੇ ਹੋਇਆ ਝਗੜਾ ਇੰਨਾ ਵੱਧ ਗਿਆ ਕਿ ਇਕ-ਦੂਜੇ ’ਤੇ ਇੱਟਾਂ-ਪੱਥਰ ਚਲਾ ਦਿੱਤੇ ਗਏ। ਮਿਲੀ ਜਾਣਕਾਰੀ ਮੁਤਾਬਕ ਅਰਬਨ ਅਸਟੇਟ ਫੇਜ਼-2 ’ਚ ਬੀਤੀ ਰਾਤ ਕਰਫ਼ਿਊ ਦੌਰਾਨ ਰਾਜੀਨਾਮਾ ਕਰਨ ਨੂੰ ਲੈ ਕੇ ਦੋ ਧਿਰਾਂ ਆਪਸ ’ਚ ਭਿੜ ਗਈਆਂ

ਇਸ ਦੌਰਾਨ ਪੁਲਸ ਦੇ ਸਾਹਮਣੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਕੋਰੋਨਾ ਨੂੰ ਲੈ ਕੇ ਹਦਾਇਤਾਂ ਦੀਆਂ ਜੰਮ ਕੇ ਧੱਜੀਆਂ ਉਡਾਈਆਂ ਗਈਆਂ ਹਨ। ਮੌਕੇ ’ਤੇ ਥਾਣਾ ਨੰਬਰ 7 ਦੀ ਪੁਲਸ ਪਹੁੰਚੀ ਅਤੇ ਉਕਤ ਘਟਨਾ ਦਾ ਜਾਇਜ਼ਾ ਲਿਆ। ਅਜੇ ਰਾਜ਼ੀਨਾਮੇ ਦੀ ਗੱਲ ਚੱਲ ਹੀ ਰਹੀ ਸੀ ਕਿ ਦੋਵੇਂ ਧਿਰਾਂ ਵਿਚਾਲੇ ਮਾਮੂਲੀ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜਿਸ ਤੋਂ ਬਾਅਦ ਦੋਵੇਂ ਪੱਖਾਂ ’ਚ ਸ਼ਾਮਲ ਔਰਤਾਂ ਅਤੇ ਪੁਰਸ਼ਾਂ ਆਪਸ ’ਚ ਭਿੜ ਗਏ।

ਮਾਮੂਲੀ ਤਕਰਾਰ ਦੌਰਾਨ ਦੋਵੇਂ ਧਿਰਾਂ ਵੱਲੋਂ ਇਕ-ਦੂਜੇ ’ਤੇ ਇੱਟਾਂ-ਪੱਥਰ ਵੀ ਚਲਾਏ ਗਏ ਅਤੇ ਕੁੱਟਮਾਰ ਵੀ ਕੀਤੀ ਗਈ। ਕਾਫ਼ੀ ਮੁਸ਼ੱਕਤ ਦੇ ਬਾਅਦ ਦੋਵੇਂ ਧਿਰਾਂ ਨੂੰ ਸ਼ਾਂਤ ਕੀਤਾ ਗਿਆ। ਇਸ ਝਗੜੇ ’ਚ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਮਿਲੀ ਹੈ। ਥਾਣਾ ਨੰਬਰ-7 ਦੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

  1. ਇਥੇ ਇਹ ਵੀ ਦੱਸਣਯੋਗ ਹੈ ਕਿ ਐਤਵਾਰ ਨੂੰ ਲੱਗੇ ਲਾਕਡਾਊਨ ਦੌਰਾਨ ਵੀ ਬਾਬਾ ਸੋਢਲ ਮੰਦਿਰ ਨੇੜੇ ਰੰਜਿਸ਼ ਤਹਿਤ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਸੀ। ਪੰਜਾਬ ’ਚ ਲਗਾਏ ਗਏ ਵੀਕੈਂਡ ਲਾਕਡਾਊਨ ਦੌਰਾਨ ਜਲੰਧਰ ’ਚ ਵਾਪਰ ਰਹੀਆਂ ਇਹੋ-ਜਿਹੀਆਂ ਵਾਰਦਾਤਾਂ ਪੁਲਸ ਪ੍ਰਸ਼ਾਸਨ ’ਤੇ ਵੀ ਕਈ ਤਰ੍ਹਾਂ ਦੇ ਸਵਾਲ ਖ਼ੜ੍ਹੇ ਕਰਦੀਆਂ ਹਨ।

 

Vinkmag ad
Share Our Daily Posts

News Desk

Read Previous

ਕੇਂਦਰ ਨੇ ਰਾਜਾਂ ਨੂੰ ਹਫ਼ਤੇ ਦੇ ਸੱਤੇ ਦਿਨ ਰਾਸ਼ਨ ਦੀਆਂ ਦੁਕਾਨਾਂ ਖੋਲ੍ਹਣ ਦੇ੍ ਦਿੱਤੇ ਨਿਰਦੇਸ਼

Read Next

ਵਿਧਾਇਕ ਪਰਗਟ ਸਿੰਘ ਦੇ ਤੇਵਰ ਤਿੱਖੇ, ਕਿਹਾ-ਕੈਪਟਨ ਦਿਵਾ ਰਹੇ ਮੈਨੂੰ ਧਮਕੀਆਂ