Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਵਿਧਾਇਕ ਪਰਗਟ ਸਿੰਘ ਦੇ ਤੇਵਰ ਤਿੱਖੇ, ਕਿਹਾ-ਕੈਪਟਨ ਦਿਵਾ ਰਹੇ ਮੈਨੂੰ ਧਮਕੀਆਂ

ਜਲੰਧਰ/ਚੰਡੀਗੜ੍ਹ— ਜਲੰਧਰ ਤੋਂ ਕੈਂਟ ਹਲਕੇ ਦੇ ਵਿਧਾਇਕ ਅਤੇ ਕਾਂਗਰਸੀ ਆਗੂ ਪਰਗਟ ਸਿੰਘ ਨੇ ਇਕ ਵਾਰ ਫਿਰ ਤੋਂ ਆਪਣੀ ਹੀ ਸਰਕਾਰ ’ਤੇ ਤਿੱਖੇ ਤੇਵਰ ਵਿਖਾਉਂਦੇ ਹੋਏ ਸਵਾਲ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਵੱਡੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੈਨੂੰ ਹੁਣ ਧਮਕੀਆਂ ਦਿਵਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਦੋ-ਤਿੰਨ ਦਿਨਾਂ ਤੋਂ ਬੇਹੱਦ ਪਰੇਸ਼ਾਨ ਰਿਹਾ ਹੈ। ਮੈਨੂੰ ਵੀਰਵਾਰ ਤੋਂ ਧਮਕੀਆਂ ਮਿਲ ਰਹੀਆਂ ਹਨ।

ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਮੈਨੂੰ ਵੀਰਵਾਰ ਮੁੱਖ ਮੰਤਰੀ ਦੇ ਦਫ਼ਤਰ ਤੋਂ ਕੈਪਟਨ ਸੰਦੀਪ ਸੰਧੂ ਦਾ ਇਹ ਫ਼ੋਨ ਆਇਆ ਸੀ, ਜਿਸ ਵਿਚ ਕਿਹਾ ਗਿਆ ਕਿ ਸੀ ਅਸੀਂ ਤੇਰਾ ਪੁਲੰਦਾ ਤਿਆਰ ਕਰ ਲਿਆ ਹੈ, ਹੁਣ ਤੈਨੂੰ ਠੋਕਾਂਗੇ, ਤੂੰ ਤਿਆਰ ਹੋ ਜਾ। ਉਨ੍ਹਾਂ ਕਿਹਾ ਕਿ ਮੈਂ ਵੀ ਇਸ ਸੁਨੇਹੇ ਦਾ ’ਪੰਜਾਬੀ’ ਵਿਚ ਜਵਾਬ ਦੇ ਦਿੱਤਾ ਕਿ ਮੇਰੇ ਵੱਲੋਂ ਵੀ ਇਹ ਜਵਾਬ ਮੁੱਖ ਮੰਤਰੀ ਨੂੰ ਦੇ ਦਿਓ। ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਵਿਜੀਲੈਂਸ ਦੇ ਡਿਫੈਕਟੋ ਡਾਇਰੈਕਟਰ ਜਨਰਲ ਹਨ, ਜਿਸ ਵੱਲੋਂ ਇਹ ਸਾਰਾ ਤਾਣਾ ਬਾਣਾ ਬੁਣਿਆ ਜਾ ਰਿਹਾ ਹੈ। ਪਰਗਟ ਸਿੰਘ ਨੇ ਕਿਹਾ ਕਿ ਵੀਰਵਾਰ ਨੂੰ ਫ਼ੋਨ ਆਉਣ ਮਗਰੋਂ ਉਹ ਦੋ ਤਿੰਨ ਦਿਨ ਪਰੇਸ਼ਾਨ ਰਹੇ ਕਿ ਮੇਰੇ ਨਾਲ ਇਹ ਕੀਤਾ ਜਾ ਰਿਹਾ ਹੈ।

ਮੰਤਰੀ ਅਤੇ ਵਿਧਾਇਕਾਂ ਨਾਲ ਕੀਤੀ ਗਈ ਮੀਟਿੰਗ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਅਸੀਂ ਸਾਰੇ ਰੋਜ਼ਾਨਾ ਹੀ ਮਿਲਦੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਇਹ ਕ੍ਰਾਈਮ ਹੈ ਤਾਂ ਮੈਂ ਮੰਨਣ ਨੂੰ ਤਿਆਰ ਹਾਂ। ਉਨ੍ਹਾਂ ਕਿਹਾ ਕਿ ਪਾਰਟੀ ਵਿਚੋਂ ਜੇਕਰ ਕੋਈ ਬੇਅਦਬੀ ਬਾਰੇ ਬੋਲਦਾ ਹੈ ਤਾਂ ਉਸ ਨਾਲ ਅਜਿਹਾ ਹੀ ਸਲੂਕ ਕੀਤਾ ਜਾਂਦਾ ਹੈ, ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਇਸ ਤਰ੍ਹਾਂ ਨਾਲ ਸਾਡੇ ’ਚ ਕੋਈ ਸੁਧਾਰ ਆ ਸਕਦਾ ਹੈ। ਉਨ੍ਹਾਂ ਕਿਹਾ ਕਿ ਸੈਕਟਰੀ ਮੈਨੂੰ ਠੋਕਣ ਦੀ ਗੱਲ ਕਰ ਰਿਹਾ ਹੈ ਤਾਂ ਮੈਂ ਪੂਰੀ ਤਰ੍ਹਾਂ ਨਾਲ ਤਿਆਰ ਹਾਂ। ਉਨ੍ਹਾਂ ਸਿੱਧੇ ਤੌਰ ’ਤੇ ਬਾਂਹ ਮਰੋੜਨ ਵਾਲੀ ਨੀਤੀ ਨੂੰ ਛੱਡਣ ਦੀ ਗੱਲ ਕੀਤੀ।

ਪਰਗਟ ਸਿੰਘ ਨੇ ਹੋਰ ਅੱਗੇ ਬੋਲਦੇ ਹੋਏ ਕਿਹਾ ਕਿ ਸਾਲ 2017 ’ਚ ਜਦੋਂ ਸਰਕਾਰ ਬਣੀ ਤਾਂ ਉਮੀਦ ਸੀ ਕਿ ਬੇਅਦਬੀ ਮਾਮਲੇ ’ਤੇ ਕੈਪਟਨ ਅਮਰਿੰਦਰ ਸਿੰਘ ਕੁਝ ਚੰਗਾ ਕਰਨਗੇ ਪਰ ਉਹ ਤਾਂ ਖ਼ੁਦ ਹੀ ਉਲਟੇ ਰਸਤੇ ਪੈ ਗਏ ਹਨ। ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਵਿਜੀਲੈਂਸ ਜਾਂਚ ਦੀਆਂ ਚਰਚਾਵਾਂ ਨੂੰ ਲੈ ਕੇ ਪਰਗਟ ਸਿੰਘ ਨੇ ਕਿਹਾ ਕਿ ਜੇਕਰ ਪਾਰਟੀ ਦੇ ਕੋਲ ਸਿੱਧੂ ਖ਼ਿਲਾਫ਼ ਸਬੂਤ ਸਨ ਤਾਂ ਦੋ ਸਾਲ ਦਾ ਇੰਤਜ਼ਾਰ ਕਿਉਂ ਕੀਤਾ ਗਿਆ ਅਤੇ ਪਹਿਲਾਂ ਕਿਉਂ ਨਹੀਂ ਸਬੂਤ ਵਿਖਾਏ ਗਏ। ਉਨ੍ਹਾਂ ਸਪੱਸ਼ਟ ਕਰਦੇ ਹੋਏ ਕਿਹਾ ਕਿ ਹੁਣ ਤੱਕ ਉਨ੍ਹਾਂ ਅਤੇ ਨਵਜੋਤ ਸਿੰਘ ਸਿੱਧੂ ਨੇ ਕਦੇ ਵੀ ਕੋਈ ਗਰੁੱਪ ਨਹੀਂ ਬਣਾਇਆ ਹੈ, ਸਗੋਂ ਇਕ ਟੀਮ ’ਚ ਰਹਿ ਕੇ ਹੀ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਕਿਸੇ ਨਾਲ ਵੀ ਕੋਈ ਧੜਾ ਨਹੀਂ ਹੈ, ਮੈਂ ਸਿਰਫ਼ ਟੀਮ ਹੀ ਬਣਾਈ ਹੈ ਪਰ ਜੇਕਰ ਇਸ ਤਰ੍ਹਾਂ ਦਾ ਸਲੂਕ ਉਸ ਵਰਗੇ ਖ਼ਿਡਾਰੀ ਨਾਲ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਕੋਲ ਵੀ ਲੜਨ ਤੋਂ ਬਿਨਾਂ ਕੋਈ ਚਾਰਾ ਨਹੀਂ।

Vinkmag ad
Share Our Daily Posts

News Desk

Read Previous

ਜਲੰਧਰ ’ਚ ਕਰਫ਼ਿਊ ਦੌਰਾਨ ਪੁਲਸ ਸਾਹਮਣੇ ਆਪਸ ’ਚ ਭਿੜੀਆਂ ਦੋ ਧਿਰਾਂ, ਚੱਲੇ ਇੱਟਾਂ-ਪੱਥਰ

Read Next

ਕਿਸਾਨ ਸੰਘਰਸ਼ ਕਮੇਟੀ ਨੇ ਮੋਦੀ ਅਤੇ ਖੱਟੜ ਦਾ ਪੁਤਲਾ ਫੂਕਿਆ